29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪੈਸਿਆਂ ਦੇ ਦੇਣ-ਲੈਣ ਤੋਂ ਹੋਏ ਝਗੜੇ ਦੌਰਾਨ ਵਿਅਕਤੀ ਦੇ ਮਾਰੀਆਂ ਸੱਟਾਂ

ਅਜੀਤ ਡੈਸਕ 03-07-2026
ਤਰਨ ਤਾਰਨ, 2 ਜੁਲਾਈ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਪੈਸਿਆਂ ਦੇ ਦੇਣ ਲੈਣ ਤੋਂ ਹੋਏ ਝਗ਼ੜੇ ਦੌਰਾਨ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਸੱਟਾਂ ਮਾਰਨ ਦੇ ਦੋਸ਼ ਹੇਠ 6 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਗੋਇੰਦਵਾਲ ਵਿਖੇ ਮਦਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕੰਗ ਨੇ ਸ਼ਿਕਾਇਤ ਦਰਜ ਕਰਵਾਈ ਕਿ 28 ਮਈ ਨੂੰ ਉਹ ਅੱਡਾ ਕੰਗ ਤੋ ਦੁੱਧ ਲੈ ਕੇ ਵਾਪਸ ਆ ਰਿਹਾ ਸੀ ਤਾਂ ਰਣਜੀਤ ਸਿੰਘ ਪੁੱਤਰ ਬੂਟਾ ਸਿੰਘ, ਗਗਨ ਸਿੰਘ ਪੁੱਤਰ ਰਣਜੀਤ ਸਿੰਘ, ਵਿੱਕੀ ਪੁੱਤਰ ਰਣਜੀਤ ਸਿੰਘ, ਗੋਪੀ ਪੁੱਤਰ ਗੁਰਜੀਤ ਸਿੰਘ, ਹਰਜਿੰਦਰ ਸਿੰਘ ਪੁੱਤਰ ਗੁਰਜੀਤ ਸਿੰਘ, ਬਲਰਾਜ ਸਿੰਘ ਪੁੱਤਰ ਭੂਟੋ ਵਾਸੀਅਨ ਕੰਗ ਨੇ ਉਸ ਨੂੰ ਰੋਕ ਲਿਆ ਤੇ ਸੱਟਾਂ ਮਾਰਕੇ ਜ਼ਖਮੀ ਕਰ ਦਿੱਤਾ। ਵਜ੍ਹਾ ਰੰਜਿਸ਼ ਇਹ ਸੀ ਕਿ ਰਣਜੀਤ ਸਿੰਘ ਉਸਦੇ ਗੁਆਢੀ ਸੋਨੀ ਸਿੰਘ ਦੇ ਘਰ ਰਾਜ ਮਿਸਤਰੀ ਦਾ ਕੰਮ ਕੀਤਾ ਸੀ. ਜੋ ਉਸ ਦਾ ਪੈਸਿਆਂ ਨੂੰ ਲੈ ਕੇ ਉਸ ਨਾਲ ਝਗੜਾ ਹੋ ਗਿਆ। ਜਿਸ ਦੀ ਰੰਜਿਸ਼ ਤਹਿਤ ਉਕਤ ਵਿਅਕਤੀਆਂ ਨੇ ਉਸ ’ਤੇ ਹਮਲਾ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਨਿਸ਼ਾਨ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ
ਪਿਛਲੀ ਖ਼ਬਰ ਪਿੰਡ ਭੈਲ ਢਾਏ ਵਾਲਾ ਵਿਖੇ ਕਾਂਗਰਸ ਪਾਰਟੀ ਨੂੰ ਵੱਡਾ ਬਲ ਮਿਲਿਆ ਅਗਲੀ ਖ਼ਬਰ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਰਜਿੰਦਰ ਕੌਰ ਨੇ ਐਸ.ਆਈ.ਆਰ ਤਹਿਤ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।