20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗ੍ਰਿਫ਼ਤਾਰ- ਐੱਸ. ਐੱਸ. ਪੀ. ਲਾਂਬਾ

ਅਜੀਤ ਡੈਸਕ 20-06-2026
ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ ‘ਤੇ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਏ. ਐੱਸ. ਆਈ. ਹੀਰਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਸੰਘੇ ਦੀਆਂ ਮੜੀਆ ਤੋਂ ਰਵੀਸ਼ੇਰ ਸਿੰਘ ਪੁੱਤਰ ਪ੍ਰਮਜੀਤ ਸਿੰਘ ਵਾਸੀ ਪੰਡੋਰੀ ਗੋਲਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ. ਐੱਸ. ਆਈ. ਮਨਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਰਬੀਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਕਾਜੀਕੋਟ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ, 500 ਰੁਪਏ ਦੀ ਡਰੱਗ ਮਨੀ ਅਤੇ ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਹਰਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਮਰਗਿੰਦਪੁਰਾ ਤੋਂ ਜੁਗਰਾਜਦੀਪ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਮਜੀਠਾ ਹਾਲ ਵਾਸੀ ਚੂਸਲੇਵੜ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਹਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਬੋਪਾਰਾਏ ਮਾਡਲ ਗੇਟ ਨਜ਼ਦੀਕ ਨਾਕਾਬੰਦੀ ਦੌਰਾਨ ਹਰੇਦਵ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀ ਚੂਸਲੇਵੜ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਭਗਵੰਤ ਸਿੰਘ ਨੂੰ ਸੂਚਨਾ ਮਿਲੀ ਕਿ ਸੁਰਜੀਤ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਕਿੜੀਆ ਘਰÇ ਵਚ ਨਾਜਾਇਜ਼ ਸ਼ਰਾਬ ਕੱਢਣ ਦਾ ਧੰਦਾ ਕਰਦਾ ਹੈ ਅਤੇ ਪਿੰਡ ਕਿੜੀਆ ਨਾਲ ਲੱਗਦੇ ਦਰਿਆ ਦੇ ਕੰਡੇ ‘ਤੇ ਡਰੰਮ ਪਲਾਸਟਿਕ ਵਿਚ ਸ਼ਰਾਬ ਵੇਚਣ ਲਈ ਰੱਖ ਕੇ ਬੈਠਾ ਹੈ ਤਾਂ ਤੁਰੰਤ ਉਨ੍ਹਾਂ ਛਾਪੇਮਾਰੀ ਦੌਰਾਨ ਉਕਤ ਵਿਅਕਤੀ ਨੂੰ ਗਿ੍ਰਫ਼ਤਚਾਰ ਕਰਕੇ ਉਸ ਪਾਸੋਂ 1 ਲੱਖ 50 ਹਜ਼ਾਰ ਮਿਲੀਲੀਟਰ ਕੁੱਲ 200 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਸੀਵਰੇਜ ਸਮੱਸਿਆ ਨੂੰ ਲੈ ਕੇ ਕਾਂਗਰਸੀ ਆਗੂ ਮਹੇਸ਼ ਕੁਮਾਰ ਲੋਟਾ ਨੇ ਸੀਵਰੇਜ ਦਫ਼ਤਰ ਦਿੱਤਾ ਧਰਨਾ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਚੋਹਲਾ ਸਾਹਿਬ ਆਗਮਨ ਪੁਰਬ ਮੌਕੇ ਬੀਬਾ ਰਮਨਦੀਪ ਕੌਰ ਤੇ ਅਵਤਾਰ ਸਿੰਘ ਬਿੱਲਾ ਸ਼ੇਰੋ ਸਾਥੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।