29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਆਮ ਆਦਮੀ ਪਾਰਟੀ ਨੇ ਜਨਤਾ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ-ਡੱਲ

ਅਜੀਤ ਡੈਸਕ 03-07-2026
ਖਾਲੜਾ, 2 ਜੁਲਾਈ (ਜੱਜਪਾਲ ਸਿੰਘ ਜੱਜ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਔਰਤਾਂ ਦੇ ਖਾਤਿਆਂ ਵਿਚ ਪੈਸੇ ਪਾ ਕੇ ਇਹ ਸਿੱਧ ਕਰ ਦਿੱਤਾ ਗਿਆ ਹੈ ਕਿ ਆਮ ਆਦਮੀ ਪਾਰਟੀ ਜੋ ਜਨਤਾ ਨਾਲ ਵਾਅਦਾ ਕਰਦੀ ਹੈ, ਉਸ ਨੂੰ ਨਿਭਾਉਂਦੀ ਵੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਪ੍ਰਧਾਨ ਸੁਖਚੈਨ ਸਿੰਘ ਆਦੀ ਅਤੇ ਗੁਰਵਿੰਦਰ ਸਿੰਘ ਆਦੀ ਡੱਲ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਆਮ ਆਦਮੀ ਵਿਰੋਧੀ ਪਾਰਟੀਆਂ ਇਹ ਪ੍ਰਚਾਰ ਕਰਦੀਆਂ ਸਨ ਕਿ ਇਹ ਪਾਰਟੀ ਜਨਤਾ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਹੈ ਅਤੇ ਇਸ ਕੋਲੋਂ ਚੋਣਾਂ ਵੇਲੇ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਜਾਣੇ, ਪ੍ਰੰਤੂ ਭਗਵੰਤ ਮਾਨ ਨੇ ਬੀਤੇ ਕੱਲ੍ਹ ਔਰਤਾਂ ਦੇ ਖਾਤਿਆਂ ਵਿਚ ਕ੍ਰਮਵਾਰ 3000 ਅਤੇ 4500 ਪਾ ਕੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿੱਤੇ ਹਨ ਅਤੇ ਆਮ ਆਦਮੀ ਪਾਰਟੀ ਵਲੋਂ ਵਾਅਦੇ ਪੂਰੇ ਕੀਤੇ ਜਾਣ ਨਾਲ ਹੀ ਫਿਰ ਦੁਬਾਰਾ ਲੋਕ ਰਾਏ ਬਣ ਗਈ ਹੈ ਕਿ ਆਮ ਆਦਮੀ ਪਾਰਟੀ ਨੂੰ ਦੁਬਾਰਾ ਸੱਤਾ ਵਿਚ ਲਿਆਂਦਾ ਜਾਵੇ ।
ਪਿਛਲੀ ਖ਼ਬਰ 1500 ਦੀ ਸਕੀਮ ਨਾਲ ਲੋਕਾਂ ਨੂੰ ਭਰਮਾਉਣ ਦੀ ਬਜਾਏ ਪੰਜਾਬ ਦੇ ਭਵਿੱਖ ਦੀ ਚਿੰਤਾ ਕਰੇ ਸਰਕਾਰ– ਅਵਤਾਰ ਸਿੰਘ ਬਿੱਲਾ ਸ਼ੇਰੋ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਮਾਵਾਂ-ਧੀਆਂ ਸਕੀਮ ਦੀ ਸ਼ੁਰੂਆਤ ਨੂੰ ਲੈ ਕੇ ਹਰ ਵਰਗ ’ਚ ਖੁਸ਼ੀ ਦੀ ਲਹਿਰ-ਪ੍ਰਧਾਨ ਖੇੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।