29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਨੌਸ਼ਹਿਰਾ ਢਾਲਾ ਦਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕੀਤਾ ਦੌਰਾ

ਅਜੀਤ ਡੈਸਕ 25-06-2026
ਝਬਾਲ, 24 ਜੂਨ (ਸੁਖਦੇਵ ਸਿੰਘ)-ਚੀਫ਼ ਖ਼ਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਵਲੋਂ ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਾ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਕੂਲ ਦੀਆਂ ਵੱਖ-ਵੱਖ ਗਤੀਵਿਧੀਆਂ, ਵਿਦਿਆਰਥੀਆਂ ਦੀ ਪ੍ਰਗਤੀ ਅਤੇ ਸੰਸਥਾ ਦੇ ਵਿਕਾਸ ਸਬੰਧੀ ਪ੍ਰਬੰਧਕਾਂ ਅਤੇ ਅਧਿਆਪਕਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਵਿਧਾਇਕ ਸੰਧੂ ਨੇ ਸਕੂਲ ਵਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸੰਸਥਾ ਦੇ ਹੋਰ ਵਿਕਾਸ ਲਈ ਸੁਝਾਅ ਦਿੱਤੇ। ਉਨ੍ਹਾਂ ਨੇ ਪ੍ਰਬੰਧਕਾਂ ਨੂੰ ਭਵਿੱਖ ਵਿਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਪ੍ਰਿੰਸੀਪਲ ਦਮਿੰਦਰ ਸ਼ਰਮਾ ਨੇ ਵਿਧਾਇਕ ਹਰਮੀਤ ਸਿੰਘ ਸੰਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਤੇ ਗਏ ਸੁਝਾਅ ਅਤੇ ਸਹਿਯੋਗ ਨਾਲ ਸੰਸਥਾ ਨੂੰ ਹੋਰ ਬਿਹਤਰ ਬਣਾਉਣ ਵਿਚ ਮਦਦ ਮਿਲੇਗੀ। ਇਸ ਮੌਕੇ ਸਕੂਲ ਮੈਨੇਜ਼ਮੈਂਟ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੈਰੀ ਬੁਰਜ਼, ਵਾਈਸ ਪ੍ਰਿੰਸੀਪਲ ਮੈਡਮ ਗੁਰਪ੍ਰੀਤ ਕੌਰ, ਸੀਨੀਅਰ ਅਧਿਆਪਕ ਦਿਲਬਾਗ ਸਿੰਘ, ਮੈਡਮ ਜਸਕਰਨ ਕੌਰ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਨਿਗਮ ਨੇ ਅਣ-ਅਧਿਕਾਰਤ ਤੌਰ ’ਤੇ ਬਣਾਏ ਖੋਖਿਆਂ ਨੂੰ ਤੋੜਿਆ ਤੇ ਕੀਤਾ ਸੀਲ ਅਗਲੀ ਖ਼ਬਰ ਰੇਡੀਓਗ੍ਰਫਰ ਐਸੋਸੀਏਸ਼ਨ ਤੇ ਪੈਰਾ ਮੈਡੀਕਲ ਯੂਨੀਅਨ ਨੇ ਡੀ. ਸੀ. ਦਫ਼ਤਰ ਅੱਗੇ ਦਿੱਤਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।