ਤਰਨ ਤਾਰਨ, 16 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਮਾਮਲੇ ਵਿਚ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਇਲਾਕੇ ਦੇ ਇਕ ਪਿੰਡ ਦੇ ਰਹਿਣ ਵਾਲੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਜਿਸ ਦੀ ਉਮਰ ਕਰੀਬ 16 ਸਾਲ ਹੈ ਨੂੰ ਵਿਆਹ ਦਾ ਝਾਂਸਾ ਦੇ ਕੇ ਅਜੇ ਪੁੱਤਰ ਪ੍ਰਗਟ ਸਿੰਘ ਵਾਸੀ ਵੱਡਾ ਟਿੱਬਾ ਲੈ ਗਿਆ ਹੈ। ਜਾਂਚ ਅਧਿਕਾਰੀ ਐੱਸ.ਆਈ. ਅਮਰਜੀਤ ਕੌਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।