29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

‘ਆਪ’ ਦੇ ਦਫ਼ਤਰ ਪੱਟੀ ਵਿਖੇ ਐੱਸ. ਆਈ. ਆਰ. ਦੇ ਬੀ. ਐੱਲ. ਏ. ਦੀ ਮੀਟਿੰਗ ਹੋਈ

ਅਜੀਤ ਡੈਸਕ 25-06-2026
ਪੱਟੀ, 24 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)—ਆਮ ਆਦਮੀ ਪਾਰਟੀ ਦੇ ਦਫ਼ਤਰ ਪੱਟੀ ਵਿਖੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਵਿਧਾਇਕ ਲਾਲਜੀਤ ਸਿੰਘ ਭੁੱਲਰ ਅਤੇ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਾਰਡ ਨੰਬਰ 1 ਤੋਂ ਲੈ ਕੇ ਵਾਰਡ ਨੰਬਰ 6 ਦੇ ਐਸ.ਆਈ.ਆਰ. ਦੇ ਬੀ.ਐਲ.ਏ. ਦੀ ਮੀਟਿੰਗ ਹੋਈ। ਇਸ ਮੌਕੇ ਔਰਤਾਂ ਨੂੰ 1000 ਅਤੇ 1500 ਰੁਪਏ ਮਹੀਨਾ ਮਿਲਣ ਸੰਬੰਧੀ ਆਂਗਣਵਾੜੀ ਵਰਕਰਾਂ ਦੀ ਡਿਊਟੀ ਦੀ ਸੂਚੀ ਬਣਾਈ ਗਈ। ਇਸ ਮੌਕੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਪਨਗੋਟਾ, ਬਲਾਕ ਪ੍ਰਧਾਨ ਰਾਜਨਪ੍ਰੀਤ ਸਿੰਘ ਸੱਗੂ, ਮੀਡੀਆ ਇੰਚਾਰਜ ਮੋਹਿਤ ਅਰੋੜਾ ਪੱਟੀ ਨੇ ਕਿਹਾ ਕਿ ਪੰਜਾਬ ਵਿਚ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਲਈ ਸ਼ੁਰੂ ਹੋਣ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਮੁਹਿੰਮ ਸੰਬੰਧੀ ਬੂਥ ਲੈਵਲ ਅਫ਼ਸਰਾਂ ਅਤੇ ਸਿਆਸੀ ਪਾਰਟੀਆਂ ਦੀਆਂ ਅਹਿਮ ਮੀਟਿੰਗਾਂ ਕੀਤੀਆਂ ਗਈਆਂ ਹਨ। ਚੋਣ ਕਮਿਸ਼ਨ ਵਲੋਂ ਇਹ ਮੁਹਿੰਮ 25 ਜੂਨ ਤੋਂ 24 ਜੁਲਾਈ 2026 ਤੱਕ ਪੂਰੇ ਪੰਜਾਬ ਵਿਚ ਚਲਾਈ ਜਾਵੇਗੀ। ਇਸ ਦਾ ਮੁੱਖ ਉਦੇਸ਼ ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਤਸਦੀਕ ਕਰਨਾ ਹੈ ਅਤੇ ਨਵੇਂ ਯੋਗ ਵੋਟਰਾਂ ਦੇ ਨਾਂਅ ਸ਼ਾਮਿਲ ਕਰਨਾ, ਗ਼ਲਤ, ਦੋਹਰੀਆਂ ਵੋਟਾਂ ਨੂੰ ਕੱਟਣਾ ਅਤੇ ਵੋਟਰ ਸੂਚੀ ਨੂੰ ਪਾਰਦਰਸ਼ੀ ਬਣਾਉਣਾ ਹੈ। ਇਸ ਮੌਕੇ ਸਰਪੰਚ ਗੁਰਪ੍ਰਤਾਪ ਸਿੰਘ ਲਾਡੀ ਬੁਰਜ਼, ਨਛੱਤਰ ਸਿੰਘ ਭੁੱਲਰ, ਜਰਨੈਲ ਸਿੰਘ ਬੱਬਾ, ਵੂਮੈਨ ਸੈੱਲ ਪ੍ਰਧਾਨ ਕੁਲਵਿੰਦਰ ਕੌਰ, ਵੂਮੈਨ ਸੈੱਲ ਪ੍ਰਧਾਨ ਅਮਰੀਕ ਕੌਰ, ਪ੍ਰਗਟ ਸਿੰਘ, ਗੁਰਸਰਨ ਸਿੰਘ ਦਦੇਹਰ ਸਾਹਿਬ, ਰਾਜਦੀਪ ਸਿੰਘ ਬੱਠੇ ਭੈਣੀ, ਜਸਵੰਤ ਸਿੰਘ ਨਦੋਹਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਬਰਾਮਦ ਅਗਲੀ ਖ਼ਬਰ ਮਨਰੇਗਾ ਵਰਕਰਜ਼ ਯੂਨੀਅਨ ਦੀ ਜਨਰਲ ਬਾਡੀ ਮੀਟਿੰਗ 30 ਨੂੰ– ਪੰਡੋਰੀ, ਕੈਰੋਵਾਲ, ਰਟੌਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।