21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਬੱਚਿਆਂ ਵਿਚ ਖ਼ੂਨ ਦੀ ਕਮੀ ਦੇ ਵੱਖ-ਵੱਖ ਕਾਰਨ ਹੋ ਸਕਦੇ- ਡਾ. ਸੁਪ੍ਰਿਯਾ

ਅਜੀਤ ਡੈਸਕ 20-06-2026
ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)- 1 ਸਾਲ ਤੋਂ 5 ਸਾਲ ਦੀ ਉਮਰ ਦੇ ਬੱਚਿਆਂ ਵਿਚ ਅਨੀਮੀਆ ਦੀ ਬਿਮਾਰੀ (ਖ਼ੂਨ ਦੀ ਕਮੀ) ਹੋਣ ਦੇ ਵੱਖ-ਵੱਖ ਕਾਰਨ ਹੋ ਸਕਦੇ ਹਨ, ਜੋ ਕਿ ਚਿੰਤਾਜਨਕ ਹੈ। ਇਹ ਜਾਣਕਾਰੀ ਬੱਚਿਆਂ ਦੇ ਸਪੈਸ਼ਲਿਸਟ ਡਾਕਟਰ ਸੁਪਿ੍ਯਾ ਨੇ ਰੰਧਾਵਾ ਕਲੀਨਿਕ ਸਾਹਮਣੇ ਬਿਜਲੀ ਘਰ ਨਜ਼ਦੀਕ ਪਾਸੀ ਮੈਡੀਕਲ ਤਰਨ ਤਾਰਨ ਵਿਖੇ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਕਿਹਾ ਬੱਚਿਆਂ ਵਿਚ ਖ਼ੂਨ ਦੀ ਕਮੀ ਦੇ ਮੁੱਖ ਕਾਰਨਾਂ ‘ਚ ਗਰਭਵਤੀ �ਰਤਾਂ ਵਿਚ ਖ਼ੂਨ ਦੀ ਕਮੀ, ਬੱਚਿਆਂ ਨੂੰ ਮਾਂ ਦੇ ਦੁੱਧ ਦੀ ਬਜਾਏ ਗਾਂ ਜਾ ਮੱਝ ਦਾ ਦੁੱਧ ਪਿਆਉਣਾ, ਜਨਮ ਤੋਂ ਬਾਅਦ ਡਾਕਟਰੀ ਸਲਾਹ ਲੈ ਕੇ ਖ਼ੂਨ ਵਧਾਉਣ ਦੀ ਦਵਾਈ ਨਾ ਲੈਣਾ, ਹਰੀਆਂ ਸਬਜ਼ੀਆਂ ਦਾ ਸੇਵਨ ਘੱਟ ਕਰਨਾ, ਪੇਟ ਵਿਚ ਕੀੜਿਆਂ ਦਾ ਹੋਣਾ, ਭੁੱਖ ਨਾ ਲੱਗਣਾ, ਚਿੜਚਿੜਾਪਨ, ਮਿੱਟੀ, ਕਾਗਜ, ਰਬੜ ਆਦਿ ਖਾਣਾ, ਦੇਰੀ ਨਾਲ ਬੋਲਣਾ, ਰੋਗ ਰੋਕਣ ਦੀ ਸਮਰੱਥਾ ਘੱਟ ਹੋਣ ਦੇ ਲੱਛਣ ਸਾਹਮਣੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦੇ ਬਚਾਅ ਲਈ ਬੱਚੇ ਨੂੰ ਜਨਮ ਤੋਂ ਬਾਅਦ ਪਹਿਲੇ 6 ਮਹੀਨੇ ਸਿਰਫ ਮਾਂ ਦਾ ਦੁੱਧ ਹੀ ਦਿੱਤਾ ਜਾਵੇ ਅਤੇ ਹਰੇ ਪੱਤੇਦਾਰ ਸਬਜ਼ੀਆਂ ਦਾ ਸੇਵਨ ਦੇ ਨਾਲ ਨਾਲ ਸਮੇਂ-ਸਮੇਂ ‘ਤੇ ਡਾਕਟਰੀ ਸਲਾਹ ਵੀ ਜ਼ਰੂਰੀ ਹੈ।
ਪਿਛਲੀ ਖ਼ਬਰ ਸਰਪੰਚ ਸੁਖਜਿੰਦਰ ਸਿੰਘ ਬਿੱਟੂ ਨੂੰ ਸਦਮਾ, ਪਤਨੀ ਦਿਹਾਂਤ ਅਗਲੀ ਖ਼ਬਰ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਲੋਕ ਭਲਾਈ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਵਲੋਂ ਬਾਜ਼ਾਰ ’ਚ ਦੁਕਾਨ ਦਾ ਉਦਘਾਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।