01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਹਲਕਾ ਤਰਨ ਤਾਰਨ ਯੂਥ ਕਾਂਗਰਸ ਦੀ ਪ੍ਰਧਾਨਗੀ ਜਿੱਤਣ ਵਾਲੇ ਗੁਰਜੰਟ ਸਿੰਘ ਕਸੇਲ ਨੂੰ ਗੁਰਬਾਜ ਸਿੰਘ ਗਿੱਲ ਕਾਜੀਕੋਟ ਨੇ ਕੀਤਾ ਸਨਮਾਨਿਤ

ਅਜੀਤ ਡੈਸਕ 24-06-2026
ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਵਿਚ ਗੁਰਜੰਟ ਸਿੰਘ ਕਸੇਲ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਵਜੋਂ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਉਨ੍ਹਾਂ ਦੀ ਇਸ ਜਿੱਤ ਨਾਲ ਸਮਰਥਕਾਂ ਅਤੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਮੌਕੇ ਸਾਬਕਾ ਡਾਇਰੈਕਟਰ ਪੰਜਾਬ ਜਲ ਸਰੋਤ ਪ੍ਰਬੰਧਨ ਕਾਰਪੋਰੇਸ਼ਨ ਲਿਮਟਿਡ ਗੁਰਬਾਜ ਸਿੰਘ ਗਿੱਲ ਕਾਜੀਕੋਟ ਵਲੋਂ ਗੁਰਜੰਟ ਸਿੰਘ ਕਸੇਲ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਇਸ ਸ਼ਾਨਦਾਰ ਜਿੱਤ ਲਈ ਵਧਾਈ ਦਿੰਦਿਆਂ ਹੌਂਸਲਾ ਅਫਜ਼ਾਈ ਕੀਤੀ ਗਈ। ਗਿੱਲ ਕਾਜੀਕੋਟ ਨੇ ਕਿਹਾ ਕਿ ਗੁਰਜੰਟ ਸਿੰਘ ਕਸੇਲ ਇਕ ਮਿਹਨਤੀ, ਇਮਾਨਦਾਰ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਖੜ੍ਹਨ ਵਾਲੇ ਨੌਜਵਾਨ ਆਗੂ ਹਨ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਦੀ ਆਵਾਜ਼ ਨੂੰ ਵੀ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਸਮੂਹ ਵੋਟਰਾਂ, ਸਮਰਥਕਾਂ ਅਤੇ ਕਾਂਗਰਸੀ ਵਰਕਰਾਂ ਨੂੰ ਜਾਂਦਾ ਹੈ, ਜਿਨ੍ਹਾਂ ਨੇ ਪੂਰੀ ਲਗਨ ਅਤੇ ਮਿਹਨਤ ਨਾਲ ਗੁਰਜੰਟ ਸਿੰਘ ਕਸੇਲ ਦਾ ਸਾਥ ਦਿੱਤਾ। ਗੁਰਬਾਜ ਸਿੰਘ ਗਿੱਲ ਕਾਜੀਕੋਟ ਨੇ ਸਮੂਹ ਵੋਟਰਾਂ ਅਤੇ ਸਪੋਰਟਰਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਭਰੋਸੇ ਅਤੇ ਸਹਿਯੋਗ ਸਦਕਾ ਹੀ ਇਹ ਸ਼ਾਨਦਾਰ ਜਿੱਤ ਸੰਭਵ ਹੋ ਸਕੀ ਹੈ। ਇਸ ਮੌਕੇ ਪ੍ਰਧਾਨ ਗੁਰਜੰਟ ਸਿੰਘ ਕਸੇਲ ਨੇ ਵੀ ਆਪਣੀ ਜਿੱਤ ‘ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਉਹ ਹਲਕਾ ਤਰਨ ਤਾਰਨ ਦੇ ਨੌਜਵਾਨਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਦੇ ਹੱਕਾਂ ਲਈ ਆਵਾਜ਼ ਉਠਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ।
ਪਿਛਲੀ ਖ਼ਬਰ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਪੰਜਾਬ ਦੇ ਲੋਕ ਬੇਹੱਦ ਨਿਰਾਸ਼- ਰਾਜਬੀਰ ਸਿੰਘ ਭੁੱਲਰ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਭਲਾਈਪੁਰ ਨੇ ਮਜੀਠੀਆ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।