ਮੀਆਂਵਿੰਡ, 23 ਜੂਨ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਨੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਭਲਾਈਪੁਰ ਨੇ ਕਿਹਾ ਮਾਨ ਸਰਕਾਰ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ਵਿੱਚ ਫਸਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ। ਤਾਂ ਜੋ ਉਨ੍ਹਾਂ ਨੂੰ ਦੁਬਾਰਾ ਜੇਲ੍ਹ ਵਿਚ ਬੰਦ ਕਰਕੇ ਉਨ੍ਹਾਂ ਦੇ ਸਮੱਰਥਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਸਕੇ, ਕਿਉਂਕਿ ਸਰਕਾਰ ਨੂੰ ਸਭ ਕੁਝ ਪਤਾ ਹੈ ਕਿ ਜੇਕਰ ਮਜੀਠਾ ਬਾਹਰ ਹਨ ਤਾਂ ਉਹ ਆਪਣੇ ਕਿਸੇ ਵਰਕਰ ਨੂੰ ਆਂਚ ਨਹੀਂ ਆਉਣ ਦੇਣਗੇ। ਉਨ੍ਹਾਂ ਕਿਹਾ ਕਿ ਇਸ ਝੂਠੇ ਕੇਸ ਵਿਚ ਅਦਾਲਤ ਨੇ ਮਜੀਠੀਆ ਨੂੰ ਜ਼ਮਾਨਤ ਦੇ ਕੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਇਸ ਮੁਲਾਕਾਤ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਮਜੀਠੀਆ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਬੰਡਾਲਾ ਤੇ ਅੰਗਦਬੀਰ ਸਿੰਘ ਭਲਾਈਪੁਰ ਆਦਿ ਹਾਜ਼ਰ ਸਨ।