13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸ਼ਮਸ਼ਾਨਘਾਟ ਦੀ ਜ਼ਮੀਨ ’ਤੇ ਕਬਜ਼ਾ ਕਰਨ ’ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 30-06-2026
ਤਰਨ ਤਾਰਨ, 29 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਸ਼ਮਸ਼ਾਨਘਾਟ ਦੀ ਜ਼ਮੀਨ ’ਤੇ ਕਬਜਾ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਝਬਾਲ ਵਿਖੇ ਹਰਜੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਚੱਬਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਪਿੰਡ ਪੱਧਰੀ ਕਲਾਂ ਦੇ ਸ਼ਮਸ਼ਾਨਘਾਟ ਦੀ ਨਿਸ਼ਆਨਦੇਹੀ 10 ਮਾਰਚ 2026 ਨੂੰ ਹਲਕਾ ਕਾਨੂੰਗੋ ਤੇ ਪਟਵਾਰੀ ਵਲੋਂ ਹੋਈ ਹੈ। ਜਿਸ ਤੋਂ ਬਾਅਦ ਬੁਰਜੀਆਂ ਲਗਾ ਦਿੱਤੀਆਂ ਗਈਆਂ ਹਨ। ਦਿਲਬਾਗ ਸਿੰਘ ਪੁੱਤਰ ਜੋਗਿੰਦਰ ਸਿੰਘ, ਬਖਸ਼ੀਸ ਸਿੰਘ ਪੁੱਤਰ ਗੁਰਮੁੱਖ ਸਿੰਘ, ਸਤਵੰਤ ਸਿੰਘ ਪੁੱਤਰ ਪਾਲ ਸਿੰਘ ਵਾਸੀਅਨ ਝਬਾਲ ਵਲੋਂ ਸ਼ਮਸ਼ਾਨਘਾਟ ਦੀ ਕਰੀਬ 4 ਕਨਾਲ ਜ਼ਮੀਨ ਦਾ ਕਬਜਾ ਨਹੀਂ ਛੱਡਿਆ ਗਿਆ। ਮਹਿਕਮੇ ਵਲੋਂ ਲਗਾਈਆਂ ਬੁਰਜੀਆਂ ਪੱਟ ਕੇ ਦਿਲਬਾਗ ਸਿੰਘ ਵਲੋਂ ਆਪਣੀ ਜ਼ਮੀਨ ਨਾਲ ਰਲਾ ਲਈਆਂ ਗਈਆਂ ਹਨ। ਜਾਂਚ ਅਧਿਕਾਰੀ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਬਾਬਾ ਚਰਨਦਾਸ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਸਮਾਪਤ ਅਗਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਦਸਤ ਰੋਕੂ ਮੁਹਿੰਮ ਤਹਿਤ ਲਗਾਇਆ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।