ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਠੱਠੀ ਤੋਂ ਵਿਸ਼ਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਸੋਹਲ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਵਰਿਆਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਿੰਕ ਰੋਡ ਕੋਟਲੀ ਵਸਾਵਾ ਸਿੰਘ ਵਲਟੋਹਾ ਤੋਂ ਗੋਪੀ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਵਲਟੋਹਾ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਐੱਸ.ਆਈ. ਲਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰੋਹਿਤ ਸਿੰਘ ਪੁੱਤਰ ਬਿੱਟੂ ਵਾਸੀ ਵੇਈਪੂਈ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਆ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਮਨਪ੍ਰੀਤ ਕੌਰ ਨੇ ਪੁਲਿਸ ਪਾਰੀਟ ਸਮੇਤ ਡਿਫੈਂਸ ਡਰੇਨ ਚਾਹਲ ਨਜ਼ਦੀਕ ਗਸ਼ਤ ਦੌਰਾਨ ਨਿਸ਼ਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਦਾਉਕੋ ਜ਼ਿਲ੍ਹਾ ਅੰਮ੍ਰਿਤਸਰ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਐੱਸ.ਆਈ. ਜਸਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਾਗੋਕੇ ਘਰਾਟ ਤੋਂ ਰਮਨਦੀਪ ਸਿੰਘ ਪੁੱਤਰ ਬਲਬੀਰ ਸਿੰਘ, ਸੰਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਾਸੀਅਨ ਸੰਘਰਕੋਟ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਹਿਰੀ ਕੁਆਟਰ ਹਰੀਕੇ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਗੁਰਸੇਵਕ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਹਰੀਕੇ ਨੂੰ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਐੱਸ.ਆਈ. ਜੈਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ ‘ਤੇ ਸਾਜਨਪ੍ਰੀਤ ਸਿੰਘ ਪੁੱਤਰ ਚਰਨ ਸਿੰਘ ਵਾਸੀ ਰਾਮੂਵਾਲ ਦੇ ਘਰ ਛਾਪੇਮਾਰੀ ਦੌਰਾਨ ਉਥੋਂ 800 ਲੀਟਰ ਲਾਹਣ ਸਮੇਤ ਚਾਰ ਟੈਂਕੀਆਂ ਪਲਾਸਟਿਕ, ਇਕ ਡਰੰਮ ਬਰਾਮਦ ਕਰਕੇ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਹਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ ‘ਤੇ ਗੁਰਸਾਹਿਬ ਸਿੰਘ ਪੁੱਤਰ ਬਲਦੇਵ ਸਿੰਘ, ਨਿਰਮਲ ਸਿੰਘ ਪੁੱਤਰ ਸਰਦੂਲ ਸਿੰਘ ਵਾਸੀਅਨ ਭਾਈ ਲੱਧੂ ਦੇ ਘਰ ਛਾਪੇਮਾਰੀ ਦੌਰਾਨ ਉਥੋਂ 330 ਲੀਟਰ ਲਾਹਣ, 25500 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਉਕਤ ਵਿਅਕਤੀ ਫ਼ਰਾਰ ਹਨ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।