02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਹਸਪਤਾਲ ਦੇ ਸਾਬਕਾ ਡਾਇਰੈਕਟਰ ਡਾ. ਜਸਦੀਪ ਸਿੰਘ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ

ਅਜੀਤ ਡੈਸਕ 23-06-2026

 

ਝਬਾਲ, 21 ਜੂਨ (ਸੁਖਦੇਵ ਸਿੰਘ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਵਿਖੇ ਲੰਮਾ ਸਮਾਂ ਡਾਇਰੈਕਟਰ ਦੇ ਅਹੁਦੇ ’ਤੇ ਤਾਇਨਾਤ ਰਹੇ ਡਾ. ਜਸਦੀਪ ਸਿੰਘ ਪਰਿਵਾਰ ਸਮੇਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜ਼ਰ ਧਰਵਿੰਦਰ ਸਿੰਘ ਮਾਣੋਚਾਲ੍ਹ ਅਤੇ ਹੈਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਵਲੋਂ ਉਨ੍ਹਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਟੋਰ ਕੀਪਰ ਜਤਿੰਦਰ ਸਿੰਘ, ਬਾਬਾ ਬਿਕਰਮਜੀਤ ਸਿੰਘ, ਜਤਿੰਦਰ ਸਿੰਘ, ਗੁਰਜੀਤ ਸਿੰਘ ਪੰਜਵੜ੍ਹ, ਪ੍ਰਗਟ ਸਿੰਘ ਮੰਨਣ, ਗੁਰਭੇਜ ਸਿੰਘ, ਬਲਜੀਤ ਸਿੰਘ ਚੀਮਾ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ ਅਗਲੀ ਖ਼ਬਰ ਚੋਰਾਂ ਵਲੋਂ ਇਕ ਘਰ ਨੂੰ ਲਗਾਈ ਸੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।