10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਮਹਿਲ ਸਿੰਘ ਮੱਲੀ ਨੂੰ ਯੂਥ ਵਿੰਗ ਦਾ ਪ੍ਰਧਾਨ ਕੀਤਾ ਨਿਯੁਕਤ

ਅਜੀਤ ਡੈਸਕ 13-06-2026
ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)—ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਮਨਦੀਪ ਕੌਰ ਦੀ ਸਿਫਾਰਿਸ਼ ’ਤੇ ਅਕਾਲੀ ਆਗੂ ਮਹਿਲ ਸਿੰਘ ਮੱਲ੍ਹੀ ਪਿੰਡ ਜੋਧਪੁਰ ਨੂੰ ਹਲਕਾ ਖਡੂਰ ਸਾਹਿਬ ਦੇ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਮਹਿਲ ਸਿੰਘ ਮੱਲ੍ਹੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜਤਾਏ ਗਏ ਵਿਸ਼ਵਾਸ ਲਈ ਉਹ ਸਦਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਯੂਥ ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਨੌਜਵਾਨਾਂ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ।
ਪਿਛਲੀ ਖ਼ਬਰ ਤੇਜ਼ ਝੱਖੜ ਤੇ ਮੀਂਹ ਨੇ ਫਲਾਂ ਦੇ ਬਾਗਾਂ ਦਾ ਕੀਤਾ ਭਾਰੀ ਨੁਕਸਾਨ, ਕਿਸਾਨਾਂ ਨੇ ਮੰਗਿਆ ਮੁਆਵਜ਼ਾ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਦੀ ਹਦੂਦ ਅੰਦਰ ਫਿਰ ਬੇਅਦਬੀ ਦੀ ਕੋਸ਼ਿਸ਼ ਬਹੁਤ ਵੱਡੀ ਸਾਜ਼ਜਸ਼ ਦਾ ਸੰਕੇਤ– ਬਾਪੂ ਤਰਸੇਮ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।