20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ—ਐੱਸ.ਐੱਸ.ਪੀ. ਲਾਂਬਾ

ਅਜੀਤ ਡੈਸਕ 01-07-2026
ਤਰਨ ਤਾਰਨ, 30 ਜੂਨ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਰਜਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਕਿਰਨ ਸਿੰਘ ਪੁੱਤਰ ਕਰਮਜੀਤ ਸਿੰਘ, ਮਨਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀਅਨ ਤੁੜ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 620 ਭਾਰਤੀ ਕਾਰੰਸੀ ਅਤੇ 45 ਗ੍ਰਾਮ ਅਤੇ 5 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੇ ਐੱਸ.ਆਈ. ਭੁਪਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਹਿਰ ਦੋਦੇ ਨਜ਼ਦੀਕੀ ਨਾਕਾਬੰਦੀ ਦੌਰਾਨ ਬਲਵਿੰਦਰ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਲਹੀਆ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਬਲਰਾਜ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਇੰਦਰਬੀਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਬੁਰਜ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਐੱਸ.ਆਈ. ਵਿਪਨ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮਨਪ੍ਰੀਤ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਵਲਟੋਹਾ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਸੁਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਮਸ਼ਾਨਘਾਟ ਪਿੰਡ ਫਾਜਲਪੁਰ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਜਸਬੀਰ ਸਿੰਘ ਪੁੱਤਰ ਨਿੰਦਰ ਸਿੰਘ ਵਾਸੀ ਉਪਲ ਨੂੰ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ ’ਤੇ ਜੱਜ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਨਾਰਲੀ ਦੇ ਘਰ ਛਾਪੇਮਾਰੀ ਦੌਰਾਨ ਉਥੋਂ 40 ਕਿਲੋ ਲਾਹਣ ਬਰਾਮਦ ਕਰਕੇ ਉਸ ਨੂੰ ਗਿ੍ਫਤਾਰ ਕਰ ਲਿਆ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਪੰਜਾਬ ਸਰਕਾਰ ਕਿਸਾਨਾਂ ਨੂੰ ਲੋੜ ਅਨੁਸਾਰ ਬਿਜਲੀ ਦੇਣ ’ਚ ਅਸਫ਼ਲ ਰਹੀ- ਕੁਲਦੀਪ ਸਿੰਘ ਔਲਖ ਅਗਲੀ ਖ਼ਬਰ 2 ਪਿਸਟਲਾਂ ਤੇ ਕਾਰਤੂਸ ਸਮੇਤ ਇਕ ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।