01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਰਸੂਲਪੁਰ ਨਹਿਰ ਟੁੱਟਣ ਮਗਰੋਂ ਮੌਕੇ ’ਤੇ ਪਹੁੰਚੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਨੇ ਨੁਕਸਾਨ ਦਾ ਲਿਆ ਜਾਇਜ਼ਾ

ਅਜੀਤ ਡੈਸਕ 24-06-2026
ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)–ਪਿੰਡ ਰਸੂਲਪੁਰ ਵਿਖੇ ਨਹਿਰ ਟੁੱਟਣ ਦੀ ਘਟਨਾ ਤੋਂ ਬਾਅਦ ਅੱਜ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਮੌਕੇ ’ਤੇ ਪਹੁੰਚ ਕੇ ਟੁੱਟ ਚੁੱਕੀ ਰਸੂਲਪੁਰ ਨਹਿਰ ਦੇ ਚੱਲ ਰਹੇ ਕੰਮ ਅਤੇ ਨਹਿਰੀ ਪਾਣੀ ਨਾਲ ਨੁਕਸਾਨੇ ਖੇਤਰ ਦਾ ਜਾਇਜ਼ਾ ਲਿਆ। ਇਸ ਮੌਕੇ ਗੱਲਬਾਤ ਕਰਦਿਆਂ ਬਿੱਲਾ ਸ਼ੇਰੋਂ ਨੇ ਕਿਹਾ ਕਿ ਰਸੂਲਪੁਰ ਨਹਿਰ ਦਾ ਟੁੱਟਣਾ ਪ੍ਰਸ਼ਾਸਨ ਦੀ ਗੰਭੀਰ ਲਾਪਰਵਾਹੀ ਅਤੇ ਨਾਕਾਮੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਨੂੰ ਪਹਿਲਾਂ ਤੋਂ ਹੀ ਪਤਾ ਸੀ ਕਿ ਨਹਿਰਾਂ ਵਿਚ ਪਾਣੀ ਛੱਡਿਆ ਜਾਣਾ ਹੈ, ਪਰ ਇਸ ਦੇ ਬਾਵਜੂਦ ਨਹਿਰਾਂ ਦੀ ਮੁਰੰਮਤ ਅਤੇ ਮਜ਼ਬੂਤੀ ਵੱਲ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਜਿਸ ਕਾਰਨ ਅੱਜ ਕਿਸਾਨਾਂ ਦੀਆਂ ਫ਼ਸਲਾਂ, ਘਰਾਂ ਅਤੇ ਹੋਰ ਸੰਪਤੀ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਘਟਨਾ ਦੀ ਜ਼ਿੰਮੇਵਾਰੀ ਸਵੀਕਾਰ ਕਰਦਿਆਂ ਪ੍ਰਭਾਵਿਤ ਪਰਿਵਾਰਾਂ ਅਤੇ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣਾ ਚਾਹੀਦਾ ਹੈ, ਨਾਲ ਹੀ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਨਹਿਰੀ ਪ੍ਰਬੰਧ ਨੂੰ ਹੋਰ ਮਜ਼ਬੂਤ ਬਣਾਉਣ ਦੀ ਲੋੜ ਹੈ। ਇਸ ਦੌਰਾਨ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਗੁਰਦੁਆਰਾ ਗੁਰੂਸਰ ਸਾਹਿਬ ਰਸੂਲਪੁਰ ਨਹਿਰਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਸਤਾ ਸਿੰਘ ਅਤੇ ਸੰਤ ਬਾਬਾ ਕਰਤਾਰ ਸਿੰਘ ਦੀ ਅਗਵਾਈ ਹੇਠ ਨਹਿਰ ਦੇ ਪਾੜ ਨੂੰ ਪੂਰਨ ਲਈ ਦਿਨ ਰਾਤ ਚੱਲ ਰਹੀ ਨਿਸ਼ਕਾਮ ਸੇਵਾ ਦੀ ਸ਼ਲਾਘਾ ਕਰਦਿਆਂ ਆਪਣੀ ਕਿਰਤ ਕਮਾਈ ਵਿਚੋਂ ਦਸਵੰਧ ਦੇ ਰੂਪ ਵਿਚ ਸੇਵਾ ਭੇਟ ਕੀਤੀ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਅਤੇ ਅਜਿਹੀਆਂ ਐਮਰਜੈਂਸੀ ਸਥਿਤੀਆਂ ਵਿਚ ਸਮਾਜ ਦੇ ਹਰ ਵਰਗ ਨੂੰ ਅੱਗੇ ਆ ਕੇ ਮਨੁੱਖਤਾ ਦੀ ਸੇਵਾ ਕਰਨੀ ਚਾਹੀਦੀ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ, ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ, ਜਗਦੀਪ ਸਿੰਘ ਮਿੰਟੂ ਸਰਪੰਚ ਖ਼ਾਨ ਰਜ਼ਾਦਾ, ਸਤਨਾਮ ਸਿੰਘ ਸ਼ੇਰੋ, ਹਰਪਾਲ ਸਿੰਘ,ਮਨਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਮਹੂਰੀਅਤ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸਮੂਹ ਧਰਮ ਨਿਰਪੱਖ ਤੇ ਇਨਸਾਫ ਪਸੰਦ ਤਾਕਤਾਂ ਨੂੰ ਇਕਜੁੱਟ ਹੋ ਕੇ ਆਵਾਜ਼... ਅਗਲੀ ਖ਼ਬਰ ਪਿੰਡ ਕੱਦ ਗਿੱਲ ਕਲਾਂ ਦੇ ਵੱਡੀ ਗਿਣਤੀ ’ਚ ਨੌਜਵਾਨ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।