13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਬੀ. ਕੇ. ਯੂ. ਉਗਰਾਹਾਂ ਦੇ ਆਗੂਆਂ ਨੇ 4 ਜੁਲਾਈ ਦੇ ਧਰਨੇ ਸੰਬੰਧੀ ਕਿਸਾਨਾਂ ਨੂੰ ਕੀਤਾ ਲਾਮਬੰਦ

ਅਜੀਤ ਡੈਸਕ 30-06-2026
ਝਬਾਲ, 29 ਜੂਨ (ਸੁਖਦੇਵ ਸਿੰਘ)-ਭਾਰਤ-ਅਮਰੀਕਾ ਕਰ ਮੁਕਤ ਵਪਾਰ ਸਮਝੌਤੇ, ਰਸੋਈ ਗੈਸ ਤੇ ਪੈਟਰੋਲ-ਡੀਜਲ ਦੀਆਂ ਕੀਮਤਾਂ ਵਿਚ ਕੀਤੇ ਗਏ ਵਾਧੇ, ਯੂਰੀਆ ਖਾਦ ਦੀ ਘਾਟ, ਲਗਾਤਰ ਵਧ ਰਹੀ ਮਹਿੰਗਾਈ, ਮਨਰੇਗਾ ਨੂੰ ਖ਼ਤਮ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਅਤੇ ਬਿਜਲੀ ਤੇ ਬੀਜ ਬਿੱਲ 2025 ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵਲੋਂ 4 ਜੁਲਾਈ ਨੂੰ ਚੰਡੀਗੜ੍ਹ ਦੇ ਸੈਕਟਰ -34 ਵਿਚ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਵਿਚ ਸ਼ਾਮਿਲ ਹੋਣ ਲਈ ਬੀ. ਕੇ. ਯੂ. ਉਗਰਾਹਾਂ ਦੇ ਜ਼ਿਲ੍ਹਾ ਆਗੂ ਬਾਬਾ ਬਲਜਿੰਦਰ ਸਿੰਘ ਕਾਲਾ ਤੇ ਬਲਾਕ ਪ੍ਰਧਾਨ ਧਿਆਨ ਸਿੰਘ ਫ਼ੌਜੀ ਨੇ ਕਿਸਾਨਾਂ ਨੂੰ ਲਾਮਬੰਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਬਾਜ ਸਿੰਘ ਸਿੱਧਵਾਂ ਅਤੇ ਬਲਾਕ ਪ੍ਰਧਾਨ ਧਿਆਨ ਸਿੰਘ ਫ਼ੌਜੀ ਨੇ ਕਿਹਾ ਕਿ ਅੱਜ ਦੇਸ਼ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਕੇਂਦਰ ਸਰਕਾਰ ਜੰਗ ਅਤੇ ਸੁਰੱਖਿਆ ਦੇ ਨਾਂਅ ’ਤੇ ਆਮ ਲੋਕਾਂ ’ਤੇ ਵਾਧੂ ਆਰਥਿਕ ਬੋਝ ਪਾ ਰਹੀ ਹੈ ਜਦਕਿ ਕਾਰਪੋਰੇਟ ਘਰਾਣਿਆਂ ਨੂੰ ਲਗਾਤਾਰ ਛੋਟਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਸਮੂਹ ਕਿਸਾਨਾਂ ਤੇ ਮਜ਼ਦੂਰਾਂ ਨੂੰ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਸੁਖਬੀਰ ਸਿੰਘ ਗੱਗੋਬੂਹਾ, ਜਸਵੰਤ ਸਿੰਘ ਸੋਹਲ, ਮੋਤਾ ਸਿੰਘ ਸੋਹਲ, ਦਿਲਬਾਗ ਸਿੰਘ ਐਮਾ, ਸਾਹਬ ਸਿੰਘ ਪੰਜਵੜ੍ਹ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੂਬਾ ਸਰਕਾਰ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਹੁੱਈਆ ਕਰਵਾਉਣ ਵਿਚ ਨਾਕਾਮ ਸਾਬਿਤ ਹੋਈ-ਕੰਚਨਪ੍ਰੀਤ ਕੌਰ ਅਗਲੀ ਖ਼ਬਰ ਬਾਬਾ ਚਰਨਦਾਸ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।