13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸੂਬਾ ਸਰਕਾਰ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਹੁੱਈਆ ਕਰਵਾਉਣ ਵਿਚ ਨਾਕਾਮ ਸਾਬਿਤ ਹੋਈ-ਕੰਚਨਪ੍ਰੀਤ ਕੌਰ

ਅਜੀਤ ਡੈਸਕ 30-06-2026
ਝਬਾਲ, 29 ਜੂਨ (ਸੁਖਦੇਵ ਸਿੰਘ)-ਸੂਬਾ ਸਰਕਾਰ ਵਲੋਂ ਖੇਤੀਬਾੜੀ ਖੇਤਰ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਹਕੀਕਤ ਇਹ ਹੈ ਕਿ ਖੇਤੀ ਲਈ ਬਿਜਲੀ ਦੀ ਲੋੜੀਂਦੀ ਸਪਲਾਈ ਨਾ ਮਿਲਣ ਕਰਕੇ ਸੁੱਕ ਰਹੀਆਂ ਫਸਲਾਂ ਕਰਕੇ ਰੋਹ ਵਿਚ ਆਏ ਕਿਸਾਨਾਂ ਵਲੋਂ ਬਿਜਲੀ ਦਫ਼ਤਰਾਂ ਅੱਗੇ ਧਰਨੇ ਲਗਾਏ ਜਾ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਬਿਜਲੀ ਦਾ ਗੰਭੀਰ ਸੰਕਟ ਪੈਦਾ ਹੋ ਚੁੱਕਾ ਹੈ।ਕਿਸਾਨਾਂ ਸਮੇਤ ਸੂਬੇ ਦੇ ਸਮੂਹ ਲੋਕਾਂ ਨੂੰ ਬਿਜਲੀ ਦੇ ਲੰਮੇ ਲੰਮੇ ਕੱਟਾਂ ਕਰਕੇ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਵਿਚ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਸਰਕਾਰ ਦੇ ਦਾਅਵੇ ਹਕੀਕਤ ਤੋਂ ਕੋਹਾਂ ਦੂਰ ਹਨ। ਉਨ੍ਹਾਂ ਕਿਹਾ ਕਿ ਜਿਥੇ ਦਿਨ ਵੇਲੇ ਬਿਜਲੀ ਦੇ ਵੱਡੇ ਕੱਟ ਦੇਖਣ ਨੂੰ ਮਿਲ ਰਹੇ ਹਨ, ਉਥੇ ਹੀ ਰਾਤ ਸਮੇਂ ਘਰਾਂ ਦੀ ਬਿਜਲੀ ਸਪਲਾਈ ਦੀ ਵੀ ਘਾਟ ਦੇ ਕਾਰਨ ਬੱਚੇ ਅਤੇ ਬਜ਼ੁਰਗ ਪ੍ਰੇਸ਼ਾਨ ਹਨ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਕੀਤੀ।
ਪਿਛਲੀ ਖ਼ਬਰ ਲੋਕ ਲਹਿਰ ਪਾਰਟੀ ਨੇ ਬਦਲਿਆ ਨਾਂਅ ਹੁਣ ਹੋਵੇਗਾ ਗਰੀਬ ਆਦਮੀ ਪਾਰਟੀ-ਅਰੋਡ਼ਾ ਅਗਲੀ ਖ਼ਬਰ ਬੀ. ਕੇ. ਯੂ. ਉਗਰਾਹਾਂ ਦੇ ਆਗੂਆਂ ਨੇ 4 ਜੁਲਾਈ ਦੇ ਧਰਨੇ ਸੰਬੰਧੀ ਕਿਸਾਨਾਂ ਨੂੰ ਕੀਤਾ ਲਾਮਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।