15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਘੰਟਿਆਂਬੱਧੀ ਲੱਗ ਰਹੇ ਕੱਟਾਂ ਤੇ ਗਰਮੀ ਕਾਰਨ ਲੋਕਾਂ ’ਚ ਹਾਹਾਕਾਰ— ਸਾਬਕਾ ਵਿਧਾਇਕ ਸਿੱਕੀ

ਅਜੀਤ ਡੈਸਕ 29-06-2026

ਤਰਨ ਤਾਰਨ, 28 ਜੂਨ (ਹਰਿੰਦਰ ਸਿੰਘ)—ਪੰਜਾਬ ਵਿਚ ਇਸ ਸਮੇਂ ਝੋਨੇ ਦੀ ਬਿਜਾਈ ਦਾ ਕੰਮ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ ਅਤੇ ਝੋਨੇ ਦੀ ਬਿਜਾਈ ਲਈ ਜਿੱਥੇ ਪਾਣੀ ਦੀ ਸਖ਼ਤ ਜ਼ਰੂਰਤ ਹੁੰਦੀ ਹੈ, ਉਥੇ ਪੈ ਰਹੀ ਭਾਰੀ ਗਰਮੀ ਕਾਰਨ ਜਿਥੇ ਕਿਸਾਨਾਂ ਨੂੰ ਝੋਨਾ ਲਗਾਉਣ ਵਿਚ ਦਿੱਕਤ ਆ ਰਹੀ ਹੈ, ਉਥੇ ਘੰਟਿਆਂਬੱਧੀ ਲੱਗ ਰਹੇ ਕੱਟਾਂ ਕਾਰਨ ਕਿਸਾਨ ਅਤੇ ਆਮ ਵਰਗ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਗਵੰਤ ਮਾਨ ਸਰਕਾਰ ਵਲੋਂ 24 ਘੰਟੇ ਬਿਜਲੀ ਸਪਲਾਈ ਦੇ ਵਾਅਦੇ ਸਿਰਫ਼ ਇਸ਼ਤਿਹਾਰਾਂ ਤੱਕ ਹੀ ਸੀਮਤ ਰਹਿ ਗਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਜਾਣ ਦਾ ਸਮਾਂ ਨੇੜ੍ਹੇ ਆ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਾਢੇ ਚਾਰ ਸਾਲ ਬਾਅਦ ਬਾਹਰ ਨਿਕਲ ਆਏ ਹਨ। ਜਦਕਿ ਪਹਿਲਾਂ ਇਨ੍ਹਾਂ ਨੇ ਪੰਜਾਬ ਦੇ ਕਿਸੇ ਵੀ ਵਰਗ ਦੀ ਸਾਰ ਨਹੀਂ ਲਈ। ਲੋਕਾਂ ਨੂੰ ਹਰ ਮੁਸ਼ਕਿਲ ਵਿਚੋਂ ਲੰਘਣਾ ਪਿਆ। ਉਨ੍ਹਾਂ ਕਿਹਾ ਕਿ ਇਸ ਸਮੇਂ ਪੈ ਰਹੀ ਭਾਰੀ ਗਰਮੀ ਅਤੇ ਉਸ ਉਪਰੋਂ ਸਰਕਾਰ ਬਿਜਲੀ ਦੀ ਸਪਲਾਈ ਨਿਰਵਿਘਨ ਦੇਣ ਵਿਚ ਹੱਥ ਖੜ੍ਹੇ ਕਰ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਸਰਕਾਰ ਦੇ ਫੋਕੇ ਦਾਅਵਿਆਂ ਦੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੂਰੀ ਤਰ੍ਹਾਂ ਫੂਕ ਕੱਢ ਦੇਣਗੇ। ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।

ਪਿਛਲੀ ਖ਼ਬਰ ਕਮਿਊਨਿਟੀ ਹੈਲਥ ਸੈਂਟਰ ਕਸੇਲ ਵਿਖੇ 3996 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਅਗਲੀ ਖ਼ਬਰ ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਰੁਪਾਲੋਂ ਵਤਨ ਪਰਤੇ, ਸੰਗਤਾਂ ਨੇ ਕੀਤਾ ਗੁ. ਕੋਟਾਂ ਵਿਖੇ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।