04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੁਨਰਵਾਸ ਤੇ ਜਾਗਰੂਕਤਾ ਕੈਂਪ ਸ਼ੁਰੂ ਕੀਤੇ ਜਾਣ– ਬਲਵਿੰਦਰ ਝਬਾਲ

ਅਜੀਤ ਡੈਸਕ 23-06-2026
ਝਬਾਲ, 22 ਜੂਨ (ਸੁਖਦੇਵ ਸਿੰਘ)– ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ ਵਲੋਂ ਜਾਰੀ ਕੀਤੀ ਗਈ ਤਾਜ਼ਾ ਰਿਪੋਰਟ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ ਨੇ ਕਿਹਾ ਕਿ ਨਸ਼ਿਆ ਦੀ ਓਵਰਡੋਜ ਨਾਲ ਹੋਣ ਵਾਲੀਆਂ ਮੌਤਾਂ ਦੇ ਮਾਮਲੇ ਵਿਚ ਪੰਜਾਬ ਦੇਸ਼ ਵਿਚ ਦੂਜੇ ਸਥਾਨ ‘ਤੇ ਪਹੁੰਚ ਗਿਆ ਹੈ। ਇਹ ਅੰਕੜੇ ਪੰਜਾਬ ਦੇ ਭਵਿੱਖ ਲਈ ਇਕ ਵੱਡੀ ਚਿਤਾਵਨੀ ਅਤੇ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਲੋਕਾਂ ਨੂੰ ਭਰੋਸਾ ਦਿੱਤਾ ਸੀ, ਪਰ ਹਾਲਾਤ ਪਹਿਲਾਂ ਨਾਲੋਂ ਵੀ ਜ਼ਿਆਦਾ ਗੰਭੀਰ ਬਣ ਗਏ ਹਨ। ਉਨਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਪ੍ਰਭਾਵਸ਼ਾਲੀ ਪੁਨਰਵਾਸ ਅਤੇ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕਰਨ ਦੀ ਸਰਕਾਰ ਕੋਲੋਂ ਮੰਗ ਕੀਤੀ।
ਪਿਛਲੀ ਖ਼ਬਰ ਇੰਗਲੈਡ ਤੋਂ ਪਰਤੇ ਗਿਆਨੀ ਗੁਰਜੰਟ ਸਿੰਘ ਬੈਂਕਾ ਦਾ ਜਥਾ ਸਨਮਾਨਿਤ ਅਗਲੀ ਖ਼ਬਰ ਪੰਡੋਰੀ ਤਖ਼ਤ ਮੱਲ ਸਕੂਲ ’ਚ ਯੋਗਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।