29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਮਮਤਾ ਨਿਕੇਤਨ ਸਕੂਲ ਦੇ ਬੱਚਿਆਂ ਦਾ ਇੰਟਰਨੈਸ਼ਨਲ ਮੈਥਮੇਟਿਕਸ ਓਲੰਪੀਆਡ ਵਿਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 03-07-2026
ਤਰਨ ਤਾਰਨ, 2 ਜੁਲਾਈ (ਪਰਮਜੀਤ ਜੋਸ਼ੀ)–ਮਮਤਾ ਨਿਕੇਤਨ ਸਕੂਲ ਤਰਨ ਤਾਰਨ ਦੇ ਹੋਣਹਾਰ ਵਿਦਿਆਰਥੀ ਸਮੇਂ-ਸਮੇਂ ’ਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਹੋ ਰਹੀਆਂ ਪ੍ਰਤੀਯੋਗਤਾਵਾਂ ਵਿਚ ਭਾਗ ਲੈਂਦੇ ਰਹਿੰਦੇ ਹਨ ਅਤੇ ਆਪਣੀ ਮਿਹਨਤ ਅਤੇ ਲਗਨ ਸਦਕਾ ਸ਼ਾਨਦਾਰ ਜਿੱਤ ਹਾਸਲ ਕਰਦੇ ਰਹਿੰਦੇ ਹਨ। ਐਸ.ਓ.ਐਫ. ਦੇ ਅੰਤਰਗਤ ਹੋਏ ਇੰਟਰਨੈਸ਼ਨਲ ਮੈਥਮੇਟਿਕਸ ਓਲੰਪੀਆਡ ਵਿਚ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਦਿੱਤਾ, ਜਿਸ ਵਿਚ ਤੀਸਰੀ ਕਲਾਸ ਦੇ ਫਤਿਹ ਸਿੰਘ, ਗੁਰਹਰਮਨ ਕੌਰ, ਸੁਖਮਨਜੋਤ ਕੌਰ, ਅਵਰੀਤ ਕੌਰ, ਸਿਮਰਨਜੀਤ ਕੌਰ, ਹਰਲੀਨ ਕੌਰ, ਅਮਰਦੀਪ ਸਿੰਘ, ਗੁਰਮਾਨ ਸਿੰਘ, ਗੁਰਲਾਲ ਸਿੰਘ ਅਤੇ ਚੌਥੀ ਕਲਾਸ ਦੀ ਖੁਸ਼ਪ੍ਰੀਤ ਕੌਰ ਸੱਤਵੀਂ ਕਲਾਸ ਦੀ ਹਰਮਨਦੀਪ ਕੌਰ, ਹਰਲੀਨ ਕੌਰ ਅਤੇ ਅੱਠਵੀਂ ਕਲਾਸ ਦੇ ਅਰਮੀਤ ਸਿੰਘ ਨੇ ਗੋਲਡ ਮੈਡਲ ਜਿੱਤੇ ਅਤੇ ਬਾਕੀ ਭਾਗੀਦਾਰੀ ਵਿਦਿਆਰਥੀਆਂ ਨੂੰ ਵੀ ਪ੍ਰੋਤਸਾਹਨ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸਕੂਲ ਦੇ ਪ੍ਰਿੰਸੀਪਲ ਗੁਰਚਰਨ ਕੌਰ ਨੂੰ ਵਿਸ਼ੇਸ਼ ਤੌਰ ’ਤੇ ਬੱਚਿਆਂ ਦੀ ਵੱਧ ਚੜ ਕੇ ਕੀਤੀ ਭਾਗੀਦਾਰੀ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਉਪਰਾਲਿਆਂ ਲਈ ਅਤੇ ਸੀਨੀਅਰ ਅਧਿਆਪਕ ਮੈਡਮ ਰੰਜਨਾ ਅਤੇ ਮੈਥੇਮੈਟਿਕਸ ਅਧਿਆਪਕ ਹਰਪ੍ਰੀਤ ਸਿੰਘ ਨੂੰ ਵੀ ਉਨ੍ਹਾਂ ਦੀ ਕਾਰਗੁਜ਼ਾਰੀ ਲਈ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਮੈਡਮ ਨੇ ਬੱਚਿਆਂ ਦੀ ਇਸ ਕਾਮਯਾਬੀ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਆਏ ਮਹਿਲਾਵਾਂ ਦੇ ਖਾਤਿਆਂ ’ਚ ਪੈਸੇ– ਪ੍ਰੋ.ਹਰਪ੍ਰੀਤ ਕੋਟ ਅਗਲੀ ਖ਼ਬਰ 1500 ਦੀ ਸਕੀਮ ਨਾਲ ਲੋਕਾਂ ਨੂੰ ਭਰਮਾਉਣ ਦੀ ਬਜਾਏ ਪੰਜਾਬ ਦੇ ਭਵਿੱਖ ਦੀ ਚਿੰਤਾ ਕਰੇ ਸਰਕਾਰ– ਅਵਤਾਰ ਸਿੰਘ ਬਿੱਲਾ ਸ਼ੇਰੋ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।