04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਪਿੰਡ ਗਿੱਦੜੀ ਬਘਿਆੜੀ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਦਰਜਨਾਂ ਨਾਮਵਰ ਪਰਿਵਾਰ ਭਾਜਪਾ ’ਚ ਹੋਏ ਸ਼ਾਮਿਲ

ਅਜੀਤ ਡੈਸਕ 02-07-2026
ਤਰਨ ਤਾਰਨ, 1 ਜੁਲਾਈ (ਹਰਿੰਦਰ ਸਿੰਘ)– ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਗਿੱਦੜੀ ਬਘਿਆੜੀ ਦੇ ਦਰਜਨਾਂ ਨਾਮਵਰ ਪਰਿਵਾਰ ਭਾਜਪਾ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਭਾਜਪਾ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਨਵੇਂ ਸਾਥੀਆਂ ਨੂੰ ਪਾਰਟੀ ਦਾ ਚਿੰਨ੍ਹ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਅਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਭਾਜਪਾ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਸਾਬਕਾ ਸੈਕਟਰੀ ਕਸ਼ਮੀਰੀ ਲਾਲ, ਗੁਲਸ਼ਨ ਕੁਮਾਰ, ਗੁਰਪ੍ਰੀਤ ਸਿੰਘ, ਰਸ਼ਪਾਲ ਸਿੰਘ, ਜੋਬਨ ਸਿੰਘ, ਰਣਜੀਤ ਸਿੰਘ ਰਾਣਾ, ਤਾਰਾ ਸਿੰਘ, ਸੁਖਵਿੰਦਰ ਸਿੰਘ, ਮੁਖਤਾਰ ਸਿੰਘ, ਅੰਗਰੇਜ਼ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਾਂ ਸਮੇਤ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਿਲ ਸਨ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਸਿਆਸਤ ਤੋਂ ਤੰਗ ਆ ਚੁੱਕੇ ਹਨ ਅਤੇ ਇਕ ਇਮਾਨਦਾਰ, ਵਿਕਾਸਮੁਖੀ ਅਤੇ ਲੋਕ-ਕੇਂਦਰਿਤ ਰਾਜਨੀਤਿਕ ਬਦਲ ਦੀ ਭਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਨੇ ਆਪਣੇ-ਆਪਣੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ, ਨਸ਼ਿਆਂ, ਬੇਰੁਜ਼ਗਾਰੀ ਅਤੇ ਵਿਗੜਦੀ ਕਾਨੂੰਨ-ਵਿਵਸਥਾ ਦੇ ਦਲਦਲ ਵਿਚ ਧੱਕ ਦਿੱਤਾ, ਜਿਸਦਾ ਖਮਿਆਜ਼ਾ ਅੱਜ ਆਮ ਪੰਜਾਬੀ ਭੁਗਤ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਦੇਸ਼ ਦੇ ਹਰ ਵਰਗ ਦੀ ਭਲਾਈ ਲਈ ਇਤਿਹਾਸਕ ਫ਼ੈਸਲੇ ਲਏ ਹਨ ਅਤੇ ਪੰਜਾਬ ਦੇ ਵਿਕਾਸ ਲਈ ਵੀ ਕਈ ਮਹੱਤਵਪੂਰਨ ਯੋਜਨਾਵਾਂ ਲਾਗੂ ਕੀਤੀਆਂ ਹਨ। ਭਾਜਪਾ ਹੀ ਇਕ ਅਜਿਹੀ ਪਾਰਟੀ ਹੈ, ਜੋ ਪਾਰਦਰਸ਼ੀ ਸ਼ਾਸਨ, ਭ੍ਰਿਸ਼ਟਾਚਾਰ-ਮੁਕਤ ਪ੍ਰਬੰਧ, ਨੌਜਵਾਨਾਂ ਲਈ ਰੁਜ਼ਗਾਰ, ਕਿਸਾਨਾਂ ਦੀ ਭਲਾਈ ਅਤੇ ਉਦਯੋਗਿਕ ਵਿਕਾਸ ਲਈ ਵਚਨਬੱਧ ਹੈ। ਸੰਧੂ ਨੇ ਕਿਹਾ ਕਿ ਜਿਸ ਤਰ੍ਹਾਂ ਤਰਨ ਤਾਰਨ ਦੇ ਪਿੰਡਾਂ ਵਿਚ ਦਿਨੋਂ-ਦਿਨ ਭਾਜਪਾ ਨਾਲ ਲੋਕਾਂ ਦਾ ਵਿਸ਼ਵਾਸ ਵਧ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਪਰਿਵਾਰ ਪਾਰਟੀ ਨਾਲ ਜੁੜ ਰਹੇ ਹਨ, ਉਸ ਤੋਂ ਸਪੱਸ਼ਟ ਹੈ ਕਿ ਪੰਜਾਬ ਵਿਚ ਬਦਲਾਅ ਦੀ ਲਹਿਰ ਚੱਲ ਪਈ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿਚ ਭਾਜਪਾ ਪੰਜਾਬ ਵਿਚ ਮਜ਼ਬੂਤ ਵਿਕਲਪ ਵਜੋਂ ਉਭਰੇਗੀ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ। ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੇ ਵੀ ਭਰੋਸਾ ਦਿਵਾਇਆ ਕਿ ਉਹ ਭਾਜਪਾ ਦੀਆਂ ਰਾਸ਼ਟਰਵਾਦੀ ਨੀਤੀਆਂ ਅਤੇ ਲੋਕ-ਭਲਾਈ ਦੇ ਏਜੰਡੇ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਐਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਂਈਪੂਈ, ਸਰਕਲ ਪ੍ਰਧਾਨ ਡਾ. ਸੁਖਵੰਤ ਸਿੰਘ, ਲਖਵਿੰਦਰ ਸਿੰਘ, ਸੁਖਦੇਵ ਸਿੰਘ, ਸੁਖਦੇਵ ਸਿੰਘ ਮਾਲੂਵਾਲ, ਬਲਜਿੰਦਰ ਸਿੰਘ ਚੀਮਾ, ਲਖਵਿੰਦਰ ਸਿੰਘ, ਅਵਤਾਰ ਸਿੰਘ ਦੋਦੇ, ਮਨਜੀਤ ਸਿੰਘ ਲਹੀਆਂ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਧੱਕੇ ਨਾਲ ਜ਼ਮੀਨ ਵਾਹੁਣ ’ਤੇ ਡੀ.ਸੀ. ਅਤੇ ਐਸ.ਐਸ.ਪੀ. ਨੂੰ ਲਗਾਈ ਇਨਸਾਫ਼ ਦੀ ਗੁਹਾਰ ਅਗਲੀ ਖ਼ਬਰ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵਲੋਂ ਹੜਤਾਲ ਦੌਰਾਨ ਡੀ.ਸੀ. ਦਫ਼ਤਰ ਅੱਗੇ ਰੋਸ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।