01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਪਿੰਡ ਕੱਦ ਗਿੱਲ ਕਲਾਂ ਦੇ ਵੱਡੀ ਗਿਣਤੀ ’ਚ ਨੌਜਵਾਨ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ

ਅਜੀਤ ਡੈਸਕ 24-06-2026
ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)– ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਕੱਦ ਗਿੱਲ ਕਲਾਂ ਵਿਖੇ ਸਾਬਕਾ ਸਰਪੰਚ ਹਰਪਾਲ ਸਿੰਘ ਦੀ ਪ੍ਰੇਰਣਾ ਸਦਕਾ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਪਿੰਡ ਦੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਆਪਣੇ ਪਰਿਵਾਰਾਂ ਤੇ ਸਾਥੀਆਂ ਸਮੇਤ ਹੋਰ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ (ਬ) ਦਾ ਪੱਲਾ ਫੜ ਲਿਆ। ਇਸ ਮੌਕੇ ਯੂਥ ਅਕਾਲੀ ਆਗੂ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਨਵੇਂ ਸ਼ਾਮਿਲ ਹੋਏ ਸਾਥੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਵਿਸ਼ਵਾਸ ਪ੍ਰਗਟ ਕਰਦਿਆਂ ਹਲਕਾ ਖਡੂਰ ਸਾਹਿਬ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ ਲਿਆ। ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ, ਪੰਜਾਬੀਅਤ ਅਤੇ ਪੰਥ ਦੀਆਂ ਭਾਵਨਾਵਾਂ ਦੀ ਪ੍ਰਤੀਨਿਧਤਾ ਕਰਨ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਮੁੜ ਅਕਾਲੀ ਦਲ (ਬ)ਦੀਆਂ ਨੀਤੀਆਂ ‘ਤੇ ਭਰੋਸਾ ਜਤਾ ਰਹੇ ਹਨ। ਉਨ੍ਹਾਂ ਸਮੂਹ ਨਵੇਂ ਸਾਥੀਆਂ ਨੂੰ ਜੀ ਆਇਆਂ ਆਖਦਿਆਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਕੁਲਵੰਤ ਸਿੰਘ ਮੈਂਬਰ ਪੰਚਾਇਤ, ਗੁਰਭੇਜ ਸਿੰਘ, ਪ੍ਰਗਟ ਸਿੰਘ, ਗੁਰਜੰਟ ਸਿੰਘ, ਜਗਰੂਪ ਸਿੰਘ, ਚਰਨਜੀਤ ਸਿੰਘ, ਜਸਵੰਤ ਸਿੰਘ, ਹਰਜਿੰਦਰ ਸਿੰਘ, ਸਤਪਾਲ ਸਿੰਘ, ਸਤਨਾਮ ਸਿੰਘ, ਜਸਵੀਰ ਸਿੰਘ, ਜਸਵਿੰਦਰ ਸਿੰਘ, ਰਛਪਾਲ ਸਿੰਘ, ਰੇਸ਼ਮ ਸਿੰਘ, ਅਕਾਸ਼ ਸਿੰਘ, ਆਕਾਸ਼ ਬਿੱਲਾ, ਮਨਦੀਪ ਸਿੰਘ, ਬਲਜੀਤ ਸਿੰਘ ਲਾਲੀ, ਤਰਸੇਮ ਸਿੰਘ ਸੰਮੂ, ਸ਼ਮਸ਼ੇਰ ਸਿੰਘ ਫੌਜੀ, ਖਜਾਨ ਸਿੰਘ, ਸੁਖਚੈਨ ਸਿੰਘ, ਆਕਾਸ਼ ਸਿੰਘ ਕਾਲਾ, ਆਕਾਸ਼ਦੀਪ ਸਿੰਘ, ਸਕੱਤਰ ਸਿੰਘ ਪ੍ਰਧਾਨ ਕਿਸਾਨ ਯੂਨੀਅਨ, ਮਹਿੰਦਰ ਸਿੰਘ, ਮਨਜੀਤ ਸਿੰਘ, ਦਲਬੀਰ ਸਿੰਘ, ਅਰਸ਼ ਸਿੰਘ, ਅਨਮੋਲ ਸਿੰਘ, ਵਿਜੇ ਸਿੰਘ, ਲਵ ਸਿੰਘ, ਹਰਜੀਤ ਸਿੰਘ, ਹਰਦੇਵ ਸਿੰਘ ਸੋਨੀ, ਕ੍ਰਿਸ਼ਨ ਸਿੰਘ, ਪ੍ਰਸ਼ੋਤਮ ਸਿੰਘ, ਚੰਨਪ੍ਰੀਤ ਸਿੰਘ, ਲਖਵਿੰਦਰ ਸਿੰਘ, ਅਜੇ ਸਿੰਘ, ਜਗਦੀਸ਼ ਸਿੰਘ ਅਤੇ ਜੱਸਲ ਸਿੰਘ ਸਮੇਤ ਹੋਰ ਕਈ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ, ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ, ਜਗਦੀਪ ਸਿੰਘ ਮਿੰਟੂ ਸਰਪੰਚ ਖ਼ਾਨ ਰਜ਼ਾਦਾ, ਸਤਨਾਮ ਸਿੰਘ ਸ਼ੇਰੋ, ਹਰਪਾਲ ਸਿੰਘ, ਮਨਦੀਪ ਸਿੰਘ ਨੇ ਇਸ ਸ਼ਮੂਲੀਅਤ ਨੂੰ ਹਲਕਾ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਵੱਧ ਰਹੀ ਲੋਕਪ੍ਰਿਯਤਾ ਦਾ ਪ੍ਰਤੀਕ ਦੱਸਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੀ ਵੱਡੀ ਗਿਣਤੀ ਵਿਚ ਲੋਕ ਪਾਰਟੀ ਨਾਲ ਜੁੜਣਗੇ।
ਪਿਛਲੀ ਖ਼ਬਰ ਰਸੂਲਪੁਰ ਨਹਿਰ ਟੁੱਟਣ ਮਗਰੋਂ ਮੌਕੇ ’ਤੇ ਪਹੁੰਚੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਨੇ ਨੁਕਸਾਨ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਸੁਖਦੇਵ ਸਿੰਘ ਨਗਰ ਪੰਚਾਇਤ ਭਿੱਖੀਵਿੰਡ ਦੇ ਪ੍ਰਧਾਨ ਤੇ ਵਿਨੇ ਮਲੋਤਰਾ ਸੀਨੀਅਰ ਮੀਤ ਪ੍ਰਧਾਨ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।