01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਪੰਜਾਬ ਦੇ ਲੋਕ ਬੇਹੱਦ ਨਿਰਾਸ਼- ਰਾਜਬੀਰ ਸਿੰਘ ਭੁੱਲਰ

ਅਜੀਤ ਡੈਸਕ 24-06-2026
ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)- ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਬੇਹੱਦ ਨਿਰਾਸ਼ ਅਤੇ ਦੁਖੀ ਹਨ। ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਸੂਬੇ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਝਾੜੂ ਸਰਕਾਰ ਦੇ ਕਾਰਜਕਾਲ ਦੌਰਾਨ ਕਿਸਾਨਾਂ, ਮਜਦੂਰਾਂ, ਵਪਾਰੀਆਂ, ਮੁਲਾਜ਼ਮਾਂ ਅਤੇ ਨੌਜਵਾਨਾਂ ਨਾਲ ਸੰਬੰਧਿਤ ਕੋਈ ਮਸਲਾ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ, ਨਸ਼ਿਆਂ ਅਤੇ ਬੇਰੁਜ਼ਗਾਰੀ ਵਰਗੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿੱਚ ਅਸੰਤੁਸ਼ਟੀ ਵੱਧ ਰਹੀ ਹੈ ਅਤੇ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰ ਸਕੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਇਸ ਬਦਲਾਅ ਤੋਂ ਛੁਟਕਾਰਾ ਚਾਹੁੰਦੇ ਹਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਕਰ ਦੇਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਰੁਝਾਨ ਲਗਾਤਾਰ ਕਾਂਗਰਸ ਪਾਰਟੀ ਵੱਲ ਵੱਧ ਰਿਹਾ ਹੈ ਅਤੇ ਪਾਰਟੀ ਦੇ ਵਰਕਰ ਪਿੰਡਾਂ ਅਤੇ ਸ਼ਹਿਰਾਂ ਵਿਚ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਲਈ ਲੜਦੀ ਰਹੀ ਹੈ ਅਤੇ ਅੱਗੇ ਵੀ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਲਈ ਵਚਨਬੱਧ ਰਹੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਸੂਬੇ ਦੇ ਵਿਕਾਸ, ਨਸ਼ਿਆਂ ਦਾ ਖਾਤਮਾ, ਕਾਨੂੰਨ ਵਿਵਸਥਾ ਬਹਾਲ ਕਰਨ, ਰੁਜ਼ਗਾਰ ਦੇ ਮੌਕਿਆਂ ਵਿਚ ਵਾਧਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਠੋਸ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਪੰਜਾਬ ਦੀ ਜਨਤਾ ਆਪਣਾ ਫੈਸਲਾ ਸੁਣਾਏਗੀ ਅਤੇ ਕਾਂਗਰਸ ਪਾਰਟੀ ਨੂੰ ਮੁੜ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲੇਗਾ।
ਪਿਛਲੀ ਖ਼ਬਰ ਸੱਟਾਂ ਮਾਰ ਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ, ਮਾਮਲਾ ਦਰਜ ਅਗਲੀ ਖ਼ਬਰ ਹਲਕਾ ਤਰਨ ਤਾਰਨ ਯੂਥ ਕਾਂਗਰਸ ਦੀ ਪ੍ਰਧਾਨਗੀ ਜਿੱਤਣ ਵਾਲੇ ਗੁਰਜੰਟ ਸਿੰਘ ਕਸੇਲ ਨੂੰ ਗੁਰਬਾਜ ਸਿੰਘ ਗਿੱਲ ਕਾਜੀਕੋਟ ਨੇ ਕੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।