ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)-ਤਰਨ ਤਾਰਨ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ਅਤੇ ਗੈਂਗਸਟਰਾਂ ਖਿਲਾਫ਼’ ਚਲਾਈ ਜਾ ਰਹੀ ਮੁਹਿੰਮ ਤਹਿਤ ਫਿਰੌਤੀ, ਫਾਈਰਿੰਗ ਤੇ ਟਾਰਗੇਟ ਕਿਲਿੰਗ ਨਾਲ ਸੰਬੰਧਿਤ 13 ਮਾਮਲਿਆਂ ਨੂੰ ਟਰੇਸ ਕਰਕੇ ਦੋਸ਼ੀਆਂ ਨੂੰ ਗਿ੍ਰਫਤਾਰ ਕੀਤਾ ਜਾ ਚੁੱਕਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬ ਨੇ ਦੱਸਿਆ ਕਿ ਐੱਸ.ਪੀ.(ਡੀ) ਰਿਪੁਤਪਨ ਸਿੰਘ ਦੀ ਅਗਵਾਈ ਵਿਚ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਦਰ ਪੱਟੀ ਵਿਖੇ ਗੁਰਪ੍ਰੀਤ ਸਿੰਘ ਉਰਫ ਗੋਰਾ ਨਾਮਕ ਨੌਜਵਾਨ ਦੀ ਹੱਤਿਆ ਮਾਮਲੇ ਵਿਚ ਗੁਰਜਿੰਦਰ ਸਿੰਘ ਉਰਫ ਮੰਨੂੰ, ਸਤਨਾਮ ਸਿੰਘ ਉਰਫ ਸੁੱਖਾ ਅਤੇ ਅੰਮ੍ਰਿਤਪਾਲ ਸਿੰਘ ਉਰਫ ਨੂੰ ਗਿ੍ਰਫਤਾਰ ਕੀਤਾ ਗਿਆ ਸੀ, ਜਿਨ੍ਹਾਂ ਪੁੱਛਗਿੱਛ ਦੌਰਾਨ ਦੱ ਸਿਆ ਕਿ ਉਹ ਪ੍ਰਭ ਦਾਸੂਵਾਲ ਗੈਂਗਸਟਰ ਨਾਲ ਸੰਬੰਧਿਤ ਹਨ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਨੇ ਸਾਡੇ ਗਰੁੱਪ ਦੇ ਬਿੱਕਰ ਸਿੰਘ ਨੌਸ਼ਿਹਰਾ ਪੰਨੂਆਂ ਨੂੰ ਗੋਲੀਆਂ ਮਾਰ ਕੇ ਕਤਲ ਕੀਤਾ ਸੀ ਅਤੇ ਅਸੀਂ ਗੁਰਪ੍ਰੀਤ ਸਿੰਘ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਵਿਖੇ ਇਰਾਦਾ ਕਤਲ ਅਤੇ ਹੋਰਨਾਂ ਧਰਾਵਾਂ ਤਹਿਤ ਦਰਜ ਮਾਮਲੇ ਵਿਚ ਲੋੜੀਦੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ ਨਾਕਾਬੰਦੀ ਕੀਤੀ ਹੋਈ ਸੀ ਤਾਂ ਉਸ ਸਮੇਂ ਤਿੰਨ ਨੌਜਵਾਨਾਂ ਵਲੋਂ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ ਤਾਂ ਜਵਾਬੀ ਕਾਰਵਾਈ ਦੌਰਾਨ ਪ੍ਰਦੀਪ ਸਿੰਘ ਪੁੱਤਰ ਰਾਮ ਲਾਲ ਅਤੇ ਸੰਨੀ ਪੁੱਤਰ ਸੁਖਵੰਤ ਸਿੰਘ ਵਾਸੀ ਮਰੜੀ ਕਲਾਂ ਅੰਮ੍ਰਿਤਸਰ ਜ਼ਖਮੀ ਹੋ ਗਏ ਸਨ ਅਤੇ ਲਵਪ੍ਰੀਤ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਤੂਤ ਪੱਟੀ ਭੱਜ ਗਿਆ ਸੀ। ਗਿ੍ਰਫ਼ਤਾਰ ਨੌਜਵਾਨਾਂ ਨੇ ਦੱਸਿਆ ਕਿ ਸਾਡੇ ਪ੍ਰਭ ਦਾਸੂਵਾਲ ਨਾਲ ਸਬੰਧ ਸਨ ਅਸੀਂ ਪ੍ਰਭ ਦਾਸੂਵਾਲ ਦੇ ਕਹਿਣ ‘ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਾਂ ਅਤੇ 13 ਮਈ ਨੂੰ ਅਸੀਂ ਪਿੰਡ ਕੋਟ ਬੁੱਢਾ ਏਰੀਏ ਵਿਚ ਆੜ੍ਹਤੀਏ ਨੂੰ ਮਾਰਨ ਲਈ ਜਾ ਰਹੇ ਸੀ ਤਾਂ ਸਾਡਾ ਮੁਕਾਬਲਾ ਪੁਲਿਸ ਨਾਲ ਹੋ ਗਿਆ ਅਤੇ ਉਹ ਪਹਿਲਾਂ ਵੀ ਪ੍ਰਭ ਦਾਸੂਵਾਲ ਦੇ ਕਹਿਣ ‘ਤੇ ਦੋ-ਤਿੰਨ ਥਾਵਾਂ ‘ਤੇ ਫਾਇਰਿੰਗ ਕਰ ਚੁੱਕੇ ਹਨ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਐੱਸ.ਆਈ. ਸਵਿੰਦਰ ਸਿੰਘ ਜਦੋਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜਾ ਰਹੇ ਸਨ ਤਾਂ ਉਸ ਸਮੇੇਂ ਇਕ ਮੋਟਰਸਾਈਕਲ ‘ਤੇ ਸਵਾਰ 2 ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਪੁਲਿਸ ਪਾਰਟੀ ‘ਤੇ ਫਾਈਰਿੰਗ ਕਰ ਦਿੱਤੀ ਜਿਨ੍ਹਾਂ ਨੂੰ ਪੁਲਿਸ ਨੇ ਗਿ੍ਰਫ਼ਤਾਰ ਲਿਆ। ਜਿਨ੍ਹਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਦੀਪ ਪੁੱਤਰ ਜੈਮਲ ਸਿੰਘ ਵਾਸੀ ਅਮਰਕੋਟ ਅਤੇ ਸੰਨੀ ਪੁੱਤਰ ਬਿੰਦਰ ਸਿੰਘ ਵਾਸੀ ਅਮਰਕੋਟ ਵਜੋਂ ਹੋਈ ਸੀ, ਜਿਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਭ ਦਾਸੂਵਾਲ ਦੇ ਕਹਿਣ ‘ਤੇ ਪੁਲਿਸ ਪਾਰਟੀ ‘ਤੇ ਫਾਈਰਿੰਗ ਕੀਤੀ ਹੈ ਅਤੇ ਹਥਿਆਰ ਉਨ੍ਹਾਂ ਨੂੰ ਮਨਦੀਪ ਸਿੰਘ ਉਰਫ ਮੰਗਾ ਪੁੱਤਰ ਸੰਤਾ ਸਿੰਘ ਵਾਸੀ ਵਲਟੋਹਾ ਹਾਲ ਦੁਬਈ ਨੇ ਫੋਨ ਕਰਕੇ ਆਪਣੀ ਮਾਤਾ ਗੁਰਮੀਤ ਕੌਰ ਪਾਸਂੋ ਲੈਣ ਲਈ ਕਿਹਾ ਸੀ। ਇਸ ਤੋੋਂ ਇਲਾਵਾ ਇਨ੍ਹਾਂ ਨੇ ਗੁਰਇਕਬਾਲ ਸਿਘ ਉਰਫ ਰੋਬਿਨ ਸੰਧੂ ਪੁੱਤਰ ਲੇਟ ਗੁਰਮੀਤ ਸਿੰਘ ਵਾਸੀ ਪਿੰਡ ਹੰਸਾਵਾਲਾ ‘ਤੇ ਤਰੁਣਪ੍ਰੀਤ ਸਿੰਘ ਵਾਸੀ ਪਿੰਡ ਝੰਡੇਰ ਮਹਾਂਪੁਰਖਾ ਦੀ ਰੈਕੀ ਵੀ ਕੀਤੀ ਸੀ। ਇਸੇ ਤਰ੍ਹਾਂ ਸੀ.ਆਈ.ਏ.