29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਨੂੰ ਸ਼੍ਰੋਮਣੀ ਕਮੇਟੀ ਵਲੋਂ ਪੱਖੇ ਭੇਟ

ਅਜੀਤ ਡੈਸਕ 03-07-2026
ਪੱਟੀ, 2 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਨੂੰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ ਮੈਨੇਜ਼ਰ ਬੀੜ ਬਾਬਾ ਬੁੱਢਾ ਸਾਹਿਬ ਧਰਮਿੰਦਰ ਸਿੰਘ ਵਲੋਂ ਭੇਟਾ ਰਹਿਤ 10 ਪੱਖੇ ਭੇਟ ਕੀਤੇ ਗਏ। ਇਸ ਮੌਕੇ ਬੋਲਦਿਆਂ ਪ੍ਰਬੰਧਕਾਂ ਨੇ ਕਿਹਾ ਕਿ ਸਿੱਖ ਪੰਥ ਦੀਆਂ ਸੰਸਥਾਵਾਂ ਹਮੇਸ਼ਾਂ ਹੀ ਧਾਰਮਿਕ ਅਤੇ ਵਿੱਦਿਅਕ ਖੇਤਰ ਦੀ ਸੇਵਾ ਲਈ ਵਚਨਬੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਬਿਹਤਰ ਅਤੇ ਸੁਖਾਵਾਂ ਵਾਤਾਵਰਨ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਵਿਚ ਸੰਗਤਾਂ ਅਤੇ ਦਾਨੀ ਸੱਜਣਾਂ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ। ਸਕੂਲ ਦੇ ਪ੍ਰਿੰਸੀਪਲ ਪ੍ਰਭਜੀਤ ਸਿੰਘ ਨੇ ਇਸ ਸੇਵਾ ਲਈ ਜਥੇਦਾਰ ਖੁਸਵਿੰਦਰ ਸਿੰਘ ਭਾਟੀਆ ਅਤੇ ਮੈਨੇਜ਼ਰ ਧਰਮਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਵਧੀਆ ਸਹੂਲਤਾਂ ਪ੍ਰਾਪਤ ਹੋਣਗੀਆਂ ਅਤੇ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਮਨਜੋਤ ਸਿੰਘ, ਬਲਜਿੰਦਰ ਸਿੰਘ ਅਤੇ ਗੁਰਦੁਆਰਾ ਸਾਹਿਬ ਦਾ ਸਮੂਹ ਕਲੈਰੀਕਲ ਸਟਾਫ਼ ਮੌਜੂਦ ਸੀ।
ਪਿਛਲੀ ਖ਼ਬਰ ਜ਼ਿਲ੍ਹੇ ’ਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 400 ਮੁਫ਼ਤ ਯੋਗ ਕਲਾਸਾਂ ਅਗਲੀ ਖ਼ਬਰ 46 ਸਾਲ ਬੀਤ ਜਾਣ ਦੇ ਬਾਅਦ ਵੀ ਝਬਾਲ ਦੇ ਕਿਸਾਨ ਭਵਨ ਨੂੰ ਛੱਤ ਨਸੀਬ ਨਾ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।