ਮੀਆਂਵਿੰਡ, 23 ਜੂਨ (ਗੁਰਪ੍ਰਤਾਪ ਸਿੰਘ ਸੰਧੂ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਰਾਮਤੀਰਥ ਵਿਖੇ ਭਗਵਾਨ ਵਾਲਮੀਕਿ ਜੀ ਦੇ ਅਸਥਾਨ ਤੇ ਨਤਮਸਤਿਕ ਹੋਣ ਮੌਕੇ ਮੰਦਰ ਦੇ ਪ੍ਰਬੰਧਕਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਰਾਜ ਸਭਾ ਮੈਂਬਰ ਤਰੁਣ ਚੁੱਘ ਵੀ ਮੌਜ਼ੂਦ ਸਨ। ਇਸ ਮੌਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਕਾਰਜਕਾਰੀ ਪ੍ਰਧਾਨ ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਨੇ ਪਾਰਟੀ ਹਾਈਕਮਾਂਡ ਵਲੋਂ ਲਗਾਈ ਡਿਊਟੀ ਨੂੰ ਨਿਭਾਉਂਦੇ ਹੋਏ ਵਿਸ਼ੇਸ਼ ਰੋਲ ਅਦਾ ਕਰਦਿਆਂ ਨਿਤਿਨ ਨਬੀਨ ਨੂੰ ਭਾਗਵਾਨ ਬਾਲਮੀਕ ਜੀ ਦੇ ਮੰਦਰ ਵਿੱਚ ਸ਼ਰਧਾ ਨਾਲ ਪਹੁੰਚਣ ਵਾਲੀ ਸੰਗਤ ਅਤੇ ਮੰਦਰ ਦੇ ਪ੍ਰਬੰਧਾਂ ਪ੍ਰਤੀ ਜਾਣਕਾਰੀ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਬੜੀ ਨਿਮਰਤਾ ਅਤੇ ਸਾਦੇ ਪਹਿਰਾਵੇ ਵਿੱਚ ਮੰਦਰ ਵਿੱਚ ਨਤਮਸਤਿਕ ਹੋਏ ਹਨ ਜਿੱਥੇ ਉਨ੍ਹਾਂ ਭਗਵਾਨ ਵਾਲਮੀਕਿ ਜੀ ਦੇ ਜੀਵਨ ਨਾਲ ਇਤਿਹਾਸ ਸੁਣ ਕੇ ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਹੋਈਆਂ ਯਾਦਾਂ ਨੂੰ ਤਾਜ਼ਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਓ.ਬੀ.ਸੀ. ਮੋਰਚਾ ਦੇ ਪੰਜਾਬ ਪ੍ਰਧਾਨ ਸਾਬਕਾ ਮੁੱਖ ਸੰਸਦੀ ਸਕੱਤਰ ਅਮਰਪਾਲ ਸਿੰਘ ਬੋਨੀ ਅਜਨਾਲਾ, ਜਰਨਲ ਸਕੱਤਰ ਡਾ. ਸੁਸ਼ੀਲ ਦੇਵਗਨ ਅਟਾਰੀ, ਹਲਕਾ ਮਜੀਠਾ ਦੇ ਇੰਚਾਰਜ ਪ੍ਰਦੀਪ ਸਿੰਘ ਭੁੱਲਰ, ਹੈਪੀ ਖੱਖ, ਜਰਨਲ ਸੈਕਟਰੀ ਰਜੇਸ਼ ਟਾਂਗਰੀ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਸਰਕਲ ਪ੍ਰਧਾਨ ਕੈਪਟਨ ਜਸਪਾਲ ਸਿੰਘ, ਸਰਕਲ ਪ੍ਰਧਾਨ ਕਰਮ ਸਿੰਘ ਖਲਚੀਆਂ, ਸਰਕਲ ਪ੍ਰਧਾਨ ਗੁਰਚਰਨ ਸਿੰਘ ਸਠਿਆਲਾ, ਸਰਕਲ ਪ੍ਰਧਾਨ ਰਜੇਸ਼ ਕੁਮਾਰ ਰਈਆ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਬਿਕਰਮਜੀਤ ਸਿੰਘ ਨਰਿੰਜਨਪੁਰ, ਦਲਜੀਤ ਸਿੰਘ ਜਸਪਾਲ, ਰਵੀ ਟਪਿਆਲਾ, ਪਿੰਦਰ ਦੌਲੋਨੰਗਲ, ਗਾਂਧੀ ਭਿੰਡਰ ਆਦਿ ਹਾਜ਼ਰ ਸਨ।