03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਬਰਾਮਦ

ਅਜੀਤ ਡੈਸਕ 18-06-2026
ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)-ਅਕਸਰ ਸੁਰਖੀਆਂ ਵਿਚ ਬਣੀ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਇਕ ਵਾਰ ਫਿਰ ਸੁਰਖੀਆਂ ਵਿਚ ਆ ਗਈ ਹੈ ਅਤੇ ਜੇਲ੍ਹ ਦੀ ਚੈਕਿੰਗ ਦੌਰਾਨ ਮੋਬਾਈਲ ਫੋਨ ਬਰਾਮਦ ਹੋਏ ਹਨ। ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਥਾਣਾ ਗੋਇੰਦਵਾਲ ਪੁਲਿਸ ਨੇ 2 ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 4 ਜੂਨ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਬਲਵਿੰਦਰ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਅੰਮ੍ਰਿਤਸਰ ਪਾਸੋਂ 1 ਕੀਪੈਡ ਮੋਬਾਈਲ ਫੋਨ ਬਰਾਮਦ ਹੋਇਆ ਹੈ। ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 14 ਜੂਨ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਬਲਤੇਜ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਹਰੀਕੇ ਪਾਸੋਂ 3 ਕੀਪੈਡ ਮੋਬਾਈਲ ਫੋਨ ਬਰਾਮਦ ਹੋਏ ਹਨ। ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਨਿਸ਼ਾਨ ਸਿੰਘ ਨੇ ਦੱਸਿਆ ਕਿ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਕਿਸਾਨ ਦਾ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਭਾਕਿਯੂ ਉਗਰਾਹਾਂ ਜਥੇਬੰਦੀ ਨੇ ਉਪ ਮੰਡਲ ਦਫ਼ਤਰ ਝਬਾਲ ਵਿਖੇ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।