ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)-ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ 420 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਸ਼ਹੀਦੀ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਦੇ ਮੈਨੇਜ਼ਰ ਹਰਜਿੰਦਰ ਸਿੰਘ ਪੱਟੀ ਅਤੇ ਪੰਜ ਪਿਆਰੇ ਨਿਸ਼ਕਾਮ ਸੇਵਾ ਸੁਸਾਇਟੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਇਸ ਨਗਰ ਕੀਰਤਨ ਦੀ ਆਰੰਭਤਾ ਗ੍ਰੰਥੀ ਹੀਰਾ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਹੋਈ। ਇਸ ਸ਼ਹੀਦੀ ਨਗਰ ਕੀਰਤਨ ਵਿਚ ਦਲ ਬਾਬਾ ਬਿਧੀ ਚੰਦ ਸੰਪਰਦਾਇ ਸੁਰ ਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਵਲੋਂ ਭੇਜੇ ਗਏ ਹਾਥੀ ਨਗਰ ਕੀਰਤਨ ਵਿਚ ਸ਼ਾਮਿਲ ਹੋਏ। ਇਹ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਤੋਂ ਸ਼ੁਰੂ ਹੋ ਕੇ ਮੁਹੱਲਾ ਜਸਵੰਤ ਸਿੰਘ, ਗੁਰਦੁਆਰਾ ਬੀਬੀ ਭਾਨੀ ਜੀ, ਗੁਰਦੁਆਰਾ ਭਗਤ ਨਾਮਦੇਵ ਜੀ, ਗੁਰਦੁਆਰਾ ਗੁਰੂ ਕਾ ਖੂਹ, ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ, ਸੱਚਖੰਡ ਰੋਡ, ਪੁਰਾਣੀ ਕਚਹਿਰੀ ਰੋਡ, ਥਾਣਾ ਸਦਰ, ਡੇਰਾ ਬਾਬਾ ਜਗਤਾਰ ਸਿੰਘ ਗੋਇੰਦਵਾਲ ਸਾਹਿਬ ਰੋਡ, ਜੰਡਿਆਲਾ ਬਾਈਪਾਸ ਚੌਂਕ, ਫੋਕਲ ਪੁਆਇੰਟ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਰੇਲਵੇ ਰੋਡ, ਚਾਰ ਖੰਭਾ ਚੌਂਕ, ਬੋਹੜੀ ਚੌਂਕ, ਕਾਜੀਕੋਟ ਰੋਡ ਨਿੱਕਾ, ਅੰਮ੍ਰਿਤਸਰ ਬਾਈਪਾਸ ਅਤੇ ਗੁਰਦੁਆਰਾ ਲਕੀਰ ਸਾਹਿਬ ਤੋਂ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸਮਾਪਤ ਹੋਇਆ। ਇਸ ਮੌਕੇ ਤਰਨ ਤਾਰਨ ਸ਼ਹਿਰ ਦੀਆਂ ਧਾਰਮਿਕ ਸਭਾ ਸੁਸਾਇਟੀਆਂ ਵਲੋਂ ਵੱਖ ਵੱਖ ਪੜ੍ਹਾਵਾਂ ‘ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਵਿਚ ਸ਼ਾਮਿਲ ਸੰਗਤ ਲਈ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਵੱਖ ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ। ਮੈਨੇਜ਼ਰ ਹਰਜਿੰਦਰ ਸਿੰਘ ਪੱਟੀ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਦੇ ਨਾਲ�ਨਾਲ ਬਾਹਰੀ ਹਿੱਸਿਆਂ ਵਿਚ ਵੀ ਲਿਜਾਇਆ ਗਿਆ ਹੈ, ਜਿਸ ਨਾਲ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਗਿਆ। ਇਸ ਮੌਕੇ ਗੁਰਿੰਦਰ ਸਿੰਘ ਲੋਹੇ ਵਾਲੇ, ਅਮਰਿੰਦਰ ਸਿੰਘ ਨੀਨਾ, ਮਨਜੀਤ ਸਿੰਘ ਢਿੱਲੋਂ, ਪ੍ਰਚਾਰਕ ਲਖਮੀਰ ਸਿੰਘ ਕੱਕਾ ਕੰਡਿਆਲਾ, ਕਥਾਵਾਚਕ ਹੀਰਾ ਸਿੰਘ, ਸਾਹਿਬ ਸਿੰਘ, ਹਰਜਿੰਦਰ ਸਿੰਘ ਹਰੀ, ਜਤਿੰਦਰ ਸਿੰਘ ਨਾਗਪਾਲ, ਹਰਪ੍ਰੀਤ ਸਿੰਘ ਹੈਪੀ, ਕੁਲਵਿੰਦਰ ਸਿੰਘ ਲਵਲੀ, ਰਜਿੰਦਰ ਸਿੰਘ ਬੇਦੀ, ਲਖਬੀਰ ਸਿੰਘ, ਜਸਪਾਲ ਸਿੰਘ, ਗੁਰਿੰਦਰ ਸਿੰਘ, ਕੁਲਵਿੰਦਰ ਸਿੰਘ ਗੋਰਖਾ, ਸਰਬਜੀਤ ਸਿੰਘ, ਟਹਿਲ ਸਿੰਘ, ਜਗਮੋਹਨ ਸਿੰਘ, ਨਿਰਵੈਲ ਸਿੰਘ, ਦਲੀਪ ਸਿੰਘ, ਲੱਖਾ ਸਿੰਘ, ਤਲਵਿੰਦਰ ਸਿੰਘ, ਤਰਨਪ੍ਰੀਤ ਸਿੰਘ ਤੋਂ ਇਲਾਵਾ ਵੱਖ ਵੱਖ ਧਾਰਮਿਕ ਸੰਸਥਾਵਾਂ ਦੇ ਨੁੰਮਾਇੰਦਿਆਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ।