28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਗੁਰੂ ਨਾਨਕ ਪੜਾਉ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ’ਚ ਵੱਡੀ ਗਿਣਤੀ ’ਚ ਇਲਾਕੇ ਦੀਆਂ ਸੰਗਤਾਂ ਹੋਈਆਂ ਸ਼ਾਮਿਲ

ਅਜੀਤ ਡੈਸਕ 17-06-2026
ਫਤਿਆਬਾਦ, 16 ਜੂਨ (ਹਰਵਿੰਦਰ ਸਿੰਘ ਧੂੰਦਾ)�ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਅਪਾਰ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆ। ਜਿਸ ਦੌਰਾਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ ‘ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੁਪਿਹਰਾ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ। ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਪ੍ਰਧਾਨ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਕੀਰਤਨ ਦੀ ਛਹਿਬਰ ਲਗਾਈ । ਇਸ ਮੌਕੇ ‘ਤੇ ਚੁਪਿਹਰਾ ਸਮਾਗਮ ਵਿਚ ਸ਼ਾਿਮਲ ਸੰਗਤਾਂ ਲਈ ਮਨਦੀਪ ਕੌਰ ਪਤਨੀ ਮਹਿੰਦਰ ਪਾਲ ਸਿੰਘ ਦੇ ਪਰਿਵਾਰ ਵਲੋਂ ਲੰਗਰ ਦੀ ਸੇਵਾ ਨਿਭਾਈ। ਇਸ ਮੌਕੇ ਤੇ ਚੁਪਿਹਰਾ ਸਮਾਗਮ ‘ਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਵਿਚ ਵਿਸ਼ੇਸ਼ ਤੌਰ ‘ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜਥਾ ਬੀਬੀਆਂ ਦੀ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਤੋੋ ਇਲਾਵਾ ਮੈਬਰਾਂ ਜਸਬੀਰ ਕੌਰ, ਪ੍ਰਮਜੀਤ ਕੌਰ, ਕੁਲਵੰਤ ਕੌਰ ,ਰਮਨੀਤ ਕੌਰ, ਮਨਜੀਤ ਕੌਰ, ਜਗੀਰ ਕੌਰ,ਪ੍ਰਮਜੀਤ ਕੌਰ ਪਿੰਕੀ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਮਨਜਿੰਦਰ ਕੌਰ, ਹਰਜਿੰਦਰ ਕੌਰ, ਸੁਖਬੀਰ ਕੌਰ, ਸਤਬੀਰ ਕੌਰ, ਨਰਿੰਦਰ ਕੌਰ, ਪ੍ਰਮਜੀਤ ਕੌਰ, ਸਵਿੰਦਰ ਕੌਰ, ਰਣਜੀਤ ਕੌਰ , ਜਸਰੀਤ, ਲਖਵਿੰਦਰ ਕੌਰ, ਪੂਨਮ ਕੌਰ, ਅਨਾਹਦਪ੍ਰੀਤ ਕੌਰ, ਏਕਮਪ੍ਰੀਤ ਕੌਰ, ਸੁਖਵਿੰਦਰ ਕੌਰ, ਰਮਨਦੀਪ ਕੌਰ, ਨਿਰਮਲ ਕੌਰ, ਦਵਿੰਦਰ ਕੌਰ, ਰੁਪਿੰਦਰ ਕੌਰ, ਗੁਰਮੀਤ ਕੌਰ ਜਸਬੀਰ ਕੌਰ, ਸਤਨਾਮ ਕੌਰ, ਰਾਜਬੀਰ ਕੌਰ, ਮਨਪ੍ਰੀਤ ਕੌਰ, ਹਰਜੀਤ ਕੌਰ, ਨਵਜੋਤ ਕੌਰ, ਨਵਪ੍ਰੀਤ ਕੌਰ, ਚਾਹਤਪ੍ਰੀਤ ਕੌਰ ਅਤੇ ਰਾਜਿੰਦਰ ਕੌਰ ਤੋਂ ਇਲਾਵਾ ਸੁਖਵਿੰਦਰ ਸਿੰਘ ਹੈਪੀ ਚੌਹਾਨ, ਜਸਪਾਲ ਸਿੰਘ ਬੱਬੂ, ਬਾਵਾ ਸਿੰਘ ਸਾਈਕਲਾਂ ਵਾਲੇ, ਬਾਬਾ ਜਸਕਰਨ ਸਿੰਘ, ਕਸਮੀਰ ਸਿੰਘ ਤੋ ਇਲਾਵਾ ਕੁਲਵੰਤ ਸਿੰਘ ਨਿਆਰਾ ਖਾਲਸਾ ਚੈਨਲ ਵਾਲਿਆਂ ਨੇ ਫਰੀ ਸੇਵਾ ਨਿਭਾਈ।
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਕੀਰਤਨ ਦਰਬਾਰ ਸੁਸਾਇਟੀ ਵਲੋਂ 88ਵੇਂ ਮਹੀਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਅਗਲੀ ਖ਼ਬਰ ਸੇਰੋਂ ਖੰਡ ਮਿੱਲ ਮੋਰਚਾ 27ਵੇਂ ਦਿਨ ’ਚ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।