07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਪੁਲਿਸ ਨੇ ਗ਼ੈਰ ਕਾਨੂੰਨੀ ਢੰਗ ਨਾਲ ਚੱਲ ਰਹੇ ਨਸ਼ਾ ਛੁਡਾਊ ਕੇਂਦਰ ’ਤੇ ਮਾਰਿਆ ਛਾਪਾ

ਅਜੀਤ ਡੈਸਕ 27-06-2026
ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)—ਥਾਣਾ ਸਿਟੀ ਤਰਨ ਤਾਰਨ ਪੁਲਿਸ ਨੇ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੇ ਨਸ਼ਾ ਛੁਡਾਉ ਕੇਂਦਰ ’ਤੇ ਛਾਪਾ ਮਾਰਿਆ, ਜਿਸ ਦੌਰਾਨ ਪੁਲਿਸ ਨੇ ਮੌਕੇ ਤੋਂ ਇਕ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਏ.ਐੱਸ.ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਚੌਂਕ ਨੂਰਦੀ ਅੱਡਾ ਤਰਨ ਤਾਰਨ ਮੌਜੂਦ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸਰਬਜੀਤ ਸਿੰਘ ਉਰਫ ਸੰਨੀ ਪੁੱਤਰ ਹੰਸਾ ਸਿੰਘ ਵਾਸੀ ਗਲੀ ਸੁਲਤਾਨਵਿੰਡ ਰੋਡ ਨਿਊ ਆਜ਼ਾਦ ਨਗਰ ਅੰਮ੍ਰਿਤਸਰ, ਰਾਣਾ ਪ੍ਰਤਾਪ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਹਾਊਸ ਨੰਬਰ 4 ਗਲੀ ਨੰਬਰ 1 ਅੰਤਰਜਾਮੀ ਕਾਲੋਨੀ ਅੰਮ੍ਰਿਤਸਰ ਨੇ ਝਬਾਲ ਰੋਡ ਗੰਦਾ ਨਾਲਾ ਰੋਹੀ ਜਮਸਤਪੁਰ ਪੁਲ ਤੋਂ ਥੋੜਾ ਅੱਗੇ ਗੁਰੂ ਅਰਜਨ ਦੇਵ ਕਲੋਨੀ ਵਿਚ ਇਕ ਕੋਠੀ ਵਿਚ ਨਸ਼ਾ ਛੁਡਾਉ ਕੇਂਦਰ ਖੋਲਿਆ ਹੈ ਅਤੇ ਸਰਬਜੀਤ ਸਿੰਘ ਆਪਣੇ ਆਪ ਨੂੰ ਡਾਕਟਰ ਦੱਸਦਾ ਹੈ ਅਤੇ ਗੈਰ ਕਾਨੂੰਨੀ ਨਸ਼ਾ ਛੁਡਾਉ ਕੇਂਦਰ ਚਲਾ ਰਹੇ ਹਨ ਅਤੇ ਕੋਠੀ ਵਿਚ ਕਮਰਾ ਬਣਾ ਕੇ ਭੋਲੇ ਭਾਲੇ ਵਿਅਕਤੀਆਂ ਨੂੰ ਡਰਾ ਧਮਕਾ ਅਤੇ ਬੰਦੀ ਬਣਾ ਕੇ ਰੱਖਿਆ ਹੋਇਆ ਹੈ ਤਾਂ ਤੁਰੰਤ ਉਨ੍ਹਾਂ ਪੁਲਿਸ ਪਾਰਟੀ ਸਮੇਤ ਨਸ਼ਾ ਛੁਡਾਉ ਕੇਂਦਰ ਵਿਚ ਛਾਪੇਮਾਰੀ ਕੀਤੀ ਤਾਂ ਉਥੋਂ ਉਨ੍ਹਾਂ ਨੇ ਰਾਣਾ ਪ੍ਰਤਾਪ ਸਿੰਘ ਨੂੰ ਗਿ੍ਫਤਾਰ ਕਰ ਲਿਆ ਜਦਕਿ ਸਰਬਜੀਤ ਸਿੰਘ ਦੀ ਗਿ੍ਰਫ਼ਤਾਰੀ ਬਾਕੀ ਹੈ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।
ਪਿਛਲੀ ਖ਼ਬਰ ਹਾਈਪਰ ਐਕਡਮੀ ਨੇ ਖ਼ਾਲਸਾ ਸਕੂਲ ਬੀੜ ਸਾਹਿਬ ਵਿਖੇ 20 ਰੋਜ਼ਾ ਏ.ਆਈ. ਫਿਊਚਰ ਰੈਡੀਨੈੱਸ ਕੈਂਪ ਲਗਾਇਆ ਅਗਲੀ ਖ਼ਬਰ ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸਨੈਲ ਵੈੱਲਫੇਅਰ ਐਸੋਸੀਏਸ਼ਨ ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।