07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪੱਟੀ ’ਚ ਇਕ ਰੋਜ਼ਾ ਭੁੱਖ ਹੜਤਾਲ

ਅਜੀਤ ਡੈਸਕ 06-07-2026
ਪੱਟੀ, 5 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਵੇਰਕਾ ਡੇਅਰੀ ਚੌਕ ਪੱਟੀ ਵਿਖੇ ਵੱਖ-ਵੱਖ ਸਮਾਜਿਕ ਅਤੇ ਜਨਤਕ ਆਗੂਆਂ ਵਲੋਂ ਇਕ ਰੋਜ਼ਾ ਭੁੱਖ ਹੜਤਾਲ ਕੀਤੀ ਗਈ । ਇਸ ਭੁੱਖ ਹੜਤਾਲ ਵਿਚ ਕਾ. ਮਹਾਂਵੀਰ ਸਿੰਘ ਗਿੱਲ, ਸਾਬਕਾ ਪ੍ਰਿੰਸੀਪਲ ਕਾਰਜ ਸਿੰਘ ਕੈਰੋਂ , ਸੇਵਾ ਸਿੰਘ ਉਬੋਕੇ, ਵਜ਼ੀਰ ਸਿੰਘ ਪਾਰਸ, ਸਤਨਾਮ ਸਿੰਘ ਮਨਾਵਾ, ਦਿਲਬਾਗ ਸਿੰਘ ਬਮਰਾਹ, ਬਲਕਾਰ ਸਿੰਘ, ਸਤਨਾਮ ਸਿੰਘ ਭੁੱਲਰ, ਗੁਰਦਿਆਲ ਸਿੰਘ, ਸੇਵਾ ਮੁਕਤ ਏ.ਡੀ.ਓ. ਜਗਰਾਜ ਸਿੰਘ, ਰੋਹਿਤ ਸ਼ਰਮਾ, ਐਡਵੋਕੇਟ ਬਿੰਦੂ ਸਰਮਾ ਸਮੇਤ ਹੋਰ ਮੈਂਬਰ ਸ਼ਾਮਿਲ ਹੋਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾ. ਮਹਾਂਵੀਰ ਸਿੰਘ ਗਿੱਲ ਨੇ ਕਿਹਾ ਕਿ ਦੇਸ਼ ਅੰਦਰ ਭ੍ਰਿਸ਼ਟਾਚਾਰ ਕਾਰਨ ਨੌਜਵਾਨਾਂ ਦਾ ਭਵਿੱਖ ਖ਼ਤਰੇ ਵਿਚ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵੱਖ-ਵੱਖ ਭਰਤੀ ਅਤੇ ਦਾਖ਼ਲਾ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਕਾਰਨ ਯੋਗ ਅਤੇ ਮਿਹਨਤੀ ਉਮੀਦਵਾਰਾਂ ਨਾਲ ਅਨਿਆਇ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਵਿਚ ਪਾਰਦਰਸ਼ਤਾ ਦੀ ਘਾਟ ਕਾਰਨ ਵਿਦਿਆਰਥੀਆਂ ਵਿਚ ਨਿਰਾਸ਼ਾ ਦਾ ਮਾਹੌਲ ਬਣਿਆ ਹੋਇਆ ਹੈ। ਭੁੱਖ ਹੜਤਾਲ ’ਤੇ ਬੈਠੇ ਆਗੂਆਂ ਨੇ ਕਿਹਾ ਕਿ ਪੇਪਰ ਲੀਕ ਦੇ ਮਾਮਲਿਆਂ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਅਤੇ ਇਸ ਵਿਚ ਸ਼ਾਮਿਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਪ੍ਰੀਖਿਆਵਾਂ ਨਾਲ ਜੁੜੇ ਵਿਵਾਦਾਂ ਦੀ ਜ਼ਿੰਮੇਵਾਰੀ ਤੈਅ ਕਰਕੇ ਸੰਬੰਧਿਤ ਅਧਿਕਾਰੀਆਂ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਮੌਕੇ ਭੁੱਖ ਹੜਤਾਲ ’ਤੇ ਬੈਠੇ ਆਗੂਆਂ ਨੇ ਸਮਾਜ ਸੇਵੀ ਅਤੇ ਸਿੱਖਿਆ ਸੁਧਾਰਾਂ ਦੇ ਹਮਾਇਤੀ ਸੋਨਮ ਵਾਂਗਚੁੱਕ ਵਲੋਂ ਚਲਾਏ ਜਾ ਰਹੇ ਅੰਦੋਲਨ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਨਾਲ ਜੁੜੇ ਮਸਲਿਆਂ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਨਿਰਵੈਲ ਸਿੰਘ ਦੀ ਪ੍ਰੇਰਨਾ ਸਦਕਾ ਨੌਜਵਾਨਾਂ ਦੀ ਸਮੁੱਚੀ ਟੀਮ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਅਗਲੀ ਖ਼ਬਰ ਪਰਿਵਾਰ ਨੇ ਸੀ.ਬੀ.ਆਈ. ਅਦਾਲਤ ਦੇ ਫ਼ੈਸਲੇ ਦਾ ਧੰਨਵਾਦ ਕਰਦਿਆਂ ਪੁਲਿਸ ਮੁਲਾਜ਼ਮਾਂ ਲਈ ਹੋਰ ਸਖ਼ਤ ਸਜ਼ਾ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।