20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਤੇਜ਼ ਰਫ਼ਤਾਰ ਟਿੱਪਰ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਅਜੀਤ ਡੈਸਕ 01-07-2026
ਖਡੂਰ ਸਾਹਿਬ, 30 ਜੂਨ (ਰਸ਼ਪਾਲ ਸਿੰਘ ਕੁਲਾਰ)-ਖਡੂਰ ਸਾਹਿਬ ਤੋਂ ਵੈਰੋਵਾਲ ਨੂੰ ਜਾਂਦੀ ਸੜਕ ਉਪਰ ਪਿੰਡ ਆਲਮਪੁਰ ਦੇ ਨਜਦੀਕ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਜਸਬੀਰ ਸਿੰਘ (43) ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਵੈਰੋਵਾਲ ਬਾਵਿਆਂ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਜਸਬੀਰ ਸਿੰਘ ਆਪਣੇ ਸਪਲੈਂਡਰ ਮੋਟਰਸਾਈਕਲ ’ਤੇ ਘਰੋਂ ਜਾ ਰਿਹਾ ਸੀ ਕਿ ਖਡੂਰ ਸਾਹਿਬ ਵਲੋਂ ਆ ਰਹੇ ਇਕ ਤੇਜ਼ ਰਫ਼ਤਾਰ ਟਿੱਪਰ ਨੇ ਪਿੰਡ ਆਲਮਪੁਰ ਨੇੜੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਏਨੀ ਭਿਆਨਕ ਸੀ ਕਿ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਜਸਬੀਰ ਸਿੰਘ ਪਿੰਡ ਦੇ ਮੌਜੂਦਾ ਪੰਚਾਇਤ ਮੈਂਬਰ ਸਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਇਲਾਕੇ ਵਿਚ ਥਾਣਾ ਵੈਰੋਵਾਲ ਅਧੀਨ ਆਉਂਦੇ ਮੰਡ ਖੇਤਰ ਵਿਚ ਕਾਫ਼ੀ ਸਮੇਂ ਤੋਂ ਟਿੱਪਰਾਂ ਰਾਹੀਂ ਕਥਿਤ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ ਅਤੇ ਟਿੱਪਰ ਚਾਲਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਂਦੇ ਹਨ, ਜਿਸ ਕਾਰਨ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ। ਪਰਿਵਾਰ ਅਤੇ ਇਲਾਕੇ ਦੇ ਮੁਹਤਬਰਾਂ ਨੇ ਟਿੱਪਰ ਚਾਲਕ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਇਲਾਕੇ ਵਿਚ ਟਿੱਪਰਾਂ ਦੀ ਬੇਰੋਕ ਆਵਾਜਾਈ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਫਿਲਹਾਲ ਥਾਣਾ ਵੈਰੋਵਾਲ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕਰਦਿਆਂ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ 2 ਪਿਸਟਲਾਂ ਤੇ ਕਾਰਤੂਸ ਸਮੇਤ ਇਕ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸਰਪੰਚਾਂ ਨੂੰ 15 ਅਗਸਤ ਤੋਂ ਮਿਲੇਗਾ ਹਰ ਮਹੀਨੇ 10 ਹਜ਼ਾਰ ਰੁਪਏ ਮਾਣਭੱਤਾ— ਵਿਧਾਇਕ ਲਾਲਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।