07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਔਰਤ ਪਾਸੋਂ ਪਰਸ ਖੋਹ ਕੇ ਭੱਜਣ ਵਾਲੇ 2 ਲੁਟੇਰੇ ਕਾਬੂ

ਅਜੀਤ ਡੈਸਕ 27-06-2026
ਤਰਨ ਤਾਰਨ, 26 ਜੂਨ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਔਰਤ ਪਾਸੋਂ ਪਰਸ ਖੋਹ ਕੇ ਭੱਜਣ ਵਾਲੇ 2 ਲੁਟੇਰਿਆਂ ਨੂੰ ਲੋਕਾਂ ਵਲੋਂ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਥਾਣਾ ਗੋਇੰਦਵਾਲ ਵਿਖੇ ਜਸਬੀਰ ਕੌਰ ਪਤਨੀ ਬਿੱਕਰ ਸਿੰਘ ਵਾਸੀ ਖਡੂਰ ਸਾਹਿਬ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਕਰੀਬ 1 ਸਾਲ 3 ਮਹੀਨੇ ਪਹਿਲਾਂ ਘਰੇਲੂ ਜਰੂਰਤ ਹੋਣ ਕਰਕੇ ਸੋਨਾ ਗਹਿਣੇ ਰੱਖਿਆ ਹੋਈਆ ਸੀ ਅਤੇ ਉਹ ਗਹਿਣੇ ਨੂੰ ਛੁਡਵਾ ਕੇ ਆਪਣੇ ਘਰ ਆ ਰਹੀ ਸੀ ਤਾਂ ਮੋਟਰਸਾਈਕਲ ਨੰਬਰ ਪੀ.ਬੀ.02 ਐੱਫ.ਐੱਚ. 3205 ’ਤੇ ਸਵਾਰ 2 ਨੌਜਵਾਨ ਆਏ ਅਤੇ ਉਸ ਦਾ ਪਰਸ ਖੋਹ ਕੇ ਦੌੜ ਗਏ। ਮੋਟਰਸਾਈਕਲ ਡੋਲਣ ਕਾਰਨ ਡਿੱਗ ਪਿਆ ਅਤੇ ਉਸ ਦੇ ਗੁਆਂਢੀ ਤੇ ਉਸ ਦੇ ਲੜਕੇ ਨੇ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ। ਜਾਂਚ ਅਧਿਕਾਰੀ ਏ.ਐੱਸ.ਆਈ. ਪ੍ਰਤਾਪ ਸਿੰਘ ਨੇ ਦੱਸਿਆ ਕਿ ਲੁੱਟ-ਖੋਹ ਕਰਨ ਵਾਲੇ ਦੋਵਾਂ ਨੌਜਵਾਨਾਂ ਦੀ ਪਛਾਣ ਜੋਰਾਵਰ ਸਿੰਘ ਪੁੱਤਰ ਸੰਤੋਖ ਸਿੰਘ ਅਤੇ ਜਰਮਨਜੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਰਾਮਪੁਰ ਭੂਤਵਿੰਡ ਵਜੋਂ ਹੋਈ ਹੈ, ਜਿਨ੍ਹਾਂ ਨੂੰ ਹਿਰਾਸਤ ਵਿਚ ਲੈ ਕੇ ਮਾਮਲਾ ਦਰਜ ਕਰਕੇ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ‘ਆਪ’ ਦੀ ਵਰਕਰ ਮਿਲਣੀ ਕਰਵਾਈ ਅਗਲੀ ਖ਼ਬਰ ਹਥਿਆਰਾਂ ਨਾਲ ਲੈਸ ਹੋ ਕੇ ਵਿਅਕਤੀ ਨਾਲ ਕੀਤੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।