28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਆਏ ਮਹਿਲਾਵਾਂ ਦੇ ਖਾਤਿਆਂ ’ਚ ਪੈਸੇ– ਪ੍ਰੋ.ਹਰਪ੍ਰੀਤ ਕੋਟ

ਅਜੀਤ ਡੈਸਕ 03-07-2026
ਫਤਿਆਬਾਦ, 2 ਜੁਲਾਈ (ਹਰਵਿੰਦਰ ਸਿੰਘ ਧੂੰਦਾ)–ਆਮ ਆਦਮੀ ਪਾਰਟੀ ਸਰਕਾਰ ਵਲੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ, ਜਿਸ ਵਿਚ ਪੰਜਾਬ ਦੀਆਂ ਸਾਰੀਆਂ ਮਹਿਲਾਵਾਂ ਨੂੰ 1000 ਰੁਪਏ ਅਤੇ ਐਸ.ਸੀ. ਵਰਗ ਦੀਆਂ ਔਰਤਾ ਦੇ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਜੋ ਕਿ ਤਿੰਨ ਮਹੀਨਿਆਂ ਦੇ ਐਡਵਾਂਸ ਪੈਸੇ ਜੁਲਾਈ, ਅਗਸਤ ਅਤੇ ਸਤੰਬਰ ਦੇ 3000 ਅਤੇ 4500 ਮਹਿਲਾਵਾਂ ਦੇ ਖਾਤੇ ਵਿਚ ਪਾਉਣੇ ਸ਼ੁਰੂ ਕਰ ਦਿੱਤੇ ਹਨ । ਮੁੱਖ ਮੰਤਰੀ ਭਗਵੰਤ ਸਿੰਘ ਵਲੋਂ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਸ਼ੁਰੂ ਕੀਤੀ ਗਈ ਜੋ ਕਿ ਮਹਿਲਾਵਾਂ ਦੇ ਸਨਮਾਨ ਲਈ ਬਹੁਤ ਵੱਡਾ ਵਰਦਾਨ ਸਾਬਿਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋਫੈਸਰ ਹਰਪ੍ਰੀਤ ਸਿੰਘ ਕੋਟ ਮੁੰਹਮਦ ਖਾਨ ਜਰਨਲ ਸਕੱਤਰ ਅਤੇ ਬੁਲਾਰਾ ਪੰਜਾਬ ਹਲਕਾ ਖਡੂਰ ਸਾਹਿਬ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਸਰਕਾਰ ਵਲੋਂ ਪੰਜਾਬ ਦੀਆਂ ਮਾਵਾਂ , ਭੈਣਾਂ ਨਾਲ ਜਿਹੜਾ ਵਾਅਦਾ ਕੀਤਾ ਗਿਆ ਸੀ, ਉਹ ਮੁੱਖ ਮੰਤਰੀ ਮਾਨ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੂਰਾ ਕੀਤਾ ਗਿਆ ਹੈ।
ਪਿਛਲੀ ਖ਼ਬਰ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵਲੋਂ ‘ਮੇਰੀ ਰਸੋਈ ਯੋਜਨਾ’ ਸੰਬੰਧੀ ਅਚਨਚੇਤ ਨਿਰੀਖਣ ਅਗਲੀ ਖ਼ਬਰ ਮਮਤਾ ਨਿਕੇਤਨ ਸਕੂਲ ਦੇ ਬੱਚਿਆਂ ਦਾ ਇੰਟਰਨੈਸ਼ਨਲ ਮੈਥਮੇਟਿਕਸ ਓਲੰਪੀਆਡ ਵਿਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।