06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਤਰਨ ਤਾਰਨ ਪੁੱਜਣ ’ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਮੁਨੀਸ਼ ਸਿਸੋਦੀਆ ਦਾ ਵਿਧਾਇਕ ਹਰਮੀਤ ਸਿੰਘ ਸੰਧੂ ਵਲੋਂ ਭਰਵਾਂ ਸਵਾਗਤ

ਅਜੀਤ ਡੈਸਕ 27-06-2026
aਤਰਨ ਤਾਰਨ, 26 ਜੂਨ (ਇਕਬਾਲ ਸਿੰਘ ਸੋਢੀ)—ਤਰਨ ਤਾਰਨ ਵਿਖੇ ਇਕ ਸਮਾਗਮ ਦੌਰਾਨ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਦਾ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਉਨ੍ਹਾਂ ਦੀ ਟੀਮ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਗੁਲਦਸਤੇ ਭੇਟ ਕਰਕੇ ਉਨ੍ਹਾਂ ਨੂੰ ਜੀ ਆਇਆ ਆਖਿਆ ਗਿਆ। ਇਸ ਮੌਕੇ ਗੱਲਬਾਤ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮੁਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਜਿਥੇ ਸਿੱਖਿਆ ਵਿਚ ਅਹਿਮ ਸੁਧਾਰ ਕੀਤੇ ਜਾ ਰਹੇ ਹਨ, ਉਥੇ ਪੰਜਾਬ ਵਿਚ ਵਿਕਾਸ ਕਾਰਜਾਂ ਦੀ ਹਨੇ੍ਹਰੀ ਲਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਨਾਲ ਨਿਵਾਜਿਆ ਜਾ ਰਿਹਾ ਹੈ ਅਤੇ ਵੱਖ-ਵੱਖ ਸਕੀਮਾਂ ਤਹਿਤ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪੰਜਾਬ ਦਾ ਹਰੇਕ ਵਰਗ ਖੁਸ਼ ਨਜ਼ਰ ਆ ਰਿਹਾ ਹੈ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਦੁਬਾਰਾ ਬਣੇਗੀ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਸੰਧੂ ਵਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮੁਨੀਸ਼ ਸਿਸੋਦੀਆ ਨਾਲ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਚਰਚਾ ਵੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਖੇੜਾ, ਰੁਪਿੰਦਰ ਕੌਰ ਸੰਧੂ, ਕੌਂਸਲਰ ਸਰਬਰਿੰਦਰ ਸਿੰਘ ਭਰੋਵਾਲ, ਕੌਂਸਲਰ ਯਾਦਵਿੰਦਰ ਸਿੰਘ ਯਾਦੂ, ਪਹਿਲਵਾਨ ਰਣਜੀਤ ਸਿੰਘ ਚੀਮਾ, ਅਮਰਿੰਦਰ ਸਿੰਘ ਨੀਨਾ ਆਦਿ ਤੋਂ ਇਲਾਵਾ ਹੋਰ ਵੀ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ— ਐੱਸ. ਐੱਸ. ਪੀ. ਲਾਂਬਾ ਅਗਲੀ ਖ਼ਬਰ ‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਤਰਨ ਤਾਰਨ ਵਿਖੇ ਹੋਇਆ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।