21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਚਰਨਜੀਤ ਸਿੰਘ ਚੰਨੀ ਦੇ ਹੱਕ ’ਚ ਨਿੱਤਰੇ ਕਾਂਗਰਸ ਐਸ.ਸੀ. ਵਿੰਗ ਦੇ ਆਗੂ

ਅਜੀਤ ਡੈਸਕ 07-07-2026
ਤਰਨ ਤਾਰਨ., 6 ਜੁਲਾਈ (ਹਰਿੰਦਰ ਸਿੰਘ)– ਕਾਂਗਰਸ ਪਾਰਟੀ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਚੰਦ ਸਿੰਘ ਨਿਦੋਹਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਮੀਤ ਸਿੰਘ ਰਾਜੂ ਮੱਲੀਆਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿਚ ਡਟਦਿਆਂ ਉਨ੍ਹਾਂ ਖ਼ਿਲਾਫ਼ ਬਿਆਨਬਾਜ਼ੀ ਕਰਨ ਵਾਲੇ ਸਿਮਰਨਜੀਤ ਸਿੰਘ ਬੈਂਸ ਨੂੰ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨ ਦੀ ਸਲਾਹ ਦਿੱਤੀ ਹੈ। ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਚੰਦ ਸਿੰਘ ਨਦੋਹਰ ਅਤੇ ਮੀਤ ਪ੍ਰਧਾਨ ਗੁਰਮੀਤ ਸਿੰਘ ਰਾਜੂ ਮੱਲੀਆਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਇਕ ਸਾਫ਼-ਸੁਥਰੀ ਛਵੀ ਵਾਲੇ ਆਗੂ ਹਨ, ਜਿਨ੍ਹਾਂ ਨੇ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਲੋਕ ਭਲਾਈ ਲਈ ਕਈ ਮਹੱਤਵਪੂਰਨ ਫ਼ੈਸਲੇ ਲਏ। ਉਨ੍ਹਾਂ ਕਿਹਾ ਕਿ ਬਿਨਾਂ ਤੱਥਾਂ ਦੇ ਕਿਸੇ ਵੀ ਸੀਨੀਅਰ ਆਗੂ ’ਤੇ ਇਲਜ਼ਾਮ ਲਗਾਉਣਾ ਸਿਆਸੀ ਮਰਿਆਦਾ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਬੈਂਸ ਨੂੰ ਦੂਜਿਆਂ ਉੱਤੇ ਉਂਗਲ ਚੁੱਕਣ ਦੀ ਬਜਾਏ ਪਹਿਲਾਂ ਆਪਣੇ ਸਿਆਸੀ ਅਤੇ ਜਨਤਕ ਜੀਵਨ ਦਾ ਮੁਲਾਂਕਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਨਤਾ ਸਭ ਕੁਝ ਜਾਣਦੀ ਹੈ ਅਤੇ ਬੇਬੁਨਿਆਦ ਬਿਆਨਬਾਜ਼ੀ ਨਾਲ ਕਿਸੇ ਦੀ ਸਾਖ ਨੂੰ ਨੁਕਸਾਨ ਨਹੀਂ ਪਹੁੰਚਾਇਆ ਜਾ ਸਕਦਾ। ਕਾਂਗਰਸ ਆਗੂਆਂ ਨੇ ਕਿਹਾ ਕਿ ਪਾਰਟੀ ਦਾ ਹਰ ਵਰਕਰ ਚਰਨਜੀਤ ਸਿੰਘ ਚੰਨੀ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਵਿਰੁੱਧ ਕੀਤੀ ਜਾ ਰਹੀ ਬੇਬੁਨਿਆਦ ਬਿਆਨਬਾਜ਼ੀ ਦਾ ਡੱਟ ਕੇ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਆਸਤ ਵਿਚ ਸਿਹਤਮੰਦ ਆਲੋਚਨਾ ਦਾ ਸਵਾਗਤ ਹੈ, ਪਰ ਨਿੱਜੀ ਟਿੱਪਣੀਆਂ ਅਤੇ ਆਧਾਰਹੀਣ ਦੋਸ਼ ਕਿਸੇ ਵੀ ਹਾਲਤ ਵਿਚ ਜਾਇਜ਼ ਨਹੀਂ ਹਨ। ਹਰਚੰਦ ਸਿੰਘ ਅਤੇ ਗੁਰਮੀਤ ਸਿੰਘ ਰਾਜੂ ਮੱਲੀਆਂ ਨੇ ਅੰਤ ਵਿਚ ਕਿਹਾ ਕਿ ਬੈਂਸ ਨੂੰ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨਾ ਚਾਹੀਦਾ ਹੈ ਅਤੇ ਲੋਕਾਂ ਦੇ ਅਸਲ ਮੁੱਦਿਆਂ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਨਾ ਕਿ ਬੇਲੋੜੀ ਬਿਆਨਬਾਜ਼ੀ ਰਾਹੀਂ ਸਿਆਸੀ ਸੁਰਖੀਆਂ ਬਟੋਰਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 26 ਵਿਅਕਤੀ ਗ੍ਰਿਫ਼ਤਾਰ—ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਬੀ.ਐੱਸ.ਐਫ. ਵਲੋਂ ਖੇਤ ’ਚੋਂ ਪਿਸਟਲ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।