02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਯੋਗਾ ਦਾ ਬਾਈਕਾਟ ਕਰ ਕੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਮਨਾਇਆ ਗਤਕਾ ਦਿਵਸ

ਅਜੀਤ ਡੈਸਕ 23-06-2026

 

ਤਰਨ ਤਾਰਨ, 21 ਜੂਨ (ਪਰਮਜੀਤ ਜੋਸ਼ੀ)- ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਯੋਗਾ ਦਾ ਬਾਈਕਾਟ ਕਰੋ। ਵਿਖੇ ਗਤਕਾ ਦਿਵਸ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਗਤਕਾ ਟੀਮਾਂ ਵਲੋਂ ਗੱਤਕੇ ਦੇ ਦਿਲਚਸਪ ਅਤੇ ਪ੍ਰਭਾਵਸ਼ਾਲੀ ਜੌਹਰ ਵਿਖਾਏ ਗਏ, ਜਿਨ੍ਹਾਂ ਨੂੰ ਹਾਜ਼ਰ ਸੰਗਤਾਂ ਨੇ ਬਹੁਤ ਉਤਸ਼ਾਹ ਨਾਲ ਦੇਖਿਆ। ਇਹ ਸਮਾਗਮ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜ਼ਿਲ੍ਹਾ ਪ੍ਰਧਾਨ ਤਰਨ ਤਾਰਨ ਹਰਜੀਤ ਸਿੰਘ ਅਤੇ ਹਰਪਾਲ ਸਿੰਘ ਕੌਮੀ ਜਰਨਲ ਸਕੱਤਰ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਹਰਮਨਦੀਪ ਸਿੰਘ ਸੁਲਤਾਨਵਿੰਡ ਨੇ ਕਿਹਾ ਕਿ ਗਤਕਾ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਵਲੋਂ ਬਖ਼ਸ਼ੀ ਹੋਈ ਸ਼ਸਤਰ ਵਿਦਿਆ ਦਾ ਅਹਿਮ ਹਿੱਸਾ ਹੈ, ਜਿਸ ਨੂੰ ਹਰ ਸਿੱਖ ਨੂੰ ਸਿੱਖਣਾ ਅਤੇ ਪ੍ਰਫੁੱਲਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਤਕਾ ਸਿੱਖ ਕੌਮ ਦੀ ਰਿਵਾਇਤੀ ਖੇਡ ਅਤੇ ਯੁੱਧ ਕਲਾ ਹੈ, ਜੋ ਸਿੱਖ ਇਤਿਹਾਸ, ਸੱਭਿਆਚਾਰ ਅਤੇ ਮੀਰੀ-ਪੀਰੀ ਦੇ ਸਿਧਾਂਤਾਂ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਗਤਕੇ ਨੂੰ ਵੱਧ ਤੋਂ ਵੱਧ ਪ੍ਰਚਾਰਿਤ ਕਰਨ ਦੀ ਲੋੜ ਹੈ, ਤਾਂ ਜੋ ਨੌਜਵਾਨ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣ ਸਕਣ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਆਪਣੀ ਵੱਖਰੀ ਪਛਾਣ, ਰਹਿਤ-ਮਰਿਯਾਦਾ ਅਤੇ ਰਿਵਾਇਤਾਂ ਹਨ, ਜਿਨ੍ਹਾਂ ਦੀ ਸੰਭਾਲ ਕਰਨਾ ਹਰ ਸਿੱਖ ਦਾ ਫਰਜ਼ ਹੈ। ਇਸ ਮੌਕੇ ਪਾਰਟੀ ਗਗਨਦੀਪ ਸਿੰਘ ਤੇ ਹੋਰ ਹਾਜ਼ਰ ਸਨ।

ਪਿਛਲੀ ਖ਼ਬਰ ਭਿੱਖੀਵਿੰਡ ਵਿਖੇ ਸੁਸਾਇਟੀ ਵਲੋਂ ਦਸਤਾਰ ਦੁਮਾਲਾ ਸਿਖਲਾਈ ਕੈਂਪ ਅੱਜ ਤੋਂ- ਭਾਈ ਸੰਦੀਪ ਸਿੰਘ ਖਾਲੜਾ ਅਗਲੀ ਖ਼ਬਰ ਆਜ਼ਾਦੀ ਦੇ 78 ਸਾਲ ਬਾਅਦ ਵੀ ਬੱਸ ਅੱਡੇ ਨੂੰ ਤਰਸਦਾ ਮਾਝੇ ਦਾ ਪ੍ਰਵੇਸ਼ ਦੁਆਰ ਕਸਬਾ ਹਰੀਕੇ ਪੱਤਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।