07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਬਾਬਾ ਸੇਵਾ ਸਿੰਘ ਤੱਕ ਪਹੁੰਚੀ ਚੋਣ ਕਮਿਸ਼ਨ ਦੀ ਵਿਸ਼ੇਸ਼ ਸੁਧਾਈ ਮੁਹਿੰਮ

ਅਜੀਤ ਡੈਸਕ 27-06-2026
ਖਡੂਰ ਸਾਹਿਬ, 26 ਜੂਨ (ਰਸ਼ਪਾਲ ਸਿੰਘ ਕੁਲਾਰ)-ਭਾਰਤ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਸੁਧਾਈ ਮੁਹਿੰਮ ਤਹਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਖਡੂਰ ਸਾਹਿਬ ਸੰਜੀਵ ਸ਼ਰਮਾ ਅਤੇ ਨੋਡਲ ਇੰਚਾਰਜ (ਐਸ.ਆਈ.ਆਰ.) ਡਾ. ਯਾਦਵਿੰਦਰ ਸਿੰਘ, ਬੀ.ਐਲ.ਓ. ਪ੍ਰਭਜੀਤ ਸਿੰਘ ਸਮੇਤ ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਕੋਲ ਪਹੁੰਚੇ ਅਤੇ ਉਨ੍ਹਾਂ ਨੂੰ ਗਣਨਾ ਫਾਰਮ ਸੌਂਪਿਆ। ਇਸ ਮੌਕੇ ਸੰਜੀਵ ਸ਼ਰਮਾ ਨੇ ਕਿਹਾ ਕਿ ਚੋਣ ਕਮਿਸ਼ਨ ਦਾ ਉਦੇਸ਼ ਹਰੇਕ ਯੋਗ ਨਾਗਰਿਕ ਤੱਕ ਪਹੁੰਚ ਕੇ ਵੋਟਰ ਸੂਚੀ ਨੂੰ ਹੋਰ ਸਹੀ ਅਤੇ ਅਪਡੇਟ ਬਣਾਉਣਾ ਹੈ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੀ.ਐਲ.ਓ. ਨਾਲ ਪੂਰਾ ਸਹਿਯੋਗ ਕਰਨ ਅਤੇ ਗਣਨਾ ਫਾਰਮ ਸਹੀ ਜਾਣਕਾਰੀ ਨਾਲ ਭਰ ਕੇ ਸਮੇਂ ਸਿਰ ਜਮ੍ਹਾ ਕਰਵਾਉਣ। ਨੋਡਲ ਇੰਚਾਰਜ ਡਾ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਤਹਿਤ ਬੀ.ਐਲ.ਓ. ਘਰ-ਘਰ ਜਾ ਕੇ ਗਣਨਾ ਫਾਰਮ ਵੰਡ ਰਹੇ ਹਨ ਅਤੇ ਵੋਟਰਾਂ ਨੂੰ ਲੋੜੀਂਦੀ ਜਾਣਕਾਰੀ ਵੀ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਜ ਦੇ ਪ੍ਰਮੁੱਖ ਵਿਅਕਤੀਆਂ ਦਾ ਸਹਿਯੋਗ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਬਾਬਾ ਸੇਵਾ ਸਿੰਘ ਨੇ ਵੀ ਚੋਣ ਕਮਿਸ਼ਨ ਦੀ ਇਸ ਲੋਕਤੰਤਰੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਸਮੂਹ ਨਾਗਰਿਕਾਂ ਨੂੰ ਇਸ ਵਿਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸਨੈਲ ਵੈੱਲਫੇਅਰ ਐਸੋਸੀਏਸ਼ਨ ਵਲੋਂ ਮੀਟਿੰਗ ਅਗਲੀ ਖ਼ਬਰ ਪਤਨੀ ਤੋਂ ਪ੍ਰੇਸ਼ਾਨ ਵਿਅਕਤੀ ਵਲੋਂ ਖੁਦਕੁਸ਼ੀ ਮਾਮਲੇ ’ਚ ਪੁਲਿਸ ਵਲੋਂ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।