28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ

ਅਜੀਤ ਡੈਸਕ 17-06-2026
ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ, ਜਿਸ ਦੌਰਾਨ ਉਨ੍ਹਾਂ ਵੇਰਕਾ ਚੌਂਕ ਪੱਟੀ ਤੋਂ ਰਵੀ ਪੁੱਤਰ ਮੰਗੀ ਵਾਸੀ ਵਾਰਡ ਨੰਬਰ 6 ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਬਖਸ਼ੀਸ ਸਿੰਘ ਨੂੰ ਸੂਚਨਾ ਮਿਲੀ ਕਿ ਜਸਬੀਰ ਸਿੰਘ ਪੁੱਤਰ ਸੰਗਾ ਸਿੰਘ ਵਾਸੀ ਮਹਿਮੂੂਦਪੁਰਾ ਘਰ ਵਿਚ ਨਾਜਾਇਜ਼ ਸ਼ਰਾਬ ਕੱਢਣ ਦਾ ਧੰਦਾ ਕਰਦਾ ਹੈ ਤਾਂ ਤੁਰੰਤ ਉਨ੍ਹਾਂ ਕਾਰਵਾਈ ਕਰਦਿਆਂ ਹੋਇਆ ਉਕਤ ਵਿਅਕਤੀ ਦੇ ਘਰ ਛਾਪੇਮਾਰੀ ਦੌਰਾਨ ਉਥੋਂ 770 ਕਿਲੋ ਲਾਹਣ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਬਲਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸੋਨਾ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਵਾਂ ਤਾਰਾ ਸਿੰਘ ਦੇ ਖੇਤਾਂ ਵਿਚ ਇਕ ਪੀਲੇ ਰੰਗ ਦਾ ਪੈਕੇਟ ਪਿਆ ਹੋਇਆ ਹੈ ਤਾਂ ਤੁਰੰਤ ਉਨ੍ਹਾਂ ਇਸ ਦੀ ਸੂਚਨਾ ਬੀ.ਐੱਸ.ਐਫ ਅਧਿਕਾਰੀਆਂ ਨੂੰ ਦਿੱਤੀ ਅਤੇ ਨਾਲ ਲੈ ਕੇ ਜਦੋਂ ਉਕਤ ਦੱਸੀ ਹੋਈ ਜਗ੍ਹਾ ‘ਤੇ ਸਰਚ ਕੀਤੀ ਤਾਂ ਉਥੋਂ ਇਕ ਪੈਕੇਟ ਮਿਲਿਆ ਜਿਸ ਵਿਚੋਂ 501 ਗ੍ਰਾਮ ਹੈਰੋਇਨ ਅਤੇ ਇਕ ਟੁੱਟਾ ਹੋਇਆ ਡਰੋਨ ਬਰਾਮਦ ਹੋਇਆ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਉਨ੍ਹਾਂ ਖਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪਿੰਡ ਮਰੜ ਵਿਖੇ ਪੀਰ ਬਾਬਾ ਨੱਥੇ ਸ਼ਾਹ ਦੇ ਸਾਲਾਨਾ ਜੋੜ ਮੇਲੇ ਮੌਕੇ ਲੱਗੀਆਂ ਰੌਣਕਾਂ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।