07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਖੇਮਕਰਨ ਦੇ ਸਰਹੱਦੀ ਇਲਾਕਿਆਂ ’ਚ ਕੀਤੀ ਗਣਨਾ ਫਾਰਮਾਂ ਦੀ ਵੰਡ

ਅਜੀਤ ਡੈਸਕ 27-06-2026
ਖੇਮਕਰਨ, 26 ਜੂਨ (ਰਾਕੇਸ਼ ਬਿੱਲਾ)-ਭਾਰਤ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਦੌਰਾਨ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਖੇਮਕਰਨ ਜਗਦੀਪ ਸਿੰਘ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਖਾਸ ਕਰਕੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਕੇ ਬੀ.ਐਲ.ਓਜ਼ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਘਰ-ਘਰ ਚੱਲ ਰਹੀ ਗਣਨਾ ਫਾਰਮ ਵੰਡ ਮੁਹਿੰਮ ਦੀ ਨਿਗਰਾਨੀ ਕਰਦਿਆਂ ਬੀ.ਐਲ.ਓਜ਼ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੀ ਲਗਨ ਅਤੇ ਪਾਰਦਰਸ਼ਤਾ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਯੋਗ ਵੋਟਰ ਤੱਕ ਗਣਨਾ ਫਾਰਮ ਪਹੁੰਚਾਉਣਾ ਅਤੇ ਸਮੇਂ ਸਿਰ ਭਰੇ ਹੋਏ ਫਾਰਮ ਪ੍ਰਾਪਤ ਕਰਨਾ ਇਸ ਮੁਹਿੰਮ ਦੀ ਸਫ਼ਲਤਾ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਨਾਲ ਪੂਰਾ ਸਹਿਯੋਗ ਕਰਨ ਅਤੇ ਲੋੜੀਂਦੀ ਜਾਣਕਾਰੀ ਸਹੀ ਢੰਗ ਨਾਲ ਮੁਹੱਈਆ ਕਰਵਾਉਣ। ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਵਲੋਂ ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਵੰਡੇ ਜਾ ਰਹੇ ਹਨ ਅਤੇ ਫਾਰਮ ਭਰਨ ਸੰਬੰਧੀ ਲੋੜੀਂਦੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਰਾਹੀਂ ਵੋਟਰ ਸੂਚੀ ਨੂੰ ਹੋਰ ਭਰੋਸੇਯੋਗ ਅਤੇ ਸਹੀ ਬਣਾਇਆ ਜਾਵੇਗਾ।
ਪਿਛਲੀ ਖ਼ਬਰ ਨਗਰ ਪੰਚਾਇਤ ਖੇਮਕਰਨ ’ਚ ਬੀ. ਐੱਲ. ਓਜ਼. ਦੀ ਵੱਖ-ਵੱਖ ਸਿਆਸੀ ਪਾਰਟੀ ਦੇ ਆਗੂਆਂ ਨਾਲ ਮੀਟਿੰਗ ਹੋਈ ਅਗਲੀ ਖ਼ਬਰ ਪੈਸੇ ਦੇ ਜ਼ੋਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਨੂੰ ਝੂਠਾ ਸਾਬਤ ਕਰਨ ਦੀ ਸਾਜਿਸ਼ ਬੇਨਕਾਬ– ਹਰਜੀਤ ਸਿੰਘ ਸੰਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।