21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਨੇ ਏ. ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

ਅਜੀਤ ਡੈਸਕ 01-07-2026
ਤਰਨ ਤਾਰਨ, 30 ਜੂਨ (ਇਕਬਾਲ ਸਿੰਘ ਸੋਢੀ)– ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਵਾਲਾ ਮੰਗ ਪੱਤਰ ਏ.ਡੀ.ਸੀ ਤਰਨ ਤਾਰਨ ਰਾਹੀਂ ਪੰਜਾਬ ਸਰਕਾਰ ਨੂੰ ਭੇਜਿਆ ਗਿਆ। ਇਸ ਮੌਕੇ ਇਕੱਠੇ ਹੋਏ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਚਮਨ ਲਾਲ ਦਰਾਜਕੇ, ਪੰਜਾਬ ਖੇਤ ਮਜ਼ਦੂਰ ਸਭਾ ਦੀ ਸੂਬਾ ਸਕੱਤਰ ਦੇਵੀ ਕੁਮਾਰੀ ਸਰਹਾਲੀ, ਕੁੱਲ ਹਿੰਦੂ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਹੀਰਾ ਸਿੰਘ ਦਰਾਜਕੇ ਨੇ ਕਿਹਾ ਕਿ ਵੀਬੀਜੀ ਰਾਮ ਜੀ ਕਾਨੂੰਨ ਰੱਦ ਕੀਤਾ ਜਾਵੇ ਅਤੇ ਮਨਰੇਗਾ ਕਾਨੂੰਨ ਮੁੜ ਬਹਾਲ ਕੀਤਾ ਜਾਵੇ। ਇਸ ਅਧੀਨ ਸਾਰੇ ਕਿਰਤੀ ਪਰਿਵਾਰਾਂ ਦੇ ਸਮੁਚੇ ਪਰਿਵਾਰ ਦੇ ਜੀਆਂ ਨੂੰ 700 ਰੁਪਏ ਦਿਹਾੜੀ ਨਾਲ ਸਾਰਾ ਸਾਲ ਕੰਮ ਦਿੱਤਾ ਜਾਵੇ, ਬੁਢਾਪਾ ਵਿਧਵਾ ਅੰਗਹੀਣ ਆਸ਼ਰਤ ਪੈਨਸ਼ਨ ਘੱਟੋਂ ਘੱਟ ਪੰਜ ਹਜ਼ਾਰ ਪ੍ਰਤੀ ਮਹੀਨਾ ਦਿੱਤੀ ਜਾਵੇ ਅਤੇ ਉਮਰ ਦੀ ਹੱਦ ਔਰਤਾ ਲਈ 55 ਸਾਲ ਅਤੇ ਮਰਦਾਂ ਦੀ ਉਮਰ 58 ਸਾਲ ਮਿਥੀ ਜਾਵੇ, ਚੋਣ ਵਾਅਦੇ ਅਨੁਸਾਰ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਬਕਾਇਆ ਸਮੇਤ ਦਿੱਤੇ ਜਾਣ ਅਤੇ ਰਹਿੰਦੀਆਂ ਚੋਣ ਗਰੰਟੀਆ ਪੂਰੀਆ ਕੀਤੀਆ ਜਾਣ। ਇਹਨਾਂ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸਾਡੀਆਂ ਇਸ ਹੱਕੀ ਤੇ ਵਾਜਿਬ ਮੰਗਾਂ ਵੱਲ ਧਿਆਨ ਦੇਕੇ ਫੌਰੀ ਹੱਲ ਕੀਤਾ ਜਾਵੇ। ਜੇਕਰ ਸਾਡੀਆਂ ਇਹਨਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਵੱਡਾ ਐਕਸ਼ਨ ਕੀਤਾ ਜਾਵੇਗਾ। ਇਸ ਮੌਕੇ ਮੋਰਚੇ ਦੇ ਸੀਨੀਅਰ ਆਗੂ ਬਲਦੇਵ ਸਿੰਘ ਭੈਲ, ਜਸਵੀਰ ਸਿੰਘ ਵੈਰੋਵਾਲ਼, ਸੁਖਦੇਵ ਸਿੰਘ ਕੋਟ ਧਰਮਚੰਦ, ਚਾਨਣ ਸਿੰਘ ਪਹਿਲਵਾਨ ਕੇ, ਸੰਤੋਖ ਸਿੰਘ ਮੱਖੀ ਕਲਾਂ, ਜੁਗਿੰਦਰ ਸਿੰਘ ਖਡੂਰ ਸਾਹਿਬ, ਸਰਵਨ ਸਿੰਘ ਕਿਰਤੋਂਵਾਲ, ਸਤਨਾਮ ਸਿੰਘ ਸ਼ੇਰੋਂ ਤੇ ਮਨਪ੍ਰੀਤ ਕੌਰ ਸਰਹਾਲੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹਿਰ ਦੀਆਂ ਸੜਕਾਂ ’ਤੇ ਘੁੰਮ ਰਹੇ ਬੇਸਹਾਰਾ ਪਸ਼ੂ ਬਣ ਰਹੇ ਸੜਕੀ ਹਾਦਸਿਆਂ ਦਾ ਕਾਰਨ ਅਗਲੀ ਖ਼ਬਰ ਪੰਜਾਬ ਸਰਕਾਰ ਕਿਸਾਨਾਂ ਨੂੰ ਲੋੜ ਅਨੁਸਾਰ ਬਿਜਲੀ ਦੇਣ ’ਚ ਅਸਫ਼ਲ ਰਹੀ- ਕੁਲਦੀਪ ਸਿੰਘ ਔਲਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।