15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਸਤਿਕਾਰ ਕਰੇ ਪੰਜਾਬ ਸਰਕਾਰ, ਭਗਵੰਤ ਮਾਨ ਦੇ ਬਿਆਨ ਹਰ ਦਿਨ ਬਦਲ ਰਹੇ- ਬਿੱਲਾ ਸੇਰੋਂ

ਅਜੀਤ ਡੈਸਕ 26-06-2026
ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ)- ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਥਿਤ ਵਿਵਾਦਿਤ ਵਾਇਰਲ ਵੀਡੀਓ ਅਤੇ ਇਸ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋ ਜਾਰੀ ਕੀਤੇ ਗਏ ਹੁਕਮਨਾਮੇ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਬਿੱਲਾ ਸੇਰੋਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਦੀ ਸਰਵਉੱਚ ਅਥਾਰਟੀ ਅਤੇ ਆਸਥਾ ਦਾ ਕੇਂਦਰ ਹੈ, ਜਿਸ ਦੇ ਅੱਗੇ ਸਮੁੱਚੀ ਸਿੱਖ ਕੌਮ ਸਿਰ ਨਿਵਾਉਂਦੀ ਹੈ। ਉਨ੍ਹਾਂ ਕਿਹਾ ਕਿ ਦੁਨਿਆਵੀ ਤਾਕਤਾਂ ਤੋਂ ਉੱਪਰ ਸਥਿਤ ਇਸ ਮਹਾਨ ਸੰਸਥਾ ਦੀ ਮਰਿਆਦਾ ਅਤੇ ਸਨਮਾਨ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੇ ਕਥਿਤ ਤੌਰ ’ਤੇ ਵੀਡੀਓ ਨੂੰ ਗਲਤ ਸਾਬਿਤ ਕਰਨ ਲਈ ਝੂਠੀਆਂ ਫੋਰੈਂਸਿਕ ਜਾਂਚ ਦੀਆਂ ਰਿਪੋਰਟਾਂ ਦਾ ਸਹਾਰਾ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਕੀਤੀ ਹੈ, ਜੋ ਕਿ ਸਿੱਖ ਭਾਵਨਾਵਾਂ ਦੇ ਵਿਰੁੱਧ ਹੈ ਅਤੇ ਆਮ ਆਦਮੀ ਪਾਰਟੀ ਦੇ ਬੁਲਾਰਿਾਂ ਵਲੋਂ ਹਰ ਰੋਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਿਰੁੱਧ ਬੋਲਣਾਂ ਸਿੱਖ ਸੰਗਤਾਂ ਦੇ ਦਿਲਾਂ ਨੂੰ ਠੇਸ ਪਹੁੰਚਾਉਣਾ ਹੈ, ਜਦਕਿ ਪਹਿਲਾ ਭਗਵੰਤ ਸਿੰਘ ਮਾਨ ਵਲੋ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਚ ਵੀਡਿਓ ਦੀ ਜਾਂਚ ਕਰਵਾਉਣ ਦੀ ਗੱਲ ਕਹੀ ਸੀ, ਪਰ ਜਾਂਚ ਨਹੀਂ ਕਰਵਾਈ ਗਈ, ਜਦ ਇਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਂਚ ਤੋਂ ਬਾਅਦ ਭਗਵੰਤ ਮਾਨ ਦੋਸ਼ੀ ਪਾਇਆ ਗਿਆ ਤਾਂ ਆਮ ਆਦਮੀ ਪਾਰਟੀ ਵਲੋਂ ਵੀ ਇਸ ਦੀ ਜਾਂਚ ਕੁਝ ਹੀ ਘੰਟਿਆਂ ਵਿਚ ਕਰਵਾ ਦਿੱਤੀ ਗਈ, ਜੋ ਰਿਪੋਰਟਾਂ ਹੀ ਨਕਲੀ ਨਿਕਲੀਆਂ ਅਤੇ ਹੁਣ ਭਗਵੰਤ ਮਾਨ ਵਲੋਂ ਇਸ ਨੂੰ ਮਾਸਕ ਦਸਦੇ ਹੋਏ ਸਫ਼ਾਈ ਦਿੱਤੀ ਗਈ, ਹਰ ਦਿਨ ਬਿਆਨ ਬਦਲ ਦੇਣਾ ਆਪਣੇ ਆਪ ਨੂੰ ਕਿਸੇ ਨਾ ਕਿਸੇ ਤਰੀਕੇ ਸਹੀ ਕਰਾਰ ਕਰਨ ਦੀ ਕੋਸ਼ਿਸ਼ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਸਤਿਕਾਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ । ਅਵਤਾਰ ਸਿੰਘ ਬਿੱਲਾ ਸੇਰੋਂ ਨੇ ‘ਅਕਾਲ ਤਖ਼ਤ ਮਹਾਨ ਹੈ ਅਤੇ ਸਿੱਖ ਪੰਥ ਦੀ ਸ਼ਾਨ ਹੈ, ਦੀ ਆਵਾਜ਼ ਦਿੰਦੇ ਹੋਏ ਕਿਹਾ ਕਿ ਹਲਕਾ ਖਡੂਰ ਸਾਹਿਬ ਦੀ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਇਕਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਫ਼ੈਸਲੇ ਦਾ ਪੂਰਾ ਸਨਮਾਨ ਕਰਦੀ ਹੈ।
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਸ੍ਰੀ ਠਾਕੁਰ ਦੁਆਰਾ ਮਦਨ ਮੋਹਨ ਮੰਦਰ ’ਚ ਸ਼ਿਵ ਕਥਾ ਸਮਾਗਮ 26 ਤੋਂ- ਸਾਧਵੀ ਪਰਮਜੀਤ ਭਾਰਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।