06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਹਰ ਘਰ ਤੱਕ ਪਹੁੰਚੇਗੀ ਚੋਣ ਕਮਿਸ਼ਨ ਦੀ ਮੁਹਿੰਮ ਬੀ. ਐੱਲ. ਓ. ਕਰਨਗੇ ਗਣਨਾ ਫਾਰਮਾਂ ਦੀ ਵੰਡ

ਅਜੀਤ ਡੈਸਕ 27-06-2026
ਖਡੂਰ ਸਾਹਿਬ, 26 ਜੂਨ (ਰਸ਼ਪਾਲ ਸਿੰਘ ਕੁਲਾਰ)-ਭਾਰਤ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਤਹਿਤ ਬੀ.ਐੱਲ.ਓਜ਼. ਵਲੋਂ ਘਰ-ਘਰ ਜਾ ਕੇ ਯੋਗ ਵੋਟਰਾਂ ਨੂੰ ਗਣਨਾ ਫਾਰਮ ਵੰਡਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਵੋਟਰ ਸੂਚੀ ਨੂੰ ਹੋਰ ਸ਼ੁੱਧ, ਸਹੀ ਅਤੇ ਅਪਡੇਟ ਬਣਾਉਣਾ ਹੈ, ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਮਤ ਅਧਿਕਾਰ ਤੋਂ ਵਾਂਝਾ ਨਾ ਰਹੇ। ਇਸ ਮੁਹਿੰਮ ਦੌਰਾਨ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਖਡੂਰ ਸਾਹਿਬ ਸੰਜੀਵ ਸ਼ਰਮਾ ਅਤੇ ਨੋਡਲ ਇੰਚਾਰਜ (ਐਸ.ਆਈ.ਆਰ.) ਡਾ. ਯਾਦਵਿੰਦਰ ਸਿੰਘ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਬੀ.ਐਲ.ਓਜ਼ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਘਰ-ਘਰ ਚੱਲ ਰਹੀ ਗਣਨਾ ਫਾਰਮ ਵੰਡ ਮੁਹਿੰਮ ਦੀ ਨਿਗਰਾਨੀ ਕਰਦਿਆਂ ਬੀ.ਐਲ.ਓਜ਼ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੀ ਲਗਨ ਅਤੇ ਪਾਰਦਰਸ਼ਤਾ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ। ਸੰਜੀਵ ਸ਼ਰਮਾ ਨੇ ਕਿਹਾ ਕਿ ਹਰੇਕ ਯੋਗ ਵੋਟਰ ਤੱਕ ਗਣਨਾ ਫਾਰਮ ਪਹੁੰਚਾਉਣਾ ਅਤੇ ਸਮੇਂ ਸਿਰ ਭਰੇ ਹੋਏ ਫਾਰਮ ਪ੍ਰਾਪਤ ਕਰਨਾ ਇਸ ਮੁਹਿੰਮ ਦੀ ਸਫ਼ਲਤਾ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਨਾਲ ਪੂਰਾ ਸਹਿਯੋਗ ਕਰਨ ਅਤੇ ਲੋੜੀਂਦੀ ਜਾਣਕਾਰੀ ਸਹੀ ਢੰਗ ਨਾਲ ਮੁਹੱਈਆ ਕਰਵਾਉਣ। ਡਾ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਬੀ.ਐੱਲ.ਓਜ਼ ਵਲੋਂ ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਵੰਡੇ ਜਾ ਰਹੇ ਹਨ ਅਤੇ ਫਾਰਮ ਭਰਨ ਸੰਬੰਧੀ ਲੋੜੀਂਦੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਰਾਹੀਂ ਵੋਟਰ ਸੂਚੀ ਨੂੰ ਹੋਰ ਭਰੋਸੇਯੋਗ ਅਤੇ ਸਹੀ ਬਣਾਇਆ ਜਾਵੇਗਾ। ਇਸ ਮੌਕੇ ਬੀ.ਐਲ.ਓਜ਼ ਅਤੇ ਹੋਰ ਚੋਣ ਅਮਲੇ ਨੇ ਵੀ ਹਾਜ਼ਰੀ ਲਗਾਈ ਅਤੇ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।
ਪਿਛਲੀ ਖ਼ਬਰ ਮੰਤਰੀ ਹਰਜੋਤ ਸਿੰਘ ਬੈਂਸ ਤੇ ਮੁਨੀਸ਼ ਸਿਸੋਦੀਆ ਦਾ ਸੰਯੁਕਤ ਕਿਸਾਨ ਮੋਰਚਾ ਨੇ ਪੁਤਲਾ ਸਾੜਿਆ ਅਗਲੀ ਖ਼ਬਰ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ— ਐੱਸ. ਐੱਸ. ਪੀ. ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।