29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਗੋਇੰਦਵਾਲ ਜੇਲ੍ਹ ’ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਬਰਾਮਦ

ਅਜੀਤ ਡੈਸਕ 25-06-2026
ਤਰਨ ਤਾਰਨ, 24 ਜੂਨ (ਪਰਮਜੀਤ ਜੋਸ਼ੀ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਚਾਰ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ ਜੇਲ੍ਹ ਦੇ ਬਲਾਕ ਨੰਬਰ 10 ਦੀ ਬੈਰਕ ਨੰਬਰ 5 ਵਿਚ ਤਲਾਸ਼ੀ ਦੌਰਾਨ ਹਵਾਲਾਤੀ ਲਖਵਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਖੰਡਿਆਲਾ ਸਨਿਆ ਪਾਸੋਂ ਇਕ ਟੱਚ ਮੋਬਾਈਲ ਫੋਨ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਹਵਾਲਾਤੀ ਅੰਮ੍ਰਿਤਪਾਲ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਭਗਵਾਨਪੁਰਾ ਪਾਸੋਂ ਇਕ ਟੱਚ ਸਕਰੀਨ ਮੋਬਾਈਲ ਫੋਨ ਬਰਾਮਦ ਕੀਤਾ ਹੈ। ਜਦੋਂ ਇਨ੍ਹਾਂ ਪਾਸੋਂ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਹ ਫੋਨ ਉਸ ਨੂੰ ਹਵਾਲਾਤੀ ਰਾਜਬੀਰ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਅਕਾਲਗੜ ਨੇ ਦਿੱਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਸਹਾਇਕ ਸੁਪਰਡੈਂਟ ਜਰਨੈਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ ਜੇਲ੍ਹ ਦੀ ਚੈਕਿੰਗ ਦੌਰਾਨ ਬਲਾਕ ਨੰਬਰ 10 ਦੀ ਬੈਰਕ ਨੰਬਰ 6 ਦੀ ਤਲਾਸ਼ੀ ਦੌਰਾਨ ਹਵਾਲਾਤੀ ਰਣਜੀਤ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਪੱਟੀ ਪਾਸੋਂ ਇਕ ਟੱਚ ਸਕਰੀਨ ਮੋਬਾਈਲ ਫੋਨ ਬਰਾਮਦ ਕੀਤਾ ਹੈ। ਥਾਣਾ ਗੋਇੰਦਵਾਲ ਦੀ ਪੁਲਿਸ ਨੇ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਜੇਲ੍ਹ ਵਿਚ ਇਨ੍ਹਾਂ ਪਾਸ ਮੋਬਾਈਲ ਫੋਨ ਕਿਸ ਤਰ੍ਹਾਂ ਪਹੁੰਚੇ।
ਪਿਛਲੀ ਖ਼ਬਰ 25 ਜੂਨ ਤੋਂ 24 ਜੁਲਾਈ ਤੱਕ ਬੀ. ਐੱਲ. ਓਜ਼ ਘਰ-ਘਰ ਜਾ ਕੇ ਭਰਵਾਉਣਗੇ ਗਣਨਾ ਫਾਰਮ— ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ‘ਆਪ’ ਦੇ ਦਫ਼ਤਰ ਪੱਟੀ ਵਿਖੇ ਐੱਸ. ਆਈ. ਆਰ. ਦੇ ਬੀ. ਐੱਲ. ਏ. ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।