20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

2 ਪਿਸਟਲਾਂ ਤੇ ਕਾਰਤੂਸ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 01-07-2026
ਤਰਨ ਤਾਰਨ, 30 ਜੂਨ (ਹਰਿੰਦਰ ਸਿੰਘ)—ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਗਸ਼ਤ ਦੌਰਾਨ ਝਬਾਲ ਇਲਾਕੇ ਵਿਚੋਂ ਮੋਟਰਸਾਈਕਲ ਸਵਾਰ ਵਿਅਕਤੀ ਨੂੰ 2 ਪਿਸਟਲਾਂ 30 ਬੋਰ ਸਮੇਤ ਮੈਗਜੀਨ ਅਤੇ 2 ਕਾਰਤੂਸ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਸੀ.ਆਈ.ਏ.ਸਟਾਫ਼ ਦੇ ਐੱਸ.ਆਈ. ਜੱਸਾ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ.ਸੁਰਿੰਦਰ ਲਾਂਬਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਉਹ ਪੁਲਿਸ ਪਾਰਟੀ ਸਮੇਤ ਲਿੰਕ ਸੜਕ ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਗਸ਼ਤ ਦੌਰਾਨ ਉਨ੍ਹਾਂ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 2 ਪਿਸਟਲ 30 ਬੋਰ ਸਮੇਤ ਮੈਗਜੀਨ, 2 ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਦੀ ਪਛਾਣ ਦਲੇਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਗਹਿਰੀ ਵਜੋਂ ਹੋਈ ਹੈ, ਜਿਸ ਦੇ ਖਿਲਾਫ਼ ਥਾਣਾ ਝਬਾਲ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ—ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਤੇਜ਼ ਰਫ਼ਤਾਰ ਟਿੱਪਰ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।