03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਮਾਨ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ’ਚ ਨੌਜਵਾਨਾਂ ਨੂੰ 67,037 ਸਰਕਾਰੀ ਨੌਕਰੀਆਂ ਦਿੱਤੀਆਂ- ਪ੍ਰੋ. ਹਰਪ੍ਰੀਤ ਸਿੰਘ

ਅਜੀਤ ਡੈਸਕ 18-06-2026
ਫਤਿਆਬਾਦ, 17 ਜੂਨ (ਹਰਵਿੰਦਰ ਸਿੰਘ ਧੂੰਦਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਾਲ 2022 ਤੋਂ ਸੂਬਾ ਵਾਸੀਆਂ ਦੀ ਭਲਾਈ ਲਈ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਮ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਆਮ ਲੋਕਾਂ ਨੂੰ ਵੱਡਾ ਲਾਭ ਮਿਲਿਆ ਹੈ। ਭਗਵੰਤ ਮਾਨ ਸਰਕਾਰ ਦੀਆਂ ਮੁੱਖ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਪ੍ਰੋ. ਹਰਪ੍ਰੀਤ ਸਿੰਘ ਕੋਟ ਮੁੰਹਮਦ ਖਾਂ, ਬੁਲਾਰਾ ਆਮ ਆਦਮੀ ਪਾਰਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਸਰਕਾਰ ਵਲੋਂ ਸਾਲ 2022 ਤੋਂ ਲੈ ਕੇ ਹੁਣ ਤੱਕ 67,037 ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ, ਪਾਰਦਰਸ਼ਤਾ ਅਤੇ ਬਿਨਾਂ ਕਿਸੇ ਸਿਫ਼ਾਰਸ਼ ਤੋਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਨੌਜਵਾਨਾਂ ਨੂੰ ਸਰਕਾਰ ਦੀ ਰੁਜ਼ਗਾਰ ਮੁਹਿੰਮ ਦਾ ਲਾਭ ਹੋਇਆ ਹੈ। ਉਨ੍ਹਾਂ ਕਿਹਾ ਕਿ ਕਈ ਵਿਭਾਗਾਂ ਵਿਚ ਭਰਤੀ ਜਾਰੀ ਹੈ, ਜਿਸ ਵਿਚ ਹੋਰ ਨੌਕਰੀਆਂ ਦੀ ਭਰਤੀ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਪ੍ਰੋ. ਹਰਪ੍ਰੀਤ ਸਿੰਘ ਕੋਟ ਨੇ ਕਿਹਾ ਕਿ ਕਈ ਉਮੀਦਵਾਰਾਂ ਨੇ ਮੁਕਾਬਲਾ ਪ੍ਰੀਖਿਆਵਾਂ ਰਾਹੀਂ ਕਈ ਵਾਰ ਸਰਕਾਰੀ ਨੌਕਰੀਆਂ ਪ੍ਰਾਪਤ ਕੀਤੀਆਂ ਹਨ, ਜੋ ਭਰਤੀ ਪ੍ਰਣਾਲੀ ਵਿਚ ਲੋਕਾਂ ਦੇ ਭਰੋਸੇ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਨਰ ਵਿਕਾਸ ਅਤੇ ਤਕਨੀਕੀ ਸਿੱਖਿਆ ਸੁਧਾਰ ਦੇ ਖੇਤਰ ਵਿਚ ਵੀ ਵੱਡੇ ਸੁਧਾਰ ਕੀਤੇ ਜਾ ਰਹੇ ਹਨ। ਪੰਜਾਬ ਭਰ ਵਿਚ 25 ਨਵੀਆਂ ਆਈ.ਟੀ.ਆਈਜ਼ ਨਿਰਮਾਣ ਅਧੀਨ ਹਨ। 13 ਮੌਜੂਦਾ ਆਈ.ਟੀ.ਆਈਜ਼ ਨੂੰ ਬਿਹਤਰ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਪੌਲੀਟੈਕਨਿਕ ਕਾਲਜਾਂ ਦੇ ਆਧੁਨਿਕੀਕਰਨ ‘ਤੇ 20 ਕਰੋੜ ਖਰਚ ਕੀਤੇ ਗਏ ਹਨ। ਸਰਕਾਰੀ ਪੌਲੀਟੈਕਨਿਕ ਇਮਾਰਤਾਂ ਦੀ ਉਸਾਰੀ, ਮੁਰੰਮਤ ਅਤੇ ਨਵੀਨੀਕਰਨ ਵਿਚ 12 ਕਰੋੜ ਦਾ ਨਿਵੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਈ.ਆਈ.ਟੀ. ਰੋਪੜ ਦੇ ਸਹਿਯੋਗ ਨਾਲ 8 ਸਰਕਾਰੀ ਪੌਲੀਟੈਕਨਿਕਾਂ ਵਿਚ ਸਾਈਬਰ-ਫਿਜ਼ੀਕਲ ਸਿਸਟਮ ਲੈਬ ਸਥਾਪਤ ਕੀਤੀਆਂ ਜਾ ਰਹੀਆਂ ਹਨ। ਰਾਜ ਦੇ 5 ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿਚ ਇਨੋਵੇਸ਼ਨ ਲੈਬ ਸਥਾਪਤ ਕੀਤੀਆਂ ਗਈਆਂ ਹਨ। ਨੰਗਲ ਵਿਖੇ 23 ਕਰੋੜ ਦੀ ਲਾਗਤ ਨਾਲ ਕੈਪਟਨ ਅਮੋਲ ਕਾਲੀਆ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕੀਤਾ ਜਾ ਰਿਹਾ ਹੈ। ਸਰਦੂਲਗੜ੍ਹ ਵਿਖੇ 17 ਕਰੋੜ ਦੀ ਲਾਗਤ ਨਾਲ ਨਵੀਂ ਆਈ.ਟੀ.ਆਈ. ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਦਯੋਗ ਦੇ ਹਾਣ ਦਾ ਬਣਾਉਣ ਅਤੇ ਨੌਕਰੀ ਲਈ ਤਿਆਰ ਹੁਨਰ ਪ੍ਰਦਾਨ ਕਰਨ ਲਈ ਸਾਰੇ 91 ਪੌਲੀਟੈਕਨਿਕ ਕਾਲਜਾਂ ਵਿਚ ਸਮੈਸਟਰ ਇੰਟਰਨਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਇਹ ਉਪਰਾਲੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣਗੇ।
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ 420ਵਾਂ ਸ਼ਹੀਦੀ ਦਿਹਾੜਾ ਅੱਜ ਸ਼ਰਧਾ ਨਾਲ ਮਨਾਇਆ ਜਾਵੇਗਾ- ਮੈਨੇਜਰ ਪੱਟੀ ਅਗਲੀ ਖ਼ਬਰ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਨਿਭਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।