ਸਟਾਫ਼ ਦੇ ਇੰਚਾਰਜ ਇੰਸਪੈਕਟਰ ਰੁਪਿੰਦਰਪਾਲ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਖਾਲੜਾ ਏਰੀਏ ਵਿਚ ਗਸ਼ਤ ‘ਤੇ ਜਾ ਰਹੀ ਸੀ ਤਾਂ ਉਸ ਸਮੇਂ ਸਵਰਾਜ ਸਿੰਘ ਉਰਫ ਅਭੀ ਪੁੱਤਰ ਸੁਰਜੀਤ ਸਿੰਘ, ਤੇਜਿੰਦਰਪਾਲ ਸਿੰਘ ਉਰਫ ਚੰਨੀ ਪੁੱਤਰ ਪਰਗਟ ਸਿੰਘ ਨੇ ਪੁਲਿਸ ‘ਤੇ ਫਾਈਰਿੰਗ ਕਰ ਦਿੱਤੀ ਅਤੇ ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਉਹ ਜ਼ਖਮੀ ਹੋ ਗਏ ਸਨ। ਬਾਅਦ ਵਿਚ ਪੁਲਿਸ ਨੇ ਇਨ੍ਹਾਂ ਦੇ ਸਾਥੀ ਗੁਰਮਨ ਸਿੰਘ ਪੁੱਤਰ ਪਰਗਟ ਸਿੰਘ ਵਾਸੀਆਨ ਬਟਾਲਾ, ਜਸ਼ਨਦੀਪ ਸਿੰਘ ਉਰਫ ਗੋਲਾ ਪੁੱਤਰ ਦਿਲਬਾਗ ਸਿੰਘ ਵਾਸੀ ਐਮਾ ਕਲਾਂ ਨੂੰ ਗਿ੍ਰਫ਼ਤਾਰ ਕਰ ਲਿਆ ਸੀ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਪੁਲਿਸ ਨੇ ਰੋਇਲਪਾਮ ਹੋਟਲ ਨਜਦੀਕ ਤੋਂ ਇਕ ਵਿਚੋਂ ਇਕ ਦਲੀਪ ਕੁਮਾਰ ਪੁੱਤਰ ਮੁੰਨਾ ਲਾਲ ਵਾਸੀ ਨੋਇਡਾ ਤੇ ਇਕ �ਰਤ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 3 ਕਿਲੋ 69 ਗ੍ਰਾਮ ਹੈਰੋਇਨ ਕੀਤੀ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਰਵੀ ਪੁੱਤਰ ਚਰਨਜੀਤ ਸਿੰਘ, ਜੋਬਨਜੀਤ ਸਿੰਘ ਉਰਫ ਵਾਸੀ ਫਤਿਆਬਾਦ ਜੋ ਕਿ ਲੁੱਟਾਂ-ਖੋਹਾਂ ਅਤੇ ਘਰਾਂ ਉਪਰ ਫਾਇਰਿੰਗ ਕਰਦੇ ਹਨ ਅਤੇ ਪੈਸਿਆਂ ਦੀ ਵੰਡ ਨੂੰ ਲੈ ਕੇ ਦੋਵਾਂ ਵਿਚ ਹੋਏ ਝਗ਼ੜੇ ਦੌਰਾਨ ਜੋਬਨਜੀਤ ਸਿੰਘ ਨੇ ਪਿਸਤੌਲ ਨਾਲ ਰਵੀ ਦੇ ਸਿਰ ਵਿਚ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ ‘ਤੇ ਮੌਤ ਹੋ ਗਈ। ਪੁਲਿਸ ਨੇ ਜੋਬਨਜੀਤ ਸਿੰਘ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਪਾਕਿਸਤਾਨ ਤੋੋਂ ਡਰੋਨ ਰਾਹੀ ਅਸਲਾ ਮੰਗਵਾਉਣ ਵਾਲੇ ਸੁਖਦੇਵ ਸਿੰਘ ਉਰਫ ਸੁੱਖਾ ਗਿੱਲ, ਗੁਰਪ੍ਰੀਤ ਸਿੰਘ ਉਰਫ ਗੋਪਾ ਮਾਨ ਸਿੰਘ ਉਰਫ ਮਾਹਨਾ ਨੂੰ ਬਾਰਡਰ ਏਰੀ� ਤੋਂ ਗਿ੍ਰਫਤਾਰ ਕੀਤਾ ਸੀ। ਜਿਨ੍ਹਾਂ ਪੁੱਛਗਿੱਛ ਦੌਰਾਨ ਦੱਸਿਆ ਕਿ ਗੁਰਪ੍ਰੀਤ ਸਿੰਘ ਉਰਫ ਗੋਪਾ ਪੁੱਤਰ ਸਾਹਿਬ ਸਿੰਘ ਵਾਸੀ ਡਲੀਰੀ ਨੂੰ ਇਕ ਫੋਨ ਪ੍ਰਭ ਦਾਸੂਵਾਲ ਦਾ ਇਆ ਸੀ ਜਿਨ੍ਹਾਂ ਨੇ ਇਹ ਅਸਲਾ ਚੁੱਕਣ ਲਈ ਉਨ੍ਹਾਂ ਨੂੰ ਕਿਹਾ ਸੀ, ਜਿਨ੍ਹਾਂ ਪਾਸੋਂ ਪਿਸਟਲ ਅਤੇ ਕਾਰਤੂਸ ਬਰਾਮਦ ਹੋਏ ਸਨ। ਇਸਦੇ ਨਾਲ ਥਾਣਾ ਭਿੱਖੀਵਿੰਡ ਪੁਲਿਸ ਨੇ ਪ੍ਰਭ ਦਾਸੂਵਾਲ ਦੇ ਨਾਂਅ ‘ਤੇ ਲੋਕਾਂ ਨੂੰ ਫੋਨ ਕਰਕੇ ਫਿਰੌਤੀ ਮੰਗਣ ਵਾਲੇ ਹਰਪਾਲ ਸਿੰਘ ਨੂੰ ਗਿ੍ਰਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਵਿਖੇ ਅਸਲਾ ਐਕਟ ਅਤੇ ਕਤਲ ਐਕਟ ਤਹਿਤ ਦਰਜ ਮਾਮਲੇ ਵਿਚ ਲੋੜੀਦੇ ਸੁਰਿੰਦਰ ਸਿੰਘ ਪੁੱਤਰ ਮਾਹਨ ਸਿੰਘ ਵਾਸੀ ਚੇਲਾ ਕਲੋਨੀ, ਸੋਨਾ ਲੰਮਾ, ਮਿੱਠੂ ਪੁੱਰਾਨ ਜਸਪਾਲ ਸਿੰਘ, ਕਾਲੂ ਵਾਸੀਅਨ ਚੇਲਾ ਕਲੋਨੀ ਭਿੱਖੀਵਿੰਡ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਵਿਖੇ ਇਕ ਵਿਅਕਤੀ ਆਤਮਾ ਸਿੰਘ ਦੀ ਹੱਤਿਆ ਦੇ ਮਾਮਲੇ ਨੂੰ ਟਰੇਸ ਕਰਦਿਆਂ ਗੁਰਸੇਵਕ ਸਿੰਘ ਅਤੇ ਜਗਦੀਪ ਸਿੰਘ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਤਿੰਨ ਵਿਅਕਤੀਆਂ ਗੁਰਲਾਲ ਸਿੰਘ ਉਰਫ ਦਾਣਾ ਪੁੱਤਰ ਮੰਨਾ ਸਿੰਘ ਵਾਸੀ ਦੁਗਲਵਾਲਾ, ਅਰਸ਼ਦੀਪ ਸਿੰਘ ਪੁੱਤਰ ਬਖਤੌਰ ਸਿੰਘ ਵਾਸੀ ਦੁਗਲਵਾਲਾ ਅਤੇ ਲਵਪ੍ਰੀਤ ਸਿੰਘ ਉਰਫ ਕੁੰਡੀ ਪੁੱਤਰ ਗੁਰਦੀਪ ਸਿੰਘ ਵਾਸੀ ਦੁੱਗਲਵਾਲਾ ਗਿ੍ਰਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਸਰਹਾਲੀ ਪੁਲਿਸ ਨੇ ਤਿੰਨ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਵਲੋਂ ਰਣਜੋਧ ਸਿੰਘ ਪੁ‘ਤਰ ਤਰਸੇਮ ਸਿੰਘ ਵਾਸੀ ਨੌਸ਼ਹਿਰਾ ਪੰਨੂੰਆਂ ਨੂੰ ਮਾਰਨ ਲਈ ਰੈਕੀ ਕੀਤੀ ਗਈ ਸੀ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਫਿਰੌਤੀ ਲਈ ਫਾਇਰਿੰਗ ਅਤੇ ਲੁੱਟਾਂਖੋਹਾਂ ਨੂੰ ਅੰਜਾਮ ਦੇਣ ਵਾਲੇ ਅਤੇ ਪੁਲਿਸ ਪਾਰਟੀ ‘ਤੇ ਫਾਇਰਿੰਗ ਕਰਨ ਵਾਲੇ ਲਵਪ੍ਰੀਤ, ਸੰਨੀ ਸਿੰਘ ਤੇ �ਮਨ ਕੁਮਾਰ ਨੂੰ ਗਿ੍ਰਫ਼ਤਾਰ ਕੀਤਾ ਹੈ, ਜਿਨ੍ਹਾਂ ਨੇ ਗੈਂਗਸਟਰ ਪ੍ਰਭ ਦਾਸੂਵਾਲ ਦੇ ਕਹਿਣ ‘ਤੇ ਇਲਾਕੇ ਵਿਚ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਐੱਸ.ਐੱਸ.ਪੀ. ਨੇ ਦੱਸਿਆ ਕਿ ਜ਼ਿਲ੍ਹੇ ਵਿਚੋਂ ਅਪਰਾਧ ਨੂੰ ਖਤਮ ਕਰਨ ਲਈ ਪੁਲਿਸ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ।