08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਕੱਦਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੱਡਾ ਬਲ ਕਈ ਪਰਿਵਾਰ ਅਕਾਲੀ ਦਲ ’ਚ ਸ਼ਾਮਿਲ

ਅਜੀਤ ਡੈਸਕ 08-07-2026
ਤਰਨ ਤਾਰਨ, 7 ਜੁਲਾਈ (ਹਰਿੰਦਰ ਸਿੰਘ)-ਪਿੰਡ ਕੱਦਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਉਨ੍ਹਾਂ ਦੇ ਪਤੀ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਰਹਿਨੁਮਾਈ ਹੇਠ ਸਾਬਕਾ ਮੈਂਬਰ ਪੰਚਾਇਤ ਅਵਤਾਰ ਸਿੰਘ, ਹਰਭਜਨ ਸਿੰਘ, ਅਮਰਜੀਤ ਸਿੰਘ, ਅਵਜਿੰਦਰ ਸਿੰਘ, ਸਾਹਿਬ ਸਿੰਘ, ਅਮਰਦੀਪ ਸਿੰਘ, ਸਾਬ ਸਿੰਘ, ਕੁਲਜਿੰਦਰ ਸਿੰਘ ਅਤੇ ਸੰਤੋਖ ਸਿੰਘ ਆਪਣੇ ਪਰਿਵਾਰਾਂ ਅਤੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਨਵੇਂ ਸ਼ਾਮਿਲ ਹੋਏ ਅਕਾਲੀ ਪਰਿਵਾਰਾਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਬੀਬਾ ਰਮਨਦੀਪ ਕੌਰ ਸ਼ੇਰੋਂ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਨਵੇਂ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ ਪਰਿਵਾਰ ਲਗਾਤਾਰ ਵਧ ਰਿਹਾ ਹੈ ਅਤੇ ਪਾਰਟੀ ਨਾਲ ਜੁੜਨ ਵਾਲੇ ਹਰ ਵਰਕਰ ਨੂੰ ਉਸ ਦਾ ਬਣਦਾ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਪੰਜਾਬ ਦੀ ਤਰੱਕੀ ਅਤੇ ਲੋਕ ਭਲਾਈ ਲਈ ਵਚਨਬੱਧ ਹੈ। ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਹੁਮਤ ਨਾਲ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਬਣਨ ਉਪਰੰਤ ਹਲਕਾ ਖਡੂਰ ਸਾਹਿਬ ਵਿਚ 20 ਹਜ਼ਾਰ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ, ਸਿੱਖਿਆ ਅਤੇ ਸਿਹਤ ਸਹੂਲਤਾਂ ਵਿੱਚ ਵੱਡਾ ਸੁਧਾਰ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਸਿਕੰਦਰ ਸਿੰਘ ਵਰਾਣਾ, ਗੁਰਲਾਭ ਸਿੰਘ, ਹਰਪਾਲ ਸਿੰਘ ਕੱਦ ਗਿੱਲ, ਜਗਦੀਪ ਸਿੰਘ ਮਿੰਟੂ, ਸੋਨੂੰ ਕਿਰਤੋਵਾਲ, ਪ੍ਰਗਟ ਸਿੰਘ ਤੇ ਗੁਰਜੰਟ ਸਿੰਘ ਆਦਿ ਅਕਾਲੀ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਫਾਰਮੇਸੀ ਐਸੋਸੀਏਸ਼ਨ ਤਰਨ ਤਾਰਨ ਨੇ ਸਿਵਲ ਸਰਜਨ ਡਾ. ਧਵਨ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਫ਼ਿਲਮ ‘ਸਤਲੁਜ’ ਨੂੰ ਜੀ.ਫਾਈਵ ਤੋਂ ਹਟਾਉਣ ਦੇ ਰੋਸ ਵਜੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।