02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਅਜੀਤ ਡੈਸਕ 23-06-2026


ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਮਿਸ ਪੂਜਾ ਅੰਦੌਤਰਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਤਰਨ ਤਾਰਨ ਅਤੇ ਮਿਸ ਇੰਦੂ ਬਾਲਾ ਚੀਫ਼ ਜੁਡੀਸ਼ੀਅਲ ਮੈਜੀਸਟ੍ਰੇਟ ਤਰਨ ਤਾਰਨ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਦਾ ਸਾਰਾ ਸਟਾਫ਼ ਹਾਜ਼ਰ ਰਿਹਾ। ਇਸ ਦੌਰਾਨ ਯੋਗ ਕਰਵਾਉਣ ਲਈ ਯੋਗਾ ਟ੍ਰੇਨਰ ਮੋਹਿਤ ਅਤੇ ਮਿਸ ਖੁਸ਼ਬੂ ਵਿਸ਼ੇਸ ਤੌਰ ’ਤੇ ਪਹੁੰਚੇ। ਇਸ ਮੌਕੇ ਦੱਸਿਆ ਗਿਆ ਕਿ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦੀ ਪਹਿਲ ਸਾਲ 2014 ਵਿਚ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾ ਕੇ ਕੀਤੀ ਸੀ। ਸੰਯੁਕਤ ਰਾਸ਼ਟਰ ਦੀ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਗ ਦਿਵਸ ਮਨਾਉਣ ਦਾ ਪ੍ਰਸਤਾਵ ਰੱਖਿਆ, ਜਿਸ ਤੋਂ ਬਾਅਦ ਹਰ ਸਾਲ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ। ਅੰਤਰਰਾਸ਼ਟਰੀ ਯੋਗ ਦਿਵਸ 2015 ਤੋਂ ਹਰ ਸਾਲ ਮਨਾਇਆ ਜਾ ਰਿਹਾ ਹੈ। ਇਸ ਵਾਰ ਅੰਤਰਰਾਸ਼ਟਰੀ ਯੋਗ ਦਿਵਸ 2026 ਦਾ ਥੀਮ ‘ਯੋਗਾ ਫਾਰ ਹੈਲਦੀ ਏਜਿੰਗ’ ਹੈ। ਇਸ ਸਾਲ ਯੋਗ ਦਿਵਸ ਦੇ ਇਸ ਥੀਮ ਨੂੰ ਕੇਂਦਰੀ ਆਯੂਸ਼ ਮੰਤਰਾਲੇ ਵਲੋਂ ਚੁਣਿਆ ਗਿਆ ਹੈ। ਇਸ ਮੌਕੇ ਯੋਗ ਕਰਵਾਉਣ ਲਈ ਪਹੁੰਚੀ ਟੀਮ ਨੇ ਵੱਖ-ਵੱਖ ਆਸਣਾਂ ਬਾਰੇ ਸਿੱਖਿਆ ਦਿੱਤੀ ਅਤੇ ਇਨ੍ਹਾਂ ਆਸਣਾਂ ਨੂੰ ਰੋਜ਼ਾਨਾ ਜੀਵਨ ਵਿਚ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾਂ ਸਬ ਡਵੀਜ਼ਨ ਕੋਰਟ ਕੰਪਲੈਕਸ ਪੱਟੀ, ਸਬ ਡਵੀਜ਼ਨ ਕੋਰਟ ਕੰਪਲੈਕਸ ਖਡੂਰ ਸਾਹਿਬ, ਸੈਂਟਰਲ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅਤੇ ਸਬ ਜੇਲ੍ਹ ਪੱਟੀ ਵਿਖੇ ਵੀ ਇੰਟਰਨੈਸ਼ਨਲ ਯੋਗਾ ਦਿਵਸ ਮਨਾਇਆ ਗਿਆ।

ਪਿਛਲੀ ਖ਼ਬਰ ਆਜ਼ਾਦੀ ਦੇ 78 ਸਾਲ ਬਾਅਦ ਵੀ ਬੱਸ ਅੱਡੇ ਨੂੰ ਤਰਸਦਾ ਮਾਝੇ ਦਾ ਪ੍ਰਵੇਸ਼ ਦੁਆਰ ਕਸਬਾ ਹਰੀਕੇ ਪੱਤਣ ਅਗਲੀ ਖ਼ਬਰ ਹਸਪਤਾਲ ਦੇ ਸਾਬਕਾ ਡਾਇਰੈਕਟਰ ਡਾ. ਜਸਦੀਪ ਸਿੰਘ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।