29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਰੇਡੀਓਗ੍ਰਫਰ ਐਸੋਸੀਏਸ਼ਨ ਤੇ ਪੈਰਾ ਮੈਡੀਕਲ ਯੂਨੀਅਨ ਨੇ ਡੀ. ਸੀ. ਦਫ਼ਤਰ ਅੱਗੇ ਦਿੱਤਾ ਧਰਨਾ

ਅਜੀਤ ਡੈਸਕ 25-06-2026
ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)-ਸਾਂਝਾ ਮੁਲਾਜ਼ਮ ਮੰਚ ਪੰਜਾਬ ,ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਦੇ ਸਾਂਝੇ ਸੰਘਰਸ਼ ਵਿਚ ਰੇਡੀਓਗ੍ਰਾਫਰ ਐਸੋਸੀਏਸ਼ਨ ਪੰਜਾਬ ਨੇ ਸਮੂਹ ਪੈਰਾ ਮੈਡੀਕਲ ਯੂਨੀਅਨ ਤਰਨ ਤਾਰਨ ਨਾਲ ਮਿਲਕੇ ਡਿਪਟੀ ਕਮਿਸ਼ਨਰ ਦਫਤਰ ਤਰਨ ਤਾਰਨ ਵਿਖੇ ਧਰਨਾ ਲਗਾ ਕੇ ਰੋਸ ਮੁਜ਼ਾਹਰਾ ਕੀਤਾ । ਇਸ ਮੌਕੇ ਰੇਡੀਓਗ੍ਰਾਫਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਜਰਨਲ ਸਕੱਤਰ ਗੁਰਜਿੰਦਰ ਸਿੰਘ ਢਿੱਲੋਂ ਨੇ ਸਰਕਾਰ ਕੋਲੋਂ ਬਕਾਇਆ ਡੀ.ਏ., ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਆਦਿ ਮੰਗਾਂ ਮੰਨਵਾਉਣ ਲਈ ਸੰਘਰਸ਼ ਜਾਰੀ ਰੱਖਣ ਲਈ ਸਮੂਹ ਮੁਲਾਜ਼ਮਾਂ ਨੂੰ ਲਾਮਬੰਦ ਕੀਤਾ। ਇਸ ਮੌਕੇ ਮਨਜੀਤ ਸਿੰਘ ਜ਼ਿਲ੍ਹ ਪ੍ਰਧਾਨ ਤਰਨ ਤਾਰਨ, ਨਵਦੀਪ ਸਿੰਘ ਸਿਵਲ ਹਸਪਤਾਲ ਤਰਨ ਤਾਰਨ, ਬਲਵਿੰਦਰ ਸਿੰਘ, ਅਭੀਜੀਤ ਸਿੰਘ ਸਰਹਾਲੀ, ਮਲਟੀਪਰਪਜ਼ ਹੈਲਥ ਇੰਪਲਾਈਜ ਮੇਲ ਫੀਮੇਲ ਦੇ ਸੂਬਾ ਮੀਤ ਪ੍ਰਧਾਨ ਹਰਜੀਤ ਸਿੰਘ, ਪੈਰਾ ਮੈਡੀਕਲ ਆਗੂ ਰਜਵੰਤ ਸਿੰਘ ਬਾਗੜੀਆਂ, ਸੁਪਰਡੈਂਟ ਤੇਜਿੰਦਰ ਸਿੰਘ ਢਿੱਲੋਂ, ਨਰਿੰਦਰ ਸਿੰਘ ਸਰਹਾਲੀ, ਅਮਨਦੀਪ ਸਿੰਘ ਧਾਰੜ, ਜਸਪ੍ਰੀਤ ਸਿੰਘ, ਜਸਪਿੰਦਰ ਸਿੰਘ, ਗੁਰਵਿੰਦਰ ਸਿੰਘ ਮੀਆਵਿੰਡ ਅਤੇ ਨਿਸ਼ਾਨ ਸਿੰਘ ਵਰਾਣਾ ਪ੍ਰਧਾਨ ਟੀਚਰ ਕਲੈਰੀਕਲ ਯੂਨੀਅਨ ਤਰਨ ਤਾਰਨ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਨੌਸ਼ਹਿਰਾ ਢਾਲਾ ਦਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕੀਤਾ ਦੌਰਾ ਅਗਲੀ ਖ਼ਬਰ ਸਬਜ਼ੀਆਂ ’ਚ ਫ਼ਲ ਦੀ ਮੱਖੀ ਦੀ ਰੋਕਥਾਮ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।