21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਨਵ-ਨਿਯੁਕਤ ਸਿਵਲ ਸਰਜਨ ਡਾ. ਸੰਦੀਪ ਧਵਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅਜੀਤ ਡੈਸਕ 07-07-2026
ਤਰਨ ਤਾਰਨ, 6 ਜੁਲਾਈ (ਹਰਿੰਦਰ ਸਿੰਘ)–ਤਰਨ ਤਾਰਨ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਸੰਦੀਪ ਧਵਨ ਨੇ ਅਹੁਦਾ ਸੰਭਾਲਣ ਉਪਰੰਤ ਸ੍ਰੀ ਦਰਬਾਰ ਸਾਹਿਬ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ । ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਹਰਜਿੰਦਰ ਸਿੰਘ ਪੱਟੀ ਨੇ ਡਾ. ਸੰਦੀਪ ਧਵਨ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਿਹਤ ਸੇਵਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਅਤੇ ਉਮੀਦ ਪ੍ਰਗਟਾਈ ਕਿ ਡਾ. ਧਵਨ ਆਪਣੀ ਯੋਗਤਾ ਅਤੇ ਤਜਰਬੇ ਸਦਕਾ ਜ਼ਿਲ੍ਹਾ ਤਰਨ ਤਾਰਨ ਵਿਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਅਤੇ ਲੋਕ-ਪੱਖੀ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ। ਡਾ. ਸੰਦੀਪ ਧਵਨ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਵਰਸਾਈ ਹੋਈ ਪਵਿੱਤਰ ਧਰਤੀ ਸ੍ਰੀ ਤਰਨ ਤਾਰਨ ਸਾਹਿਬ ਵਿਖੇ ਸਿਵਲ ਸਰਜਨ ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰੇਕ ਨਾਗਰਿਕ ਨੂੰ ਗੁਣਵੱਤਾ ਭਰਪੂਰ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ । ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿਚ ਮਰੀਜ਼ਾਂ ਨੂੰ ਬਿਹਤਰ ਇਲਾਜ, ਲੋੜੀਂਦੀਆਂ ਦਵਾਈਆਂ, ਸਾਫ਼-ਸੁਥਰਾ ਮਾਹੌਲ ਅਤੇ ਹੋਰ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੂਪਮ ਚੌਧਰੀ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ, ਹੈਲਥ ਸੁਪਰਵਾਈਜ਼ਰ ਭੁਪਿੰਦਰ ਸਿੰਘ ਅਤੇ ਹੈਲਥ ਸੁਪਰਵਾਈਜ਼ਰ ਅਮਰਜੀਤ ਸਿੰਘ ਗਿੱਲ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨਰੇਗਾ ਮੁਲਾਜ਼ਮ ਨੇ ਕਲਮਛੋੜ ਹੜਤਾਲ ਦੌਰਾਨ ਦਿੱਤਾ ਧਰਨਾ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 26 ਵਿਅਕਤੀ ਗ੍ਰਿਫ਼ਤਾਰ—ਐੱਸ.ਐੱਸ.ਪੀ. ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